👉*ਉਦਯੋਗ ਮੰਤਰੀ ਅਮਨ ਅਰੋੜਾ ਵੱਲੋਂ 9ਵੀਂ ਸੀਆਈਆਈ ਮੈਨੂਫੈਕਚਰਿੰਗ ਐਕਸੀਲੈਂਸ ਪ੍ਰਦਰਸ਼ਨੀ ਦਾ ਉਦਘਾਟਨ
👉*ਉਦਯੋਗ ਤੋਂ ਬਿਨਾਂ ਕੋਈ ਵੀ ਸੂਬਾ ਵਿਕਾਸ ਨਹੀਂ ਕਰ ਸਕਦਾ; ਪੰਜਾਬ ਦੀ ਨਵੀਂ ਨੀਤੀ 24 ਸੈਕਟਰ ਕਮੇਟੀਆਂ ਰਾਹੀਂ ਖ਼ੁਦ ਉਦਯੋਗ ਜਗਤ ਨੇ ਤਿਆਰ ਕੀਤੀ ਹੈ: ਅਮਨ ਅਰੋੜਾ
Chandigarh News : ਪੰਜਾਬ ਨੂੰ ਸਾਲ 2022 ਤੋਂ ਲੈ ਕੇ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 6.5 ਲੱਖ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਪੰਜਾਬ ਸੂਬਾ ਹੁਣ ਸਮਾਂਬੱਧ ਪ੍ਰਵਾਨਗੀਆਂ ਦੇ ਨਾਲ 125 ਫੀਸਦ ਤੱਕ ਵਿੱਤੀ ਪ੍ਰੋਤਸਾਹਨਾਂ ਦੀ ਪੇਸ਼ਕਸ਼ ਕਰ ਰਿਹਾ ਹੈ। ਇਹ ਆਖਦਿਆਂ ਕਿ “ਪੰਜਾਬ ਸਰਕਾਰ ਇੰਡਸਟਰੀ ਦੇ ਨਾਲ ਹੈ” ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੋਰ ਕਿਸੇ ਵੀ ਸੂਬੇ ਕੋਲ ਅਜਿਹੀ ਉਦਯੋਗ-ਪੱਖੀ ਨੀਤੀ ਨਹੀਂ ਹੈ।ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਹਵਾਈ ਸੈਨਾ ਦੇ ਸਾਬਕਾ ਮੁਖੀ ਏਅਰ ਚੀਫ਼ ਮਾਰਸ਼ਲ ਬੀ.ਐਸ. ਧਨੋਆ (ਸੇਵਾਮੁਕਤ) ਮੌਜੂਦ ਸਨ, ਨੇ ਇਥੇ ਚੰਡੀਗੜ੍ਹ ਵਿਖੇ 9ਵੀਂ ਸੀਆਈਆਈ ਮੈਨੂਫੈਕਚਰਿੰਗ ਐਕਸੀਲੈਂਸ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਮੌਜੂਦਾ ਵਿੱਤੀ ਵਰ੍ਹੇ ਦੇ ਪਹਿਲੇ ਛੇ ਮਹੀਨਿਆਂ (1 ਅਪ੍ਰੈਲ ਤੋਂ 30 ਸਤੰਬਰ) ਦੌਰਾਨ ਹੀ 32,110 ਕਰੋੜ ਰੁਪਏ ਦੇ 1,626 ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚ 91,236 ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ।
ਸ੍ਰੀ ਅਰੋੜਾ ਨੇ ਕਿਹਾ, “ਹਰ ਪ੍ਰਸਤਾਵ ਦਾ ਮਤਲਬ ਇੱਕ ਨਵੀਂ ਜਾਂ ਵੱਡੀ ਫੈਕਟਰੀ, ਨੌਕਰੀਆਂ ਦੀ ਸਿਰਜਣਾ ਅਤੇ ਸਥਾਨਕ ਸਪਲਾਇਰਾਂ ਨੂੰ ਨਵਾਂ ਕਾਰੋਬਾਰ ਮਿਲਣਾ ਹੈ।” ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਮੈਨੂਫੈਕਚਰਿੰਗ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ, ਜਿਸ ਵਿੱਚ ਆਟੋ ਪਾਰਟਸ, ਟਰੈਕਟਰ, ਸਾਈਕਲ, ਹੈਂਡ ਟੂਲਜ਼, ਖੇਡਾਂ ਦਾ ਸਾਮਾਨ, ਹੋਜ਼ਰੀ ਅਤੇ ਸਟੀਲ ਉਤਪਾਦ ਤਿਆਰ ਕਰਨ ਵਾਲੀਆਂ ਇਕਾਈਆਂ ਭਾਰਤ ਅਤੇ ਵਿਦੇਸ਼ਾਂ ਦੇ ਬਾਜ਼ਾਰਾਂ ਵਿੱਚ ਆਪਣੀ ਪਛਾਣ ਬਣਾ ਰਹੀਆਂ ਹਨ।ਪ੍ਰਦਰਸ਼ਨੀ ਦਾ ਦੌਰਾ ਕਰਨ ਤੋਂ ਬਾਅਦ ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਆਪਣੀਆਂ ਇਕਾਈਆਂ ਵੱਲੋਂ ਤਿਆਰ ਕੀਤੇ ਉਤਪਾਦਾਂ, ਮਸ਼ੀਨਾਂ ਅਤੇ ਸਲਿਊਸ਼ਨਜ਼ ਨੂੰ ਦੇਖਣਾ ਬਹੁਤ ਹੀ ਤਸੱਲੀ ਵਾਲਾ ਅਨੁਭਵ ਸੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮੈਨੂਫੈਕਚਰਿੰਗ ਉੱਤਮਤਾ ਦਾ ਮਤਲਬ ਬਿਹਤਰ ਗੁਣਵੱਤਾ, ਘੱਟ ਰਹਿੰਦ-ਖੂੰਹਦ, ਸਮੇਂ ਸਿਰ ਸਪਲਾਈ, ਮੁਕਾਬਲੇ ਵਾਲੀਆਂ ਕੀਮਤਾਂ ਅਤੇ ਦੁਕਾਨ ਦੇ ਪੱਧਰ ‘ਤੇ ਨਵੀਂ ਤਕਨਾਲੋਜੀ ਨੂੰ ਅਪਣਾਉਣਾ ਹੈ।
ਇਹ ਵੀ ਪੜ੍ਹੋ 👉ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਉਦਯੋਗ ਮੰਤਰੀ ਨੇ ਕਿਹਾ ਕਿ ਸਰਕਾਰ ਨਵੇਂ ਤਿਆਰ ਕੀਤੇ ਗਏ ‘ਫਾਸਟਟ੍ਰੈਕ ਪੰਜਾਬ’ ਸਿੰਗਲ-ਵਿੰਡੋ ਸਿਸਟਮ ਰਾਹੀਂ ਉਦਯੋਗ ਨੂੰ ਆਲਮੀ ਨਿਵੇਸ਼ਕ ਮੰਗਾਂ ਪੂਰੀਆਂ ਕਰਨ ਦੇ ਸਮਰੱਥ ਬਣਾ ਰਹੀ ਹੈ। ਇਹ ਇੱਕ ਅਜਿਹਾ ਆਨਲਾਈਨ ਪੋਰਟਲ ਹੈ ਜਿੱਥੇ ਸਾਰੀਆਂ ਪ੍ਰਵਾਨਗੀਆਂ 45 ਕੰਮਕਾਜੀ ਦਿਨਾਂ ਦੇ ਅੰਦਰ ਸਮਾਂਬੱਧ ਢੰਗ ਨਾਲ ਦਿੱਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਨਵੀਂ ‘ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026’ ਆਟੋ ਕੰਪੋਨੈਂਟਸ, ਈ.ਵੀ., ਰੱਖਿਆ ਤੇ ਏਰੋਸਪੇਸ, ਇਲੈਕਟ੍ਰਾਨਿਕਸ, ਟੈਕਸਟਾਈਲ, ਫੂਡ ਪ੍ਰੋਸੈਸਿੰਗ ਅਤੇ ਖੇਡ ਉਤਪਾਦਾਂ ਸਮੇਤ ਤਰਜੀਹੀ ਖੇਤਰਾਂ ਵਿੱਚ ਪੂੰਜੀ ਨਿਵੇਸ਼ ‘ਤੇ 125% ਤੱਕ ਦੀਆਂ ਛੋਟਾਂ/ਪ੍ਰੋਤਸਾਹਨ ਪ੍ਰਦਾਨ ਕਰਦੀ ਹੈ।ਸ੍ਰੀ ਅਮਨ ਅਰੋੜਾ ਨੇ ਪੰਜਾਬ ਦੇ ਉੱਦਮੀਆਂ ਦੇ ਨਿਵੇਕਲੇ ਵਿਚਾਰਾਂ ਦੀ ਸ਼ਲਾਘਾ ਕਰਦਿਆਂ ਅਤੇ ਉਨ੍ਹਾਂ ਨੂੰ ਵੈਂਡਰ ਮੈਚਮੇਕਿੰਗ ਲਈ ਇਸ ਐਕਸਪੋ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ, “ਕੋਈ ਵੀ ਸੂਬਾ ਜਾਂ ਸਮਾਜ ਉਦਯੋਗ ਤੋਂ ਬਿਨਾਂ ਕਾਇਮ ਨਹੀਂ ਰਹਿ ਸਕਦਾ। ਇਸੇ ਲਈ ਅਸੀਂ 24 ਸੈਕਟਰ ਕਮੇਟੀਆਂ ਰਾਹੀਂ ਨੀਤੀ ਤਿਆਰ ਕੀਤੀ ਹੈ — ਜੋ ਵਿਅਕਤੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੁੰਦਾ ਹੈ, ਉਸ ਕੋਲ ਹੀ ਇਸਦਾ ਸਭ ਤੋਂ ਵਧੀਆ ਹੱਲ ਹੁੰਦਾ ਹੈ। ਉਦਯੋਗ ਜਗਤ ਨੇ ਖ਼ੁਦ ਤੈਅ ਕੀਤਾ ਕਿ ਨੀਤੀ ਕਿਹੋ ਜਿਹੀ ਹੋਣੀ ਚਾਹੀਦੀ ਹੈ।”
ਇਹ ਵੀ ਪੜ੍ਹੋ 👉ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ
ਉਨ੍ਹਾਂ ਅੱਗੇ ਦੱਸਿਆ ਕਿ ਫਾਸਟਟ੍ਰੈਕ ਪੋਰਟਲ ਹੁਣ ਹਰ ਅਧਿਕਾਰੀ ਪੱਧਰ ‘ਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਂਦਾ ਹੈ, ਜਿਸ ਵਿੱਚ ਦੇਰੀ ਹੋਣ ‘ਤੇ ਆਟੋ-ਐਸਕੇਲੇਸ਼ਨ ਅਤੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਂਦੇ ਹਨ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਰੱਖਿਆ ਅਤੇ ਏਰੋਸਪੇਸ ਪੰਜਾਬ ਦੀਆਂ ਇੰਜੀਨੀਅਰਿੰਗ ਇਕਾਈਆਂ ਲਈ ਅਗਲਾ ਵੱਡਾ ਮੌਕਾ ਹੈ, ਜੋ ਪਹਿਲਾਂ ਹੀ ਸਟੀਕ ਪੁਰਜ਼ੇ ਬਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਐਕਸਪੋ ਵਿੱਚ ਇਨਵੈਸਟ ਪੰਜਾਬ ਵੱਲੋਂ ਕਰਵਾਈ ਗਈ ਵੈਂਡਰ ਡਿਵੈਲਪਮੈਂਟ ਗੱਲਬਾਤ ਇਨ੍ਹਾਂ ਇਕਾਈਆਂ ਨੂੰ ਇਸ ਖੇਤਰ ਦੇ ਸਪਲਾਇਰ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਵੱਡੀਆਂ ਕੰਪਨੀਆਂ ਅਤੇ ਜਨਤਕ ਖੇਤਰ ਦੇ ਅਦਾਰਿਆਂ (ਪੀਐਸਯੂ) ਨੂੰ ਸੂਬੇ ਦੇ ਐਮਐਸਐਮਈਜ਼ ਤੋਂ ਆਪਣੀਆਂ ਲੋੜਾਂ ਮੁਤਾਬਕ ਖਰੀਦ ਵਧਾਉਣ ਦੀ ਵੀ ਅਪੀਲ ਕੀਤੀ।ਉਨ੍ਹਾਂ ਕਿਹਾ, “ਜਦੋਂ ਸਥਾਨਕ ਸਪਲਾਇਰ ਅੱਗੇ ਵਧਦੇ ਹਨ, ਤਾਂ ਪੂਰਾ ਉਦਯੋਗ ਤਰੱਕੀ ਕਰਦਾ ਹੈ।”
ਇਹ ਵੀ ਪੜ੍ਹੋ 👉NIC ਪੰਜਾਬ ਡਿਵੀਜ਼ਨ 6 ਦੀ ਟੀਮ ਦੇ ਦਿਨ-ਰਾਤ ਦੇ ਅਣਥੱਕ ਯਤਨਾਂ ਸਦਕਾ ‘ਹੁਨਰ ਪੰਜਾਬ’ ਪੋਰਟਲ ਹੋਇਆ ਲਾਈਵ
ਉਨ੍ਹਾਂ ਉਦਯੋਗ ਜਗਤ ਨੂੰ ਪੰਜਾਬ ਦੇ ਆਈਟੀਆਈਜ਼, ਪੌਲੀਟੈਕਨਿਕਾਂ ਅਤੇ ਇੰਜੀਨੀਅਰਿੰਗ ਕਾਲਜਾਂ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਹੁਨਰਮੰਦ ਨੌਜਵਾਨਾਂ ਨੂੰ ਸੂਬੇ ਦੇ ਅੰਦਰ ਹੀ ਰੋਜ਼ਗਾਰ ਤੇ ਚੰਗੇ ਮੌਕੇ ਮਿਲ ਸਕਣ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਸਰਕਾਰ ਉਦਯੋਗ ਦੇ ਨਾਲ ਖੜ੍ਹੀ ਹੈ। ਜੇਕਰ ਤੁਹਾਨੂੰ ਕੋਈ ਵੀ ਸਮੱਸਿਆ ਆਉਂਦੀ ਹੈ, ਤਾਂ ਉਦਯੋਗ ਵਿਭਾਗ ਅਤੇ ਇਨਵੈਸਟ ਪੰਜਾਬ ਇਸ ਨੂੰ ਤੁਰੰਤ ਹੱਲ ਕਰਨ ਲਈ ਹਾਜ਼ਰ ਹਨ।”ਸਮਾਗਮ ਵਿੱਚ ਸੀਆਈਆਈ ਪੰਜਾਬ ਦੇ ਚੇਅਰਮੈਨ ਹਰਪ੍ਰੀਤ ਸਿੰਘ ਨਿੱਬਰ ਅਤੇ ਆਸ਼ੀਸ਼ ਗਰਗ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸ੍ਰੀ ਅਮਨ ਅਰੋੜਾ ਨੇ ਸੀਆਈਆਈ ਪੰਜਾਬ ਅਤੇ ਸਾਰੇ ਪ੍ਰਦਰਸ਼ਕਾਂ ਨੂੰ ਵਧਾਈ ਦਿੱਤੀ ਅਤੇ ਅਗਲੇ ਦੋ ਦਿਨਾਂ ਦੌਰਾਨ ਉਨ੍ਹਾਂ ਨੂੰ ਚੰਗੇ ਕਾਰੋਬਾਰ ਅਤੇ ਨਵੀਆਂ ਭਾਈਵਾਲੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



