spot_img
spot_img

Punjab News: ਚੰਨੀ ਨੇ ਸੁਣੀ ਕਿਸਾਨਾਂ ਦੀ ਆਵਾਜ਼, ਖੇਤੀ ਸੰਕਟ ‘ਤੇ ਵੱਡੀ ਮੀਟਿੰਗ

Date:

spot_img

Punjab News: ਪੰਜਾਬ ਦੇ ਕਿਸਾਨਾਂ ਦੀ ਮੌਜੂਦਾ ਹਾਲਤ ਅਤੇ ਖੇਤੀਬਾੜੀ ਖੇਤਰ ਦੀਆਂ ਚੁਣੌਤੀਆਂ ਨੂੰ ਲੈ ਕੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਸੰਸਦੀ ਸਟੈਂਡਿੰਗ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ। 21 ਮੈਂਬਰੀ ਕਮੇਟੀ ਦੀ ਅਗਵਾਈ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਕੀਤੀ। ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਚਰਚਾ ਦਾ ਮੁੱਖ ਕੇਂਦਰ ਕਿਸਾਨਾਂ ਦੀ ਆਮਦਨ ਵਧਾਉਣ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲੱਭਣ ‘ਤੇ ਰਿਹਾ।

ਇਹ ਵੀ ਪੜ੍ਹੋ 👉CM Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ

ਚੰਨੀ ਨੇ ਕਿਹਾ ਕਿ ਦੇਸ਼ ਦੀ ਭੋਜਨ ਸੁਰੱਖਿਆ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀ ਪੀਏਯੂ ਇਸ ਸਮੇਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ, ਜਿਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਦੀ ਫ਼ਸਲ ਬੀਮਾ ਯੋਜਨਾ ਪੰਜਾਬ ਵਿੱਚ ਲਾਗੂ ਨਾ ਹੋਣ ਅਤੇ ਇਸ ਦੇ ਬਦਲ ਦੀ ਗੈਰਹਾਜ਼ਰੀ ਬਾਰੇ ਵੀ ਗੰਭੀਰ ਚਰਚਾ ਹੋਈ ਹੈ। ਇਸ ਸਬੰਧੀ ਕਮੇਟੀ ਆਪਣੀ ਵਿਸਥਾਰਪੂਰਵਕ ਰਿਪੋਰਟ ਸੰਸਦ ਵਿੱਚ ਪੇਸ਼ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryna ਨੂੰ PM Modi ਦੀ ਵੱਡੀ ਸੋਗਾਤ; ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

Haryana News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ...