ਸਿੱਖ ਪੰਥ ਦੇ ਸਰਬਉੱਚ ਤਖ਼ਤ ਸਾਹਮਣੇ ਪੇਸ਼ ਹੋਏ ਪੰਜਾਬ ਦੇ ਵਿਧਾਇਕ, ਦੇਣਗੇ ਸਪੱਸ਼ਟੀਕਰਨ

Date:

spot_img

Amritsar News: ਸਿੱਖ ਪੰਥ ਦੇ ਸਰਬਉੱਚ ਵਜੋਂ ਜਾਣੇ ਜਾਂਦੇ ਸ਼੍ਰੀ ਅਕਾਲ ਤਖ਼ਤ ਦੇ ਸਾਹਮਣੇ ਅੱਜ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਵਿਧਾਇਕ ਪੇਸ਼ ਹੋ ਰਹੇ ਹਨ। ‘ਦਾ ਜਾਗਤ ਜੋਤ ਸ਼੍ਰੀ ਗੁਰੂ ਗਰੰਥ ਸਾਹਿਬ ਸਤਿਕਾਰ ਸੋਧ ਐਕਟ 2026’ ਦੇ ਸਬੰਧ ਵਿਚ ਉੱਠੇ ਵਿਵਾਦ ਨੂੰ ਲੈ ਕੇ ਇਹ ਪੇਸ਼ੀ ਹੋ ਰਹੀ ਹੈ। ਇਸ ਦੌਰਾਨ, ਆਮ ਆਦਮੀ ਪਾਰਟੀ ਦੇ ਸਮੂਹ ਵਿਧਾਇਕ ਜਿੱਥੇ ਵਿਸ਼ੇਸ ਤੌਰ ‘ਤੇ ਬੱਸਾਂ ਵਿਚ ਸਵਾਰ ਹੋ ਕੇ ਨੰਗੇ ਪੈਰੀ ਤਖ਼ਤ ਸਾਹਿਬ ਪੁੱਜੇ ਹਨ, ਉਥੇ ਕਾਂਗਰਸ ਤੇ ਅਕਾਲੀ ਦਲ ਨਾਲ ਸਬੰਧਤ ਵਿਧਾਇਕ ਅਲੱਗ ਅਲੱਗ ਇੱਥੇ ਆਏ ਹਨ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਦੇ ਆਦੇਸ਼ ‘ਤੇ ਸਹਿਕਾਰਤਾ ਵਿਭਾਗ ਵੱਲੋਂ ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿੱਚ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੈਦਾਰ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਪੰਜ ਸਿੰਘ ਸਾਹਿਬਾਨ ਵੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਚ ਪੁੱਜ ਗਏ ਹਨ। ਦਸਣਾ ਬਣਦਾ ਹੈ ਕਿ 15 ਜੂਨ ਨੂੰ ਪੰਥਕ ਇਕੱਠ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਵੱਲੋਂ ਪੰਜਾਬ ਵਿਧਾਨ ਸਭਾ ਨਾਲ ਸਬੰਧਤ ਸਮੂਹ ਸਿੱਖ ਵਿਧਾਇਕਾਂ (ਜਿੰਨ੍ਹਾਂ ਵਿਚ ਮੰਤਰੀ ਅਤੇ ਸਪੀਕਰ ਵੀ ਸ਼ਾਮਲ ਹਨ) ਨੂੰ 29 ਜੂਨ ਭਾਵ ਅੱਜ ਦੇ ਦਿਨ ਪੇਸ਼ ਹੋਣ ਲਈ ਕਿਹਾ ਸੀ। ਜਦਕਿ ਗੈਰ-ਸਿੱਖ ਵਿਧਾਇਕਾਂ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

ਪੰਜਾਬ ਦੇ ਸਾਰੇ ਸਿੱਖ ਵਿਧਾਇਕਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਅੱਜ

Amritsar News: ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...