Thursday, April 16, 2026
spot_img
spot_img

ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਲੋਕ ਮੋਰਚਾ ਪੰਜਾਬ ਵੱਲੋਂ ਪੰਜਾਬ ਅੰਦਰ ਚਲਾਈ ਜਾਵੇਗੀ “ਮੁੜ ਤੋਂ ਕਰੋ ਜ਼ਮੀਨੀ-ਵੰਡ” ਲਾਮਬੰਦੀ ਮੁਹਿੰਮ

Date:

spot_img

Bathinda News: ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਲੋਕ ਮੋਰਚਾ ਪੰਜਾਬ ਵੱਲੋਂ ਪੰਜਾਬ ਦੇ ਖੇਤ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਨੂੰ ਜ਼ਮੀਨਾਂ ਹਾਸਿਲ ਕਰਨ ਅਤੇ ਬਚਾਉਣ ਲਈ ਲਾਮਬੰਦ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਲਾਮਬੰਦੀ ਮੁਹਿੰਮ ਦੀ ਸ਼ੁਰੂਆਤ ਇਹਨਾਂ ਜਥੇਬੰਦੀਆਂ ਵੱਲੋਂ 29 ਅਗਸਤ ਨੂੰ ਦਾਣਾ ਮੰਡੀ ਬਠਿੰਡਾ ਵਿਖੇ ਸੂਬਾਈ ਕਨਵੈਨਸ਼ਨ ਕਰਨ ਅਤੇ ਇਸ ਉਪਰੰਤ ਪੂਰਾ ਮਹੀਨਾ ਪੰਜਾਬ ਭਰ ਵਿੱਚ ਇਕੱਤਰਤਾਵਾਂ, ਜਨਤਕ ਮੀਟਿੰਗਾਂ ਅਤੇ ਜਨਤਕ ਮੁਜ਼ਾਹਰੇ ਕਰਨ ਦਾ ਫੈਸਲਾ ਲਿਆ ਗਿਆ ਹੈ।ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਵੱਲੋਂ ਕਿਹਾ ਗਿਆ ਕਿ, ਲੈਂਡ ਪੂਲਿੰਗ ਨੀਤੀ ਦਾ ਹਮਲਾ ਪੰਜਾਬ ਦੀ ਜਥੇਬੰਦ ਕਿਸਾਨ ਲਹਿਰ ਵੱਲੋਂ ਇੱਕ ਵਾਰੀ ਡੱਕ ਦਿੱਤਾ ਗਿਆ ਹੈ। ਪਰ ਅਜਿਹੇ ਨਵੇਂ ਹਮਲੇ ਰੋਕਣ ਨਾਲ ਵੀ ਪੰਜਾਬ ਦਾ ਖੇਤੀ ਸੰਕਟ ਹੱਲ ਨਹੀਂ ਹੋਣ ਜਾ ਰਿਹਾ ਹੈ।

ਇਹ ਵੀ ਪੜ੍ਹੋ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

ਪੰਜਾਬ ਦੇ ਖੇਤੀ ਸੰਕਟ ਦਾ ਹੱਲ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਜਮੀਨਾਂ ਦੇ ਮਾਲਕ ਬਣਾਉਣ ਲਈ ਜਮੀਨਾਂ ਸਮੇਤ ਖੇਤੀ ਦੇ ਸੰਦ ਸਾਧਨਾਂ ਦੀ ਮੁੜ ਵੰਡ ਦੇ ਬੁਨਿਆਦੀ ਕਦਮਾਂ ‘ਚ ਪਿਆ ਹੈ। ਖੇਤ ਮਜ਼ਦੂਰ,ਬੇਜ਼ਮੀਨੇ ਕਿਸਾਨ ਅਤੇ ਛੋਟੇ ਗਰੀਬ ਕਿਸਾਨ ਪੰਜਾਬ ਦੀ ਆਬਾਦੀ ਦਾ ਪੇਂਡੂ ਆਬਾਦੀ ਦਾ ਵੱਡਾ ਹਿੱਸਾ ਬਣਦੇ ਹਨ। ਜ਼ਮੀਨਾਂ ਨਾ ਹੋਣ ਜਾਂ ਨਿਗੂਣੀ ਜ਼ਮੀਨ ਮਾਲਕੀ ਨਾ ਸਿਰਫ ਇਸ ਵੱਡੀ ਪੇਂਡੂ ਅਬਾਦੀ ਦੀ ਬੇਹੱਦ ਮੰਦਹਾਲੀ ਅਤੇ ਦੁਸ਼ਵਾਰੀ ਦਾ ਕਾਰਨ ਹੈ ਸਗੋਂ ਇਹ ਤੋਟ ਖੇਤੀ ਰੁਜ਼ਗਾਰ ਨੂੰ ਜਾਮ ਕਰਕੇ ਬਾਕੀ ਆਰਥਿਕਤਾ ਦੇ ਵਿਕਾਸ ਨੂੰ ਵੀ ਬੰਨ੍ਹ ਮਾਰ ਰਹੀ ਹੈ। ਜ਼ਮੀਨਾਂ ਅਤੇ ਸੰਦ ਸਾਧਨਾਂ ਦੀ ਮੁੜ ਵੰਡ ਇਸ ਮੰਦਹਾਲੀ ਨੂੰ ਕੱਟਣ ਦਾ ਇੱਕੋ ਇੱਕ ਜ਼ਰੀਆ ਹੈ। ਇਸ ਲਈ ਨਾ ਸਿਰਫ ਪਹਿਲਾਂ ਤੋਂ ਚੱਲੀ ਆਉਂਦੀ ਸਾਢੇ 17 ਏਕੜ ਦੀ ਲੈਂਡ ਸੀਲਿੰਗ ਨੂੰ ਸਭ ਚੋਰ ਮੋਰੀਆਂ ਖਤਮ ਕਰਕੇ ਤੁਰੰਤ ਲਾਗੂ ਕਰਨ ਦੀ ਲੋੜ ਹੈ ਸਗੋਂ ਲੈਂਡ ਸੀਲਿੰਗ ਨੂੰ ਹੋਰ ਤਰਕ ਸੰਗਤ ਬਣਾਏ ਜਾਣ ਦੀ ਵੀ ਲੋੜ ਹੈ ਤਾਂ ਜੋ ਖੇਤੀ ਕਰਨਾ ਚਾਹੁੰਦਾ ਕੋਈ ਵੀ ਪੇਂਡੂ ਖੇਤ ਮਜ਼ਦੂਰ ਜਾਂ ਕਿਸਾਨ ਪਰਿਵਾਰ ਜ਼ਮੀਨ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ ਹਰਸਿਮਰਤ ਨੇ ਵਿਦੇਸ਼ ਮੰਤਰੀ ਨੂੰ ਅਮਰੀਕਾ ਸਰਕਾਰ ਵੱਲੋਂ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਾ ਮੁਅੱਤਲ ਕਰਨ ਦਾ ਮਾਮਲਾ ਚੁੱਕਣ ਦੀ ਕੀਤੀ ਅਪੀਲ

ਨਾਲ ਹੀ ਪੰਚਾਇਤੀ, ਸਾਂਝੀਆਂ , ਨਜ਼ੂਲ ਅਤੇ ਹੋਰਨਾਂ ਸਾਂਝੀਆਂ ਜ਼ਮੀਨਾਂ ਉੱਤੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ ਹੱਕ ਨੂੰ ਬਿਨਾਂ ਕਿਸੇ ਰੱਖ ਰਖਾਅ ਦੇ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ। ਇਹਨਾਂ ਹਿੱਸਿਆਂ ਨੂੰ ਬਿਨਾਂ ਵਿਆਜ ਦੇ ਸਸਤੇ ਖੇਤੀ ਕਰਜਿਆਂ ਅਤੇ ਹੋਰਨਾਂ ਢੰਗਾਂ ਨਾਲ ਸਰਕਾਰੀ ਬਜਟਾਂ ਦਾ ਆਸਰਾ ਦੇਣਾ ਚਾਹੀਦਾ ਹੈ।ਉਹਨਾਂ ਆਖਿਆ ਕਿ ਇਸ ਲਾਮਬੰਦੀ ਮੁਹਿੰਮ ਦੌਰਾਨ ਤਿੱਖੇ ਜ਼ਮੀਨੀ ਸੁਧਾਰ ਕਰਕੇ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ, ਸ਼ਾਹੂਕਾਰਾ ਲੁੱਟ ਦਾ ਖਾਤਮਾ ਕਰਨ ਤੇ ਇਸ ਲੁੱਟ ਨੂੰ ਰੋਕਦਾ ਕਾਨੂੰਨ ਬਣਾਉਣ, ਕਿਸਾਨਾਂ ਖੇਤ ਮਜ਼ਦੂਰਾਂ ਨੂੰ ਸਸਤੇ ਤੇ ਬਿਨਾਂ ਵਿਆਜ ਕਰਜ਼ੇ ਦੇਣ ਦੀ ਨੀਤੀ ਬਣਾਉਣ, ਪੰਚਾਇਤੀ ਜ਼ਮੀਨਾਂ ਸਮੇਤ ਵੱਖ-ਵੱਖ ਤਰ੍ਹਾਂ ਦੀਆਂ ਸਾਂਝੀਆਂ ਜ਼ਮੀਨਾਂ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ਰਾਖਵੀਆਂ ਕਰਨ, ਕਿਸਾਨਾਂ ਦੀਆਂ ਜ਼ਮੀਨਾਂ ਨੂੰ ਜਬਰੀ ਐਕਵਾਇਰ ਕਰਨ ਦੇ ਕਦਮ ਰੋਕਣ, ਸਾਬਕਾ ਤੇ ਮੌਜੂਦਾ ਜਗੀਰਦਾਰਾਂ ਵੱਲੋਂ ਸਾਬਕਾ ਮੁਜਾਰੇ ਕਿਸਾਨਾਂ ਦੀਆਂ ਜਮੀਨਾਂ ਹਥਿਆਉਣ ਦੇ ਕਦਮ ਰੋਕਣ, ਆਬਾਦਕਾਰ ਕਿਸਾਨਾਂ ਨੂੰ ਜਮੀਨਾਂ ਦੇ ਮਾਲਕੀ ਹੱਕ ਦੇਣ, ਕਰਜ਼ੇ ਬਦਲੇ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨੀਆਂ ਬੰਦ ਕਰਨ ਵਰਗੇ ਮੁੱਦਿਆਂ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...