Punjab News : DIG ਭੁੱਲਰ ਦੀਆਂ ਮੁਸ਼ਕਲਾਂ ਵਧੀਆਂ, 26 ਬੈਂਕ ਖਾਤੇ ਅਦਾਲਤ ਨੇ ਕੀਤੇ ਫ੍ਰੀਜ਼

Date:

spot_img

Punjab News : ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਾਮਲੇ ਵਿੱਚ ਹੁਣ ਇੱਕ ਹੋਰ ਵੱਡਾ ਮੋੜ ਆ ਗਿਆ ਹੈ। ਸੀ.ਬੀ.ਆਈ. ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਵਿਸ਼ੇਸ਼ ਅਦਾਲਤ ਨੇ ਭੁੱਲਰ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਸਬੰਧਤ ਲੋਕਾਂ ਦੇ 26 ਬੈਂਕ ਖਾਤਿਆਂ ਨੂੰ ਜਾਂਚ ਪੂਰੀ ਹੋਣ ਤੱਕ ਫ੍ਰੀਜ਼ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਸਪਸ਼ਟ ਕਿਹਾ ਹੈ ਕਿ ਇਨ੍ਹਾਂ ਖਾਤਿਆਂ ਵਿੱਚ ਮੌਜੂਦ ਰਕਮ ਦਾ ਸਬੰਧ ਕਥਿਤ ਗ਼ੈਰ-ਕਾਨੂੰਨੀ ਕਮਾਈ ਨਾਲ ਹੋ ਸਕਦਾ ਹੈ, ਇਸ ਲਈ ਜਾਂਚ ਦੌਰਾਨ ਪੈਸੇ ਦੀ ਹੇਰਾਫੇਰੀ ਰੋਕਣਾ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ 👉CM Bhagwant Mann ਦੇ ਮਾਤਾ ਜੀ ਅਤੇ ਕਈ ਕੈਬਨਿਟ ਮੰਤਰੀਆਂ, ਵਿਧਾਇਕਾਂ ਦੀ ਮੌਜੂਦਗੀ ‘ਚ ਚੁਸਪਿੰਦਰਵੀਰ ਚਹਿਲ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਦਰਅਸਲ, ਸੀ.ਬੀ.ਆਈ. ਨੇ 29 ਅਕਤੂਬਰ 2025 ਨੂੰ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਰੱਖਣ ਦੇ ਦੋਸ਼ਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਸੀ। ਇਸ ਮਾਮਲੇ ਦੀ ਜਾਂਚ ਦੌਰਾਨ 16 ਅਤੇ 17 ਅਕਤੂਬਰ 2025 ਨੂੰ ਚੰਡੀਗੜ੍ਹ ਦੇ ਸੈਕਟਰ-40ਬੀ ਸਥਿਤ ਉਨ੍ਹਾਂ ਦੇ ਮਕਾਨ ‘ਤੇ ਛਾਪੇਮਾਰੀ ਕੀਤੀ ਗਈ। ਛਾਪੇ ਦੌਰਾਨ ਕਰੋੜਾਂ ਰੁਪਏ ਦੀ ਨਕਦੀ, ਸੋਨੇ-ਚਾਂਦੀ ਦੇ ਗਹਿਣੇ, ਮਹਿੰਗੀਆਂ ਘੜੀਆਂ, ਕਈ ਜਾਇਦਾਦਾਂ ਦੇ ਕਾਗਜ਼ਾਤ ਅਤੇ ਮਰਸਿਡੀਜ਼, ਆਡੀ, ਫਾਰਚੂਨਰ ਤੇ ਇਨੋਵਾ ਵਰਗੀਆਂ ਲਗਜ਼ਰੀ ਗੱਡੀਆਂ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ। ਇਸ ਦੇ ਨਾਲ ਹੀ ਕਈ ਬੈਂਕ ਖਾਤਿਆਂ ਅਤੇ ਐੱਫ.ਡੀ. ਵਿੱਚ ਵੱਡੀ ਰਕਮ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ।

ਇਹ ਵੀ ਪੜ੍ਹੋ 👉Bathinda News: ਬਬਲੀ ਢਿੱਲੋ ਨੇ ਨਿਗਮ ਚੋਣਾਂ ਵਿੱਚ ਡਟਕੇ ਮੁਕਾਬਲਾ ਕਰਨ ਵਾਲੇ ਅਕਾਲੀ ਦਲ ਦੇ ਉਮੀਦਵਾਰਾਂ ਦਾ ਕੀਤਾ ਧੰਨਵਾਦ

ਸੀ.ਬੀ.ਆਈ. ਦੇ ਮੁਤਾਬਕ, ਇਸ ਤੋਂ ਪਹਿਲਾਂ ਇੱਕ ਟ੍ਰੈਪ ਕੇਸ ਵੀ ਦਰਜ ਕੀਤਾ ਗਿਆ ਸੀ, ਜਿਸ ਵਿੱਚ ਹਰਚਰਨ ਸਿੰਘ ਭੁੱਲਰ ਨੂੰ ਇੱਕ ਨਿੱਜੀ ਵਿਚੌਲੇ ਰਾਹੀਂ ਰਿਸ਼ਵਤ ਮੰਗਣ ਅਤੇ ਲੈਂਦੇ ਹੋਏ ਕਾਬੂ ਕੀਤਾ ਗਿਆ ਸੀ। ਜਾਂਚ ਨੂੰ ਅੱਗੇ ਵਧਾਉਂਦਿਆਂ ਏਜੰਸੀ ਨੇ ਕੁੱਲ 31 ਬੈਂਕ ਖਾਤਿਆਂ ਦੀ ਪਛਾਣ ਕੀਤੀ, ਜੋ ਭੁੱਲਰ, ਉਨ੍ਹਾਂ ਦੇ ਪਰਿਵਾਰ ਅਤੇ ਕੁਝ ਸੰਸਥਾਵਾਂ ਦੇ ਨਾਂ ‘ਤੇ ਦੱਸੇ ਜਾ ਰਹੇ ਹਨ। ਸੀ.ਬੀ.ਆਈ. ਨੇ ਅਦਾਲਤ ਨੂੰ ਦਲੀਲ ਦਿੱਤੀ ਕਿ ਇਨ੍ਹਾਂ ਖਾਤਿਆਂ ਵਿੱਚ ਗ਼ੈਰ-ਕਾਨੂੰਨੀ ਕਮਾਈ ਦੇ ਪੈਸਿਆਂ ਦੇ ਲੈਣ-ਦੇਣ ਦਾ ਸ਼ੱਕ ਹੈ ਅਤੇ ਜੇ ਖਾਤੇ ਚਾਲੂ ਰਹੇ ਤਾਂ ਰਕਮ ਟਰਾਂਸਫਰ ਹੋ ਸਕਦੀ ਹੈ ਜਾਂ ਦੁਰਵਰਤੋਂ ਕੀਤੀ ਜਾ ਸਕਦੀ ਹੈ। ਹਾਲਾਂਕਿ, ਅਦਾਲਤ ਪਹਿਲਾਂ ਹੀ ਪੰਜ ਖਾਤਿਆਂ ਨੂੰ ਡੀ-ਫ੍ਰੀਜ਼ ਕਰਨ ਦੀ ਇਜਾਜ਼ਤ ਦੇ ਚੁੱਕੀ ਹੈ ਤਾਂ ਜੋ ਪਰਿਵਾਰ ਦੀਆਂ ਰੋਜ਼ਾਨਾ ਲੋੜਾਂ ਪੂਰੀਆਂ ਹੋ ਸਕਣ। ਪਰ ਬਾਕੀ 26 ਖਾਤਿਆਂ ਨੂੰ ਫ੍ਰੀਜ਼ ਰੱਖਣ ਦੇ ਹੁਕਮਾਂ ਨਾਲ ਇਹ ਸਾਫ਼ ਹੋ ਗਿਆ ਹੈ ਕਿ ਮਾਮਲੇ ਨੂੰ ਕਾਫ਼ੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

spot_img
spot_img

Share post:

Popular

More like this
Related

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

👉ਦੋਸ਼ੀ ਪੁਲਿਸ ਤੋਂ ਬਚਣ ਲਈ ਐਨਕ੍ਰਿਪਟਡ ਸੰਚਾਰ ਪਲੇਟਫਾਰਮਾਂ ਦੀ...

MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐੱਸ.ਟੀ.ਈ. ਸਰਵੋਤਮ ਵਿਦਿਆਰਥੀ ਪੁਰਸਕਾਰ-2026 ਨਾਲ ਸਨਮਾਨਿਤ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...