Punjab News : ਅੱਜ ਸਵੇਰੇ ਤੜਕੇ ਬੰਗਾ–ਫਗਵਾੜਾ ਨੈਸ਼ਨਲ ਹਾਈਵੇ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਅਤੇ ਇੱਕ ਟਿੱਪਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਪਿੰਡ ਮੱਲਾ ਸੋਡੀਆ ਨੇੜੇ ਵਾਪਰਿਆ, ਜਿਸ ਦੌਰਾਨ ਬੱਸ ਕੰਡਕਟਰ ਦੀ ਮੌਤ ਹੋ ਗਈ, ਜਦਕਿ ਡਰਾਈਵਰ ਸਮੇਤ ਕਰੀਬ 17 ਸਵਾਰੀਆਂ ਜ਼ਖਮੀ ਹੋ ਗਈਆਂ। ਮਿਲੀ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ ਅੰਮ੍ਰਿਤਸਰ ਦੀ ਬੱਸ ਚੰਡੀਗੜ੍ਹ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਜਿਵੇਂ ਹੀ ਬੱਸ ਮੱਲਾ ਸੋਡੀਆ ਨੇੜੇ ਪਹੁੰਚੀ ਤਾਂ ਅੱਗੇ ਜਾ ਰਹੇ ਟਿੱਪਰ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਬੇਕਾਬੂ ਹੋ ਕੇ ਖੇਤਾਂ ਵਿੱਚ ਜਾ ਵੜੀ, ਜਦਕਿ ਟਿੱਪਰ ਸੜਕ ਦੇ ਵਿਚਕਾਰ ਹੀ ਪਲਟ ਗਿਆ।
ਇਹ ਵੀ ਪੜ੍ਹੋ 👉Canada News : ਕੈਨੇਡਾ ‘ਚ ਬੇਰੁਜ਼ਗਾਰੀ ਨੇ ਤੋੜਿਆ ਪਿਛਲੇ 6 ਮਹੀਨਿਆਂ ਦਾ ਰਿਕਾਰਡews :
ਹਾਦਸੇ ਦੌਰਾਨ ਬੱਸ ਡਰਾਈਵਰ ਅਤੇ ਕੰਡਕਟਰ ਬੱਸ ਦੇ ਅੰਦਰ ਬੁਰੀ ਤਰ੍ਹਾਂ ਫਸ ਗਏ। ਮੌਕੇ ‘ਤੇ ਮੌਜੂਦ ਰਾਹਗੀਰਾਂ, ਥਾਣਾ ਬਹਿਰਾਮ ਦੀ ਪੁਲਿਸ ਅਤੇ ਐੱਸ.ਐੱਸ.ਐੱਫ ਦੀ ਟੀਮ ਨੇ ਰਿਕਵਰੀ ਵੈਨ ਦੀ ਮਦਦ ਨਾਲ ਕਾਫੀ ਮਸ਼ੱਕਤ ਤੋਂ ਬਾਅਦ ਦੋਵਾਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਜ਼ਖਮੀਆਂ ਨੂੰ ਤੁਰੰਤ 108 ਐਂਬੂਲੈਂਸ ਅਤੇ ਨੈਸ਼ਨਲ ਹਾਈਵੇ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬੰਗਾ ਅਤੇ ਹੋਰ ਨਜ਼ਦੀਕੀ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ। ਬੱਸ ਕੰਡਕਟਰ ਰਾਜਵਿੰਦਰ ਸਿੰਘ ਦੀ ਹਾਲਤ ਬਹੁਤ ਗੰਭੀਰ ਹੋਣ ਕਾਰਨ ਉਸਨੂੰ ਨਵਾਂਸ਼ਹਿਰ ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਕੁਝ ਹੋਰ ਜ਼ਖਮੀਆਂ ਨੂੰ ਵੀ ਚੰਡੀਗੜ੍ਹ ਅਤੇ ਹੋਰ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ ਹੈ। ਹਾਦਸੇ ਤੋਂ ਬਾਅਦ ਨੈਸ਼ਨਲ ਹਾਈਵੇ ‘ਤੇ ਲੰਬਾ ਜਾਮ ਲੱਗ ਗਿਆ ਅਤੇ ਪੁਲਿਸ ਵੱਲੋਂ ਕਰੇਨਾਂ ਦੀ ਮਦਦ ਨਾਲ ਵਾਹਨਾਂ ਨੂੰ ਹਟਾ ਕੇ ਆਵਾਜਾਈ ਮੁੜ ਚਾਲੂ ਕਰਵਾਈ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




