Punjab News: ਮੈਨੂੰ ਉਮੀਦ ਹੈ ਕਿ ਮੁੱਖ ਮੰਤਰੀ ਮਾਨ ਰਾਸ਼ਟਰਪਤੀ ਦੇ ਅਹੁਦੇ ਦੀ ਮਾਣ ਮਰਿਆਦਾ ਰੱਖਣਗੇ ਬਰਕਰਾਰ : ਸੁਨੀਲ ਜਾਖੜ

Date:

spot_img

Punjab News: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਸ਼ਟਰਪਤੀ ਨਾਲ ਹੋਣ ਵਾਲੀ ਮੁਲਾਕਾਤ ਨੂੰ ਲੈ ਕੇ ਇੱਕ ਤਿੱਖੀ ਟਿੱਪਣੀ ਕੀਤੀ ਗਈ ਹੈ। ਸੁਨੀਲ ਜਾਖੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਜਿਵੇਂ ਹੀ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਸ਼ਟਰਪਤੀ ਭਵਨ ਵਿੱਚ ਦਾਖਲ ਹੋਣਗੇ, ਉਨ੍ਹਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਦੇਸ਼ ਦੇ ਸਭ ਤੋਂ ਉੱਚੇ ਸੰਵਿਧਾਨਕ ਅਹੁਦੇ ਦੀ ਮਾਣ-ਮਰਿਆਦਾ ਦਾ ਪੂਰਾ ਸਤਿਕਾਰ ਕਰਨਗੇ।

ਇਹ ਵੀ ਪੜ੍ਹੋ 👉CM Bhagwant Singh Mann ਦੀ ਅਗਵਾਈ ਹੇਠ ਵਿਧਾਇਕਾਂ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ

ਉਨ੍ਹਾਂ ਨੇ ਆਪਣੇ ਬਿਆਨ ਵਿੱਚ ਅੱਗੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਮਾਨ ਆਪਣੇ ਅਹੁਦੇ ਦੀ ਮਰਿਆਦਾ ਜਾਂ ਪੰਜਾਬ ਵਿਧਾਨ ਸਭਾ ਦੀ ਗੰਭੀਰਤਾ ਨੂੰ ਬਰਕਰਾਰ ਰੱਖਣ ਵਿੱਚ ਕਈ ਵਾਰ ਅਸਫਲ ਰਹੇ ਹਨ, ਪਰ ਰਾਸ਼ਟਰਪਤੀ ਦੇ ਅਹੁਦੇ ਦੀ ਇਜ਼ਤ ਕਾਇਮ ਰੱਖਣਾ ਬਹੁਤ ਜ਼ਰੂਰੀ ਹੈ। ਇਸ ਬਿਆਨ ਤੋਂ ਬਾਅਦ ਰਾਜਨੀਤਿਕ ਮਾਹੌਲ ਇੱਕ ਵਾਰ ਫਿਰ ਗਰਮ ਹੋ ਗਿਆ ਹੈ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਇਸ ‘ਤੇ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ।ਹੁਣ ਦੇਖਣਾ ਇਹ ਹੋਵੇਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਟਿੱਪਣੀ ਦਾ ਕੀ ਜਵਾਬ ਦਿੰਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਮਾਮਲਾ ਕਿਹੜਾ ਰੁਖ ਅਖ਼ਤਿਆਰ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...

Haryana में होगा एआई सैंडबॉक्स लांच- मुख्यमंत्री नायब सिंह सैनी

👉अर्जुन एसपीबी होगी गठित, समीक्षा के लिए हर तीसरे...