ਪੰਜਾਬ ਜੇਲ੍ਹ ਵਿਭਾਗ ਵੱਲੋਂ ਸ਼ਹੀਦ ਮੁਲਾਜਮਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਆਯੋਜਿਤ

Date:

spot_img

Patiala News:ਪੰਜਾਬਜੇਲ੍ਹ ਵਿਭਾਗ ਵੱਲੋਂ ਅੱਤਵਾਦ ਸਮੇਂ ਅਤੇ ਆਪਣੀ ਡਿਊਟੀ ਨਿਭਾਉਂਦੇ ਸ਼ਹੀਦ ਹੋਏ ਆਈ.ਜੀ. (ਜੇਲ੍ਹਾਂ), ਸਹਾਇਕ ਸੁਪਰਡੈਂਟ ਜੇਲਜ ਅਤੇ ਹੈਡਵਾਰਡਰ/ਵਾਰਡਰ ਰੈਂਕ ਦੇ 12 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਟਿਆਲਾ ਸਥਿਤ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਮੌਕੇ ਏ.ਡੀ.ਜੀ.ਪੀ. (ਜੇਲ੍ਹਾਂ) ਪੰਜਾਬ, ਅਰੁਨ ਪਾਲ ਸਿੰਘ, ਡੀ.ਆਈ.ਜੀ. (ਜੇਲ੍ਹਾਂ) ਹੈਡਕੁਆਟਰ ਮਨਮੋਹਨ ਕੁਮਾਰ, ਡੀ.ਆਈ.ਜੀ. (ਜੇਲ੍ਹਾਂ) ਪਟਿਆਲਾ ਸਰਕਲ ਦਲਜੀਤ ਸਿੰਘ ਰਾਣਾ ਅਤੇ ਡੀ.ਆਈ.ਜੀ. (ਜੇਲ੍ਹਾਂ) ਫਿਰੋਜਪੁਰ ਸਰਕਲ ਸਤਵੀਰ ਸਿੰਘ ਅਟਵਾਲ ਨੇ ਉਚੇਚੇ ਤੌਰ ਉਤੇ ਸ਼ਿਰਕਤ ਕੀਤੀ।ਇਸ ਮੌਕੇ ਏ.ਡੀ.ਜੀ.ਪੀ. (ਜੇਲ੍ਹਾਂ) ਪੰਜਾਬ, ਅਰੁਨ ਪਾਲ ਸਿੰਘ ਨੇ ਸ਼ਹੀਦੀ ਸਮਾਰਕ ਤੇ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨਾਲ ਵਿਚਾਰ ਸਾਂਝੇ ਕੀਤੇ

ਇਹ ਵੀ ਪੜ੍ਹੋ ਤਰਨ ਤਾਰਨ ਜ਼ਿਮਨੀ ਚੋਣ:ਨਾਮਜ਼ਦਗੀਆਂ ਦੇ ਆਖਰੀ ਦਿਨ ਤੱਕ 26 ਉਮੀਦਵਾਰ ਮੈਦਾਨ ‘ਚ ਡਟੇ

ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਹਰ ਸੰਭਵ ਕੋਸ਼ਿਸ਼ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿਵਾਇਆ।ਅਰੁਨ ਪਾਲ ਸਿੰਘ ਨੇ ਕਿਹਾ ਕਿ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਇਹੋ ਹੈ ਕਿ ਹਰ ਇਕ ਜੇਲ੍ਹ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਅਤੇ ਨਿਰਭੈ ਹੋ ਕੇ ਨਿਭਾਵੇ।ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਟ੍ਰੇਨਿੰਗ ਅਧੀਨ ਟ੍ਰੇਨੀਜ ਨਾਲ ਗੱਲਬਾਤ ਕਰਦਿਆਂ ਏਡੀਜੀਪੀ ਨੇ ਟ੍ਰੇਨੀਜ਼ ਨੂੰ ਇਕ ਚੰਗੇ ਜੇਲ੍ਹ ਕਰਮਚਾਰੀ ਬਣਨ ਦੇ ਗੁਣਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਸ਼ਹੀਦਾਂ ਤੋਂ ਪ੍ਰੇਰਨਾ ਲੈਂਦੇ ਹੋਏ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਦੀ ਨਸੀਹਤ ਦਿੱਤੀ।ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ, ਸੁਪਰਡੈਂਟ ਜੇਲਜ, ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਦੇ ਸਟਾਫ ਅਤੇ ਟ੍ਰੇਨੀਜ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

गीता का संदेश और भगवान बिरसा मुंडा का संघर्ष सबके लिए प्रेरणास्रोत: मुख्यमंत्री

👉मुख्यमंत्री श्री नायब सिंह सैनी ने पंचकूला में श्री...

ਚਿੱਤਰਕਾਰ ਸ੍ਰ.ਸੋਭਾ ਸਿੰਘ ਦੀ 125ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਚਿੱਤਰਕਲਾ ਮੁਕਾਬਲਾ 20 ਨੂੰ

Bathinda News: ਪੇਂਡੂ ਸਾਹਿਤ ਸਭਾ ਰਜਿ. ਬਾਲਿਆਂਵਾਲੀ ਦੀ ਮਹੀਨਾਵਾਰ...

ਹੋਰਨਾਂ ਪਾਰਟੀਆਂ ਤੋਂ ਆਉਣ ਵਾਲੇ ਆਗੂਆਂ ਦੀ ਕਾਂਗਰਸ ਕਰੇਗੀ ਸਕਰੀਨਿੰਗ, ਬਣਾਈ 4 ਮੈਂਬਰੀ ਕਮੇਟੀ

Chandigarh News: ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦਿਆਂ ਹੀ...

AGTF ਤੇ Tarn Taran Police ਦੇ ਸਾਂਝੇ ਆਪ੍ਰੇਸ਼ਨ ਦੌਰਾਨ 11 ਨਜ਼ਾਇਜ ਪਿਸਤੌਲਾਂ ਸਮੇਤ ਪੰਜ ਕਾਬੂ

Tarn Taran News: AGTF (ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ)...