spot_img
spot_img

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

Date:

spot_img

👉ਸੂਬੇ ਦੀ ਮੰਡੀਆਂ ‘ਚ 136 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ : ਹਰਚੰਦ ਸਿੰਘ ਬਰਸਟ
👉ਕਿਹਾ, ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ, ਬੈਠਣ ਸਮੇਤ ਕਣਕ ਦੀ ਨਿਰਵਿਘਨ ਖ਼ਰੀਦ ਲਈ ਪੁਖ਼ਤਾ ਪ੍ਰਬੰਧ
👉ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਹਰਚੰਦ ਸਿੰਘ ਬਰਸਟ
Patiala News:ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ।

ਇਹ ਵੀ ਪੜ੍ਹੋ  ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਵੱਡੇ ਫੈਸਲੇ

ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਵੀ ਮੌਜੂਦ ਸਨ।ਮੰਡੀ ‘ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਫ਼ਸਲ ਦਾ ਇੱਕ ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖ਼ਰੀਦ ਕੀਤੀ ਕਣਕ ਦੀ ਨਾਲੋਂ ਨਾਲ ਅਦਾਇਗੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ ਤੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ‘ਚ 136 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ  ਸਰਕਾਰ ਦੀ ਟ੍ਰਾਂਸਪੋਰਟ ਵਿਭਾਗ ’ਤੇ ਵੱਡੀ ਸਖ਼ਤੀ, ਅੱਜ ਤੋਂ ਆਨ-ਲਾਈਨ ਹਾਜ਼ਰੀ ਲੱਗਣੀ ਹੋਈ ਸ਼ੁਰੂ

ਇਸ ਲਈ ਬੰਪਰ ਫ਼ਸਲ ਦੇ ਮੱਦੇਨਜ਼ਰ ਸੂਬੇ ‘ਚ 1864 ਪੱਕੀ ਮੰਡੀਆਂ ਤੇ ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ ਜਿਥੇ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਹਨ।ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ 109 ਮੰਡੀਆਂ ਵਿਚੋਂ ਹੁਣ ਤੱਕ 28 ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਈ ਹੈ ਤੇ 10 ਅਪ੍ਰੈਲ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 3578 ਮੀਟਰਿਕ ਟਨ ਕਣਕ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਕਰੀਬ ਸਾਢੇ 9 ਲੱਖ ਮੀਟਰਿਕ ਟਨ ਕਣਕ ਆਉਣ ਦੀ ਉਮੀਦ ਹੈ।ਇਸ ਮੌਕੇ ਪ੍ਰਧਾਨ ਸਤਵਿੰਦਰ ਸਿੰਘ ਸੈਣੀ, ਨਰੇਸ਼ ਕੁਮਾਰ, ਪਰਗਟ ਸਿੰਘ, ਖਰਦਮਨ ਰਾਏ, ਹਰਦੇਵ ਸਿੰਘ, ਸਕੱਤਰ ਅਸ਼ਵਨੀ ਕੁਮਾਰ ਮਹਿਤਾ ਸਮੇਤ ਵੱਡੀ ਗਿਣਤੀ ਕਿਸਾਨ ਅਤੇ ਆੜ੍ਹਤੀਏ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

AAP ਨੇ ਹਲਕਾ ਬਠਿੰਡਾ ਦਿਹਾਤੀ ਤੋਂ Gopal Singh Kotfatta ਨੂੰ ਕੀਤਾ ਹਲਕਾ ਇੰਚਾਰਜ਼ ਨਿਯੁਕਤ

Bathinda News: Gopal Singh Kotfatta; ਪਿਛਲੇ ਕਾਫੀ ਸਮੇਂ ਤੋਂ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

👉ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ...