ਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤ

Date:

spot_img

👉ਪੰਜਾਬ ਦੇ ਪਾਰਦਰਸ਼ੀ ਖਣਨ ਅਭਿਆਸਾਂ ‘ਤੇ ਚਾਨਣਾ ਪਾਇਆ, ਰੱਖਿਆ ਮੰਤਰਾਲੇ ਦੇ ਨਿਰਦੇਸ਼ਾਂ ਦੀ ਮੁਖਾਫ਼ਲਤ ਕਰਦਿਆਂ ਖਣਨ ਸਬੰਧੀ ਪ੍ਰਵਾਨਗੀਆਂ ਵਿੱਚ ਸੂਬਿਆਂ ਨੂੰ ਸਸ਼ਕਤ ਬਣਾਉਣ ਦੀ ਕੀਤੀ ਵਕਾਲਤ
ਚੰਡੀਗੜ੍ਹ, 25 ਜਨਵਰੀ:ਪੰਜਾਬ ਦੇ ਖਣਨ ਮੰਤਰੀ ਬਰਿੰਦਰ ਗੋਇਲ ਨੇ ਉਡੀਸ਼ਾ ਦੇ ਕੋਨਾਰਕ ਵਿਖੇ ਹੋਈ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ਵਿੱਚ ਹਿੱਸਾ ਲਿਆ। ਇਸ ਕਾਨਫਰੰਸ ਵਿੱਚ ਕੇਂਦਰੀ ਖਣਨ ਮੰਤਰੀ, 11 ਰਾਜਾਂ ਦੇ ਪ੍ਰਤੀਨਿਧੀਆਂ ਅਤੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਗੋਇਲ ਨੇ ਖਣਨ ਪ੍ਰਤੀ ਪੰਜਾਬ ਦੀ ਵਿਲੱਖਣ ਪਹੁੰਚ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਦੂਜੇ ਰਾਜਾਂ ਦੇ ਉਲਟ ਜਿਥੇ ਖਣਨ ਗਤੀਵਿਧੀਆਂ ਧਰਤੀ ਦੀ ਹੇਠਲੀ ਸਤ੍ਹਾ ਵਿੱਚ ਕੀਤੀਆਂ ਜਾਂਦੀਆਂ ਹਨ, ਉਥੇ ਪੰਜਾਬ ਦੀਆਂ ਖਣਨ ਗਤੀਵਿਧੀਆਂ ਉਪਰਲੀ ਸਤ੍ਹਾ ‘ਤੇ ਹੀ ਕੀਤੀਆਂ ਜਾਂਦੀਆਂ ਹਨ।ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੇ ਕੁਦਰਤੀ ਸਰੋਤਾਂ ਦੀ ਸਰਬੋਤਮ ਵਰਤੋਂ ਕਰ ਰਿਹਾ ਹੈ ਅਤੇ ਜਿਵੇਂ ਕਿ ਸੂਬੇ ਨੇ ਇੰਨੇ ਸਾਲਾਂ ਦੇ ਅਰਸੇ ਦੌਰਾਨ ਜ਼ਿੰਮੇਵਾਰੀ ਨਾਲ ਆਪਣੀਆਂ ਖੇਤੀ ਗਤੀਵਿਧੀਆਂ ਦਾ ਵਿਸਥਾਰ ਕਰਕੇ ਪੂਰੇ ਦੇਸ਼ ਦਾ ਢਿੱਠ ਭਰਿਆ ਹੈ, ਉਸੇ ਤਰ੍ਹਾਂ ਰਾਜ ਵੱਲੋਂ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਖਣਨ ਦੇ ਖੇਤਰ ਵਿੱਚ ਵੀ ਕੁਦਰਤੀ ਸਰੋਤਾਂ ਦੀ ਢੁਕਵੀਂ ਵਰਤੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੰਤਰੀ ਨੇ ਪੰਜਾਬ ਦੇ ਖਣਨ ਖੇਤਰ ਵਿੱਚ ਪਾਰਦਰਸ਼ਤਾ ਲਿਆਉਣ ਦੇ ਯਤਨਾਂ ‘ਤੇ ਜ਼ੋਰ ਦਿੱਤਾ, ਜਿਸ ਨਾਲ ਆਮ ਨਾਗਰਿਕਾਂ ਨੂੰ ਕਿਫਾਇਤੀ ਦਰਾਂ ‘ਤੇ ਰੇਤਾ ਮਿਲਣ ਦੇ ਨਾਲ-ਨਾਲ ਸਥਾਨਕ ਮਜ਼ਦੂਰਾਂ ਅਤੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਹੋ ਸਕੇ।ਕਾਨਫ਼ਰੰਸ ਦੌਰਾਨ ਸ੍ਰੀ ਗੋਇਲ ਨੇ ਰੱਖਿਆ ਮੰਤਰਾਲੇ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਨਿਰਦੇਸ਼ਾਂ ‘ਤੇ ਚਿੰਤਾ ਪ੍ਰਗਟ ਕੀਤੀ, ਜਿਸ ਵਿੱਚ ਸਰਹੱਦ ਦੇ 20 ਕਿਲੋਮੀਟਰ ਦੇ ਖੇਤਰ ਅੰਦਰ ਖਣਨ ਗਤੀਵਿਧੀਆਂ ਲਈ ਪਹਿਲਾਂ ਪ੍ਰਵਾਨਗੀ ਲੈਣੀ ਹੋਵੇਗੀ। ਉਨ੍ਹਾਂ ਇਸ ਫੈਸਲੇ ਨੂੰ ਪੱਖਪਾਤੀ ਦੱਸਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਰਾਵੀ,ਬਿਆਸ ਅਤੇ ਸਤਲੁਜ ਤਿੰਨ ਦਰਿਆ ਹਨ, ਜਿੱਥੇ ਖਣਨ ਹੋ ਸਕਦੀ ਹੈ ਅਤੇ ਇਨ੍ਹਾਂ ਵਿੱਚੋਂ ਦੋ ਦਰਿਆ ਇਸ ਫੈਸਲੇ ਤੋਂ ਪ੍ਰਭਾਵਿਤ ਹੁੰਦੇ ਹਨ, ਜਿਸਦੀ ਤੁਰੰਤ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ।ਗੋਇਲ ਨੇ ਖਣਨ ਸਾਈਟਾਂ ਲਈ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਪ੍ਰਾਪਤ ਕਰਨ ਵਿੱਚ ਦੇਰੀ ਦਾ ਮੁੱਦਾ ਵੀ ਉਠਾਇਆ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਠੇਕੇਦਾਰ ਕਿਸੇ ਵੀ ਖਣਨ ਗਤੀਵਿਧੀ ਨੂੰ ਜਾਰੀ ਰੱਖਣ ਤੋਂ ਇਨਕਾਰ ਕਰਦਾ ਹੈ ਜਾਂ ਕੋਈ ਘਪਲਾ ਕਰਦਾ ਹੈ ਤਾਂ ਉਸ ਠੇਕੇਦਾਰ ਨੂੰ ਵਾਤਾਵਰਣ ਸਬੰਧੀ ਜਾਰੀ ਕੀਤੀਆਂ ਪ੍ਰਵਾਨਗੀਆਂ ਬਾਰੇ ਕੋਈ ਫੈਸਲਾ ਲੈਣ ਲਈ ਸਰਕਾਰ ਨੂੰ ਵੱਧ ਸ਼ਕਤੀਆਂ ਦੇਣੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ  ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ – ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਇਸ ਨਾਲ ਵਾਤਾਵਰਣ ਸਬੰਧੀ ਨਵੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਵਿੱਚ ਬੇਲੋੜੀ ਦੇਰੀ ਖਤਮ ਹੋਵੇਗੀ।ਇਸ ਤੋਂ ਇਲਾਵਾ ਮੰਤਰੀ ਨੇ ਕੇਂਦਰੀ ਖਣਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਪਾਏ ਗਏ ਪੋਟਾਸ਼ ਦੇ ਵੱਡੇ ਭੰਡਾਰਾਂ ਦੀ ਵਰਤੋਂ ਰਾਹੀਂ ਸੂਬੇ ਨੂੰ ਆਪਣੀਆਂ ਖਣਨ ਗਤੀਵਿਧੀਆਂ ਦਾ ਵਿਸਥਾਰ ਵੱਡੇ ਖਣਿਜ ਭੰਡਾਰਾਂ ਤੱਕ ਕਰਨ ਵਾਸਤੇ ਸਹਾਇਤਾਦੇਣ। ਉਨ੍ਹਾਂ ਕਿਹਾ ਕਿ ਇਸ ਨਾਲ ਵੱਡੀ ਪੱਧਰ ‘ਤੇ ਵਿਦੇਸ਼ੀ ਮੁਦਰਾ ਦੀ ਬਚਤ ਹੋਵੇਗੀ ਜੋ ਕਿ ਉਹ ਹਰ ਸਾਲ ਪੋਟਾਸ਼ ਦੀ ਦਰਾਮਦ ਲਈ ਅਦਾ ਕਰਨਾ ਪੈਂਦਾ ਹੈ। ਗੋਇਲ ਨੇ ਟਿਕਾਊ ਖਣਨ ਅਭਿਆਸਾਂ ਪ੍ਰਤੀ ਪੰਜਾਬ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਰਾਜ ਦੇ ਖਣਨ ਖੇਤਰ ਨੂੰ ਵਧਾਉਣ ਲਈ ਕੇਂਦਰ ਸਰਕਾਰ ਵੱਲੋਂ ਵਧੇਰੇ ਸਹਿਯੋਗ ਦੀ ਮੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...