Friday, May 15, 2026
spot_img
spot_img
spot_img

Punjab News : ਹਲਵਾਰਾ ਏਅਰਪੋਰਟ ਦਾ ਇਤਿਹਾਸਕ ਆਗਾਜ਼, ਦਿੱਲੀ ਤੋਂ ਹਲਵਾਰਾ ਪਹਿਲੀ ਫਲਾਈਟ ਲੈਂਡ

Date:

spot_img

Punjab News : ਹਲਵਾਰਾ ਹਵਾਈ ਅੱਡੇ ਨੇ ਅੱਜ ਇੱਕ ਨਵਾਂ ਇਤਿਹਾਸ ਰਚ ਦਿੱਤਾ, ਜਦੋਂ ਪਹਿਲੀ ਵਪਾਰਕ ਉਡਾਣ ਸ਼ਾਮ 7 ਵੱਜ ਕੇ 2 ਮਿੰਟ ‘ਤੇ ਸਫ਼ਲਤਾਪੂਰਵਕ ਹਲਵਾਰਾ ਏਅਰਪੋਰਟ ‘ਤੇ ਉਤਰੀ। ਇਸ ਤੋਂ ਬਾਅਦ ਇਹ ਜਹਾਜ਼ ਸ਼ਾਮ 7 ਵੱਜ ਕੇ 50 ਮਿੰਟ ‘ਤੇ ਵਾਪਸੀ ਲਈ ਦਿੱਲੀ ਰਵਾਨਾ ਹੋਇਆ। ਪਹਿਲੀ ਫਲਾਈਟ ਦੇ ਆਗਮਨ ਨਾਲ ਪੂਰੇ ਇਲਾਕੇ ਵਿੱਚ ਖੁਸ਼ੀ, ਉਤਸ਼ਾਹ ਅਤੇ ਜਸ਼ਨ ਵਰਗਾ ਮਾਹੌਲ ਦੇਖਣ ਨੂੰ ਮਿਲਿਆ। ਦੱਸ ਦਈਏ ਕਿ ਏਅਰ ਇੰਡੀਆ ਵੱਲੋਂ ਹੁਣ ਲੁਧਿਆਣਾ-ਹਲਵਾਰਾ ਏਅਰਪੋਰਟ ਤੋਂ ਹਰ ਰੋਜ਼ ਦੋ ਉਡਾਣਾਂ ਚਲਾਈਆਂ ਜਾਣਗੀਆਂ। ਦਿੱਲੀ ਤੋਂ ਲੁਧਿਆਣਾ ਤੱਕ ਦਾ ਹਵਾਈ ਸਫ਼ਰ ਕਰੀਬ ਇੱਕ ਘੰਟਾ ਪੰਦਰਾਂ ਮਿੰਟ ਵਿੱਚ ਪੂਰਾ ਹੋਵੇਗਾ, ਜਿਸ ਨਾਲ ਯਾਤਰੀਆਂ ਦਾ ਸਮਾਂ ਕਾਫ਼ੀ ਬਚੇਗਾ ਅਤੇ ਸਫ਼ਰ ਹੋਰ ਵੀ ਸੁਵਿਧਾਜਨਕ ਬਣੇਗਾ।

ਇਹ ਵੀ ਪੜ੍ਹੋ 👉 Bathinda Municipal Corporation Elections; BJP ਨੇ ਜਾਰੀ ਕੀਤੀ ਪਹਿਲੀ ਲਿਸਟ

ਏਅਰਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਯਾਤਰੀਆਂ ਲਈ ਕੁਝ ਅਹਿਮ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਯਾਤਰੀਆਂ ਨੂੰ ਆਪਣੀ ਉਡਾਣ ਤੋਂ ਘੱਟੋ-ਘੱਟ 90 ਮਿੰਟ ਪਹਿਲਾਂ ਹਵਾਈ ਅੱਡੇ ‘ਤੇ ਪਹੁੰਚਣਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ, ਟਰਮੀਨਲ ਉਡਾਣ ਤੋਂ ਇੱਕ ਘੰਟਾ ਪਹਿਲਾਂ ਬੰਦ ਕਰ ਦਿੱਤਾ ਜਾਵੇਗਾ ਅਤੇ ਉਸ ਤੋਂ ਬਾਅਦ ਕਿਸੇ ਵੀ ਯਾਤਰੀ ਨੂੰ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਹੀਂ ਮਿਲੇਗੀ। ਇਸ ਪਹਿਲੀ ਉਡਾਣ ਵਿੱਚ ਕੇਂਦਰੀ ਰੇਲ ਅਤੇ ਖੁਰਾਕ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਸਫ਼ਰ ਕੀਤਾ। ਹਲਵਾਰਾ ਪਹੁੰਚਣ ‘ਤੇ ਉਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਪੰਜਾਬ ਲਈ ਵੱਡੀ ਉਪਲਬਧੀ ਦੱਸਿਆ। ਉਨ੍ਹਾਂ ਕਿਹਾ ਕਿ ਹਲਵਾਰਾ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਦਯੋਗ, ਵਪਾਰ ਅਤੇ ਸੈਰ-ਸਪਾਟਾ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ।

ਇਹ ਵੀ ਪੜ੍ਹੋ 👉 National News : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਲਾਈ ਅੱਗ! ਤੇਲ ਹੋਇਆ ਮਹਿੰਗਾ, ਲੋਕ ਪਰੇਸ਼ਾਨ!

ਰਵਨੀਤ ਬਿੱਟੂ ਨੇ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ। ਹੁਣ ਲੁਧਿਆਣਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਹਵਾਈ ਸਫ਼ਰ ਲਈ ਚੰਡੀਗੜ੍ਹ ਜਾਂ ਅੰਮ੍ਰਿਤਸਰ ਵਰਗੇ ਦੂਰਲੇ ਹਵਾਈ ਅੱਡਿਆਂ ‘ਤੇ ਨਿਰਭਰ ਨਹੀਂ ਰਹਿਣਾ ਪਵੇਗਾ। ਇਸ ਇਤਿਹਾਸਕ ਮੌਕੇ ‘ਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਰਾਜਿੰਦਰ ਗੁਪਤਾ ਸਮੇਤ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਰਹੀਆਂ। ਇਲਾਕੇ ਦੇ ਲੋਕਾਂ ਨੇ ਪਹਿਲੀ ਉਡਾਣ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਇਸ ਨੂੰ ਮਾਲਵਾ ਖੇਤਰ ਦੇ ਵਿਕਾਸ ਵੱਲ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਾਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related