Punjab News : ਪੰਜਾਬ ਦੇ ਮੁੱਖ ਮੰਤਰੀ Bhagwant Mann ਵੱਲੋਂ ਸੂਬੇ ਦੇ ਲੋਕਾਂ ਲਈ ਇੱਕ ਹੋਰ ਵੱਡਾ ਲੋਕ-ਭਲਾਈ ਕਦਮ ਚੁੱਕਿਆ ਗਿਆ ਹੈ। ਸੰਗਰੂਰ ਵਿੱਚ ਅੱਜ “ਮੇਰੀ ਰਸੋਈ ਯੋਜਨਾ” ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਸਕੀਮ ਦਾ ਮਕਸਦ ਗਰੀਬ ਅਤੇ ਮੱਧਵਰਗ ਪਰਿਵਾਰਾਂ ਨੂੰ ਪੋਸ਼ਟਿਕ ਅਤੇ ਜ਼ਰੂਰੀ ਖਾਣ-ਪੀਣ ਸਮੱਗਰੀ ਮੁਹੱਈਆ ਕਰਵਾਉਣਾ ਹੈ। ਇਸ ਯੋਜਨਾ ਦੀ ਸ਼ੁਰੂਆਤ ਸੰਗਰੂਰ ਦੇ ਭਲਵਾਨ ਪਿੰਡ ਤੋਂ ਕੀਤੀ ਗਈ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ 👉 Sri Muktsar Sahib :ਸ੍ਰੀ ਮੁਕਤਸਰ ਸਾਹਿਬ ਦੇ ਨਾਮਵਰ ਵਕੀਲ ਦਾ ਕਤਲ, ਇਲਾਕੇ ‘ਚ ਦਹਿਸ਼ਤ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਮੇਰੀ ਰਸੋਈ ਯੋਜਨਾ” ਤਹਿਤ ਲੋਕਾਂ ਨੂੰ ਪ੍ਰੋਟੀਨ ਅਤੇ ਪੋਸ਼ਣ ਨਾਲ ਭਰਪੂਰ ਫੂਡ ਕਿੱਟਾਂ ਦਿੱਤੀਆਂ ਜਾਣਗੀਆਂ ਤਾਂ ਜੋ ਹਰ ਘਰ ਤੱਕ ਸਿਹਤਮੰਦ ਖੁਰਾਕ ਪਹੁੰਚ ਸਕੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਨਾਲ ਪੰਜਾਬ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ। ਸਰਕਾਰ ਦਾ ਮੰਨਣਾ ਹੈ ਕਿ ਵਧ ਰਹੀ ਮਹਿੰਗਾਈ ਦੇ ਦੌਰ ਵਿੱਚ ਇਹ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ।
ਇਹ ਵੀ ਪੜ੍ਹੋ 👉 Chandigarh News : ਅਕਾਲੀ ਦਲ ਨਗਰ ਨਿਗਮ ਚੋਣਾਂ ਪਾਰਟੀ ਚੋਣ ਨਿਸ਼ਾਨ ’ਤੇ ਲੜੇਗਾ
ਫੂਡ ਕਿੱਟ ਵਿੱਚ ਰੋਜ਼ਾਨਾ ਵਰਤੋਂ ਦੀਆਂ ਅਹਿਮ ਚੀਜ਼ਾਂ ਸ਼ਾਮਲ ਕੀਤੀਆਂ ਗਈਆਂ ਹਨ। ਹਰ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਦਿੱਤਾ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਰਾਹੀਂ ਲੋਕਾਂ ਨੂੰ ਸਿਰਫ਼ ਰਾਹਤ ਹੀ ਨਹੀਂ ਮਿਲੇਗੀ, ਸਗੋਂ ਪੋਸ਼ਟਿਕ ਖੁਰਾਕ ਨੂੰ ਵੀ ਉਤਸ਼ਾਹ ਮਿਲੇਗਾ।ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਲੋਕ-ਹਿਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਲੋਕ-ਭਲਾਈ ਫੈਸਲੇ ਲਏ ਜਾਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




