spot_img
spot_img

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

Date:

spot_img

 👉ਭੋਪਾਲ ਵਿਖੇ ਰਾਸ਼ਟਰੀ ਕਾਨਫਰੰਸ ਵਿੱਚ ਪੀਐੱਸਐੱਫਸੀ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਨਿਊਟ੍ਰੀਸ਼ਨ ਗਾਰਡਨ, ਪੋਸ਼ਣ ਵਾਟਿਕਾਵਾਂ ਅਤੇ ਅੰਤਰ-ਵਿਭਾਗੀ ਤਾਲਮੇਲ ਨੂੰ ਕੀਤਾ ਉਜਾਗਰ
Chandigarh news:ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐੱਸਐੱਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਵੱਲੋਂ ਭੋਪਾਲ ਵਿਖੇ ਆਯੋਜਿਤ 2-ਦਿਨਾ ਰਾਸ਼ਟਰੀ ਕਾਨਫਰੰਸ ‘ਐੱਨਐੱਫਐੱਸਏ-2013: ਪ੍ਰਗਤੀ, ਚੁਣੌਤੀਆਂ ਅਤੇ ਅੱਗੇ ਦਾ ਰਸਤਾ’ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਨੂੰ ਸਾਂਝਾ ਕੀਤਾ।ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਸਿਹਤ, ਖੁਰਾਕ ਤੇ ਸਿਵਲ ਸਪਲਾਈ, ਸਮਾਜਿਕ ਸੁਰੱਖਿਆ ਅਤੇ ਸਿੱਖਿਆ ਵਿਭਾਗਾਂ ਵਿੱਚ ਬਿਹਤਰ ਤਾਲਮੇਲ ਜ਼ਰੂਰੀ ਹੈ ਤਾਂ ਜੋ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚ ਸਕੇ।ਚੇਅਰਮੈਨ ਨੇ ਦੱਸਿਆ ਕਿ ਪੀਐੱਸਐੱਫਸੀ ਵੱਲੋਂ ਅਪ੍ਰੈਲ 2025 ਵਿੱਚ ਪੋਸ਼ਣ ਸੁਰੱਖਿਆ ’ਤੇ ਇੱਕ ਉੱਚ ਪੱਧਰੀ ਵਰਕਸ਼ਾਪ ਕਰਵਾਈ ਗਈ ਸੀ।

ਇਹ ਵੀ ਪੜ੍ਹੋ  ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ

ਇਸ ਵਿੱਚ ਖੇਤੀਬਾੜੀ, ਜੰਗਲਾਤ ਅਤੇ ਆਯੁਰਵੇਦ ਸਮੇਤ ਵੱਖ-ਵੱਖ ਖੇਤਰਾਂ ਦੇ 39 ਮਾਹਿਰਾਂ ਨੇ ਹਿੱਸਾ ਲਿਆ। ਇਸ ਵਰਕਸ਼ਾਪ ਦੀ ਪ੍ਰਧਾਨਗੀ ਸਾਬਕਾ ਕੇਂਦਰੀ ਖੁਰਾਕ ਸਕੱਤਰ ਬੀ.ਸੀ. ਗੁਪਤਾ ਨੇ ਕੀਤੀ, ਜਿਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਐੱਨਐੱਫਐੱਸਏ-2013 ਲਾਗੂ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਸਕੂਲਾਂ ਅਤੇ ਆਂਗਨਵਾੜੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਪੀਐੱਸਐੱਫਸੀ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਸਿੱਖਿਆ ਵਿਭਾਗ ਨੇ ਮਈ 2025 ਵਿੱਚ ਸਕੂਲਾਂ ਨੂੰ ਨਿਊਟ੍ਰੀਸ਼ਨ ਗਾਰਡਨ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਇਹ ਗਾਰਡਨ ਪੀਏਯੂ ਲੁਧਿਆਣਾ ਅਤੇ ਬਾਗਬਾਨੀ ਵਿਭਾਗ ਵੱਲੋਂ ਤਿਆਰ ਕੀਤੇ ਡਿਜ਼ਾਈਨ ਅਨੁਸਾਰ ਬਣਾਏ ਜਾ ਰਹੇ ਹਨ। ਹਰੇਕ ਗਾਰਡਨ ਵਿੱਚ 21 ਕਿਸਮਾਂ ਦੇ ਫਲਦਾਰ ਪੌਦਿਆਂ ਦੇ ਨਾਲ-ਨਾਲ ਜੜੀ-ਬੂਟੀਆਂ ਅਤੇ ਸਬਜ਼ੀਆਂ ਦੇ ਬਾਗ ਵੀ ਹੋਣਗੇ।ਇਸੇ ਤਰ੍ਹਾਂ 1000 ਵਰਗ ਫੁੱਟ ਜਾਂ ਵੱਧ ਖੇਤਰ ਵਾਲੀਆਂ ਆਂਗਨਵਾੜੀਆਂ ਵਿੱਚ ਪੋਸ਼ਣ ਵਾਟਿਕਾਵਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ।ਮਾਡਲ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਕਮਿਸ਼ਨ ਦੇ 4 ਮੈਂਬਰਾਂ ਨੂੰ ਹਰੇਕ ਨੂੰ 6 ਜ਼ਿਲ੍ਹੇ ਸੌਂਪੇ ਗਏ ਹਨ ਅਤੇ ਉਨ੍ਹਾਂ ਨੂੰ ਹਰ ਜ਼ਿਲ੍ਹੇ ਵਿੱਚ ਇੱਕ ਸਕੂਲ ਗੋਦ ਲੈ ਕੇ ਮਾਡਲ ਗਾਰਡਨ ਵਿਕਸਿਤ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ  ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਕਮਿਸ਼ਨ ਐੱਨਆਰਆਈਆਂ ਤੋਂ ਸੀਐੱਸਆਰ ਰਾਹੀਂ ਸਕੂਲਾਂ ਵਿੱਚ ਸਟੀਲ ਦੇ ਵਾਸ਼ਬੇਸਨ ਅਤੇ ਡੈਸਕ ਲਗਵਾਉਣ ਲਈ ਵੀ ਸਹਿਯੋਗ ਮੰਗ ਰਿਹਾ ਹੈ।ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਪੀਐੱਸਐੱਫਸੀ ਸਕੂਲੀ ਬੱਚਿਆਂ ਲਈ ਦੰਦਾਂ ਅਤੇ ਆਮ ਸਿਹਤ ਸੰਭਾਲ ’ਤੇ ਵੀ ਧਿਆਨ ਦੇ ਰਿਹਾ ਹੈ।ਮਿਡ-ਡੇਅ ਮੀਲ ਦੇ ਰਸੋਈਏ ਅਤੇ ਸਹਾਇਕਾਂ ਨੂੰ ਸਫਾਈ, ਸਿਹਤ ਅਤੇ ਪੋਸ਼ਣ ਬਾਰੇ ਸਿਖਲਾਈ ਦਿੱਤੀ ਜਾ ਰਹੀ ਹੈ। ਲੋਕਾਂ ਨੂੰ ਪੌਸ਼ਟਿਕ ਖਾਣੇ ਪ੍ਰਤੀ ਜਾਗਰੂਕ ਕਰਨ ਲਈ ‘ਈਟ ਰਾਈਟ ਮੇਲੇ’ ਵੀ ਲਗਾਏ ਜਾ ਰਹੇ ਹਨ।ਇਸ ਮੌਕੇ ਬਾਲ ਮੁਕੰਦ ਸ਼ਰਮਾ ਨੇ ਨੀਤੀ ਆਯੋਗ ਦੇ ਸਾਬਕਾ ਮੈਂਬਰ ਡਾ. ਰਮੇਸ਼ ਚੰਦ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੀਆਂ ਪਹਿਲਕਦਮੀਆਂ ਅਤੇ ਪ੍ਰਾਪਤੀਆਂ ਸਬੰਧੀ ਕੌਫੀ ਟੇਬਲ ਬੁੱਕ ਭੇਟ ਕੀਤੀ। ਇਸ ਮੌਕੇ ਮੱਧ ਪ੍ਰਦੇਸ਼ ਫੂਡ ਕਮਿਸ਼ਨ ਦੇ ਚੇਅਰਮੈਨ ਪ੍ਰੋ. ਵੀ.ਕੇ. ਮਲਹੋਤਰਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab government ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ‘ਤੇ ਜਾਰੀ

👉ਬਰਿੰਦਰ ਕੁਮਾਰ ਗੋਇਲ ਵੱਲੋਂ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ...

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ

8ਵੀਂ ਜਮਾਤ ਦੇ ਵਿਦਿਆਰਥੀਆਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ...