Punjab News: ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਕਾਨੂੰਨ ਸਭ ਤੋਂ ਉੱਪਰ ਹੈ ਅਤੇ ਹਰ ਕਿਸੇ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਸਪੱਸ਼ਟ ਕਾਨੂੰਨ ਹੋਣਾ ਬਹੁਤ ਜ਼ਰੂਰੀ ਹੈ, ਨਹੀਂ ਤਾਂ ਅਜਿਹੀ ਸਥਿਤੀ ਬਣ ਸਕਦੀ ਹੈ ਕਿ ਇੱਕ ਹੀ ਪਾਰਟੀ ਦੇ ਕੁਝ ਲੋਕ ਆਪਣੇ ਆਪ ਨੂੰ ਵੱਖਰੀ ਪਾਰਟੀ ਦੱਸਣ ਲੱਗ ਜਾਣ। ਇਹ ਲੋਕਤੰਤਰ ਲਈ ਠੀਕ ਨਹੀਂ ਹੈ।
ਇਹ ਵੀ ਪੜ੍ਹੋ 👉Punjab News: ਮੈਨੂੰ ਉਮੀਦ ਹੈ ਕਿ ਮੁੱਖ ਮੰਤਰੀ ਮਾਨ ਰਾਸ਼ਟਰਪਤੀ ਦੇ ਅਹੁਦੇ ਦੀ ਮਾਣ ਮਰਿਆਦਾ ਰੱਖਣਗੇ ਬਰਕਰਾਰ : ਸੁਨੀਲ ਜਾਖੜ
ਮੁੱਖ ਮੰਤਰੀ ਮਾਨ ਨੇ ਸਿੱਧਾ ਸਵਾਲ ਉਠਾਉਂਦੇ ਹੋਏ ਕਿਹਾ ਕਿ ਕੀ ਕਿਸੇ ਪਾਰਟੀ, ਖ਼ਾਸ ਕਰਕੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਕੋਈ ਵਿਅਕਤੀ ਕਾਨੂੰਨ ਤੋਂ ਉੱਪਰ ਹੋ ਸਕਦਾ ਹੈ? ਉਨ੍ਹਾਂ ਦਾ ਕਹਿਣਾ ਸੀ ਕਿ ਕਾਨੂੰਨ ਸਰਵਉੱਚ ਹੈ ਅਤੇ ਇਸ ਤੋਂ ਵੱਡਾ ਕੋਈ ਨਹੀਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਰਾਸ਼ਟਰਪਤੀ ਨੂੰ ਸਾਰੀ ਸਥਿਤੀ ਬਾਰੇ ਜਾਣਕਾਰੀ ਦੇਣਗੇ ਅਤੇ ਪੂਰੇ ਮਾਮਲੇ ਦੀ ਵਿਸਥਾਰ ਨਾਲ ਵਿਆਖਿਆ ਕਰਨਗੇ, ਤਾਂ ਜੋ ਸੰਵਿਧਾਨਕ ਪ੍ਰਕਿਰਿਆ ਦੇ ਤਹਿਤ ਠੀਕ ਫੈਸਲਾ ਲਿਆ ਜਾ ਸਕੇ।ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮੁਲਾਕਾਤ ਤੋਂ ਬਾਅਦ ਰਾਜਨੀਤਿਕ ਪੱਧਰ ‘ਤੇ ਕੀ ਪ੍ਰਭਾਵ ਪੈਂਦਾ ਹੈ ਅਤੇ ਕੀ ਕੋਈ ਨਵਾਂ ਕਾਨੂੰਨੀ ਕਦਮ ਚੁੱਕਿਆ ਜਾਂਦਾ ਹੈ ਜਾਂ ਨਹੀਂ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




