Saturday, November 8, 2025
spot_img

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

Date:

spot_img

👉ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ ‘ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤ
Chandigarh/Bengaluru News:ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।ਮੁੱਖ ਮੰਤਰੀ ਰਿਹਾਇਸ਼ ਵਿਖੇ ਮੁਲਾਕਾਤ ਦੌਰਾਨ ਦੋਵਾਂ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੂੰ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਵਨ ਸਮਾਪਤੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਇਸ ਇਤਿਹਾਸਕ ਦਿਹਾੜੇ ਮੌਕੇ ਕਰਵਾਏ ਜਾ ਰਹੇ ਦੇਸ਼-ਵਿਆਪੀ ਸਮਾਗਮਾਂ ਬਾਰੇ ਵੀ ਵੇਰਵੇ ਸਾਂਝੇ ਕੀਤੇ।

ਇਹ ਵੀ ਪੜ੍ਹੋ  ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਸਮਾਗਮਾਂ ਦੇ ਪ੍ਰਬੰਧਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਯਾਦਗਾਰੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਅਰੰਭ ਹੋਣਗੇ ਅਤੇ ਉਸੇ ਸ਼ਾਮ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ 1 ਤੋਂ 18 ਨਵੰਬਰ ਤੱਕ ਸਾਰੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏਗੀ, ਜਦੋਂ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 130 ਅਸਥਾਨਾਂ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਚਾਰ ਨਗਰ ਕੀਰਤਨ ਵੱਖ-ਵੱਖ ਥਾਵਾਂ ਜਿਵੇਂ ਸ੍ਰੀਨਗਰ (ਜੰਮੂ ਤੇ ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣਗੇ ਅਤੇ ਸਾਰੇ ਨਗਰ ਕੀਰਤਨ 22 ਨਵੰਬਰ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਣਗੇ। ਮੁੱਖ ਸ਼ਹੀਦੀ ਸਮਾਗਮ 23 ਤੋਂ 25 ਨਵੰਬਰ ਤੱਕ ਹੋਣਗੇ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇੱਕ ਟੈਂਟ ਸਿਟੀ (ਚੱਕ ਨਾਨਕੀ) ਦਾ ਬੰਦੋਬਸਤ ਕੀਤਾ ਜਾਵੇਗਾ, ਜਿੱਥੇ ਪ੍ਰਤੀ ਦਿਨ 11,000 ਤੋਂ ਵੱਧ ਲੋਕਾਂ ਦੇ ਰਹਿਣ ਦੀ ਸਹੂਲਤ ਹੋਵੇਗੀ।

ਇਹ ਵੀ ਪੜ੍ਹੋ  ‘ਸੂਈ ਅਤੇ ਧਾਗੇ’ ਦੀ ਤਾਕਤ ਨਾਲ, ਹੁਣ ਹਰ ਹੱਥ ਕੋਲ ਹੋਵੇਗੀ ਸਥਾਈ ਨੌਕਰੀ!ਪੰਜਾਬ ਵਿੱਚ ₹1,600 ਕਰੋੜ ਦੇ ਨਿਵੇਸ਼ ਨਾਲ ਇੱਕ Technical Textile Hub,ਪੰਜਾਬ ਦੀ ਖੁਸ਼ਹਾਲੀ ਦੇ ਧਾਗੇ ਨੂੰ ਕਰੇਗਾ ਮਜ਼ਬੂਤ

ਸਮਾਗਮਾਂ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ, ਸਰਬ ਧਰਮ ਸੰਮੇਲਨ, ਭਾਈ ਜੈਤਾ ਜੀ ਯਾਦਗਾਰ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ‘ਤੇ ਆਧਾਰਤ ਡਰੋਨ ਸ਼ੋਅ ਅਤੇ ਪ੍ਰਸਿੱਧ ਰਾਗੀਆਂ ਦੇ ਕੀਰਤਨ ਦਰਬਾਰ ਸ਼ਾਮਲ ਹਨ।ਕੈਬਨਿਟ ਮੰਤਰੀਆਂ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਅਧਿਆਤਮਿਕ ਪ੍ਰੋਗਰਾਮਾਂ ਦੇ ਨਾਲ-ਨਾਲ ਕਈ ਸਮਾਜ ਭਲਾਈ ਦੀਆਂ ਪਹਿਲਕਦਮੀਆਂ ਜਿਵੇਂ ਖ਼ੂਨਦਾਨ ਕੈਂਪ, ਅੰਗਦਾਨ ਮੁਹਿੰਮ ਅਤੇ 3.50 ਲੱਖ ਪੌਦੇ ਲਗਾਉਣ ਸਬੰਧੀ ਮੈਗਾ ਮੁਹਿੰਮ ਵੀ ਕਰਵਾਈ ਜਾਵੇਗੀ।ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੇ ਕਿਹਾ ਕਿ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਦੇਸ਼ ਦੀਆਂ ਪੀੜ੍ਹੀਆਂ ਨੂੰ ਬਰਾਬਰੀ, ਸਹਿਣਸ਼ੀਲਤਾ ਅਤੇ ਸਵੈ-ਬਲੀਦਾਨ ਦੇ ਸੰਦੇਸ਼ ਦੇ ਕੇ ਨਿਰੰਤਰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਉਨ੍ਹਾਂ ਇੰਨੇ ਵੱਡੇ ਪੱਧਰ ‘ਤੇ ਯਾਦਗਾਰੀ ਸਮਾਗਮ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਅਤੇ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਅਤੇ ਸਮਰਥਨ ਦਾ ਭਰੋਸਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਪੰਜਾਬ ਕਾਂਗਰਸ ਨੇ ‘ਵੋਟ ਚੋਰੀ’ ਵਿਰੁੱਧ 26 ਲੱਖ ਤੋਂ ਵੱਧ ਫਾਰਮ ਜਮ੍ਹਾਂ ਕਰਵਾਏ

👉ਦਸਤਖਤ ਕੀਤੇ ਫਾਰਮਾਂ ਦਾ ਟਰੱਕ ਦਿੱਲੀ ਭੇਜਿਆ Chandigarh News: 'vote...

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

👉ਕਿਹਾ, ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ...