Punjab News: ਪੰਜਾਬ ‘ਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ; 26 ਨੂੰ ਪੈਣਗੀਆਂ ਵੋਟਾਂ

Date:

spot_img

ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ: ਰਾਜ ਕਮਲ ਚੌਧਰੀ

Punjab News: ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75 ਅਤੇ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ।ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19.05.2026 (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ। ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫੀਆ ਬਿਆਨ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵੱਲੋਂ ਸਪਾਂਸਰ ਕੀਤਾ ਗਿਆ ਹੈ ਤਾਂ ਉਸ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰ ਪੱਤਰ ਵੀ ਸ਼ਾਮਲ ਹੋਣਾ ਚਾਹੀਦਾ ਹੈ। ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀਆਂ ਵੈੱਬਸਾਈਟਾਂ ‘ਤੇ ਅਪਲੋਡ ਕੀਤੇ ਜਾਣਗੇ।

ਇਹ ਵੀ ਪੜ੍ਹੋ 👉Punjab Police ਦੇ ਦਰਜ਼ਨਾਂ DSPs ਦੇ ਹੋਏ ਤਬਾਦਲੇ

ਚੋਣਾਂ 26.05.2026 (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29.05.2026 (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ। ਰਜਿਸਟਰਡ ਵੋਟਰਾਂ ਦੀ ਕੁੱਲ ਗਿਣਤੀ 36,72,932 ਹੈ ਜਿਹਨਾਂ ਵਿੱਚ 18,98,990 ਪੁਰਸ਼, 17,73,716 ਮਹਿਲਾ ਅਤੇ 226 ਹੋਰ ਵੋਟਰ ਸ਼ਾਮਲ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਿਆਂ ਵਿੱਚ 3977 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਨਗਰ ਨਿਗਮ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਕਮਿਸ਼ਨ ਵੱਲੋਂ ਨਿਰਧਾਰਤ ਖਰਚ ਸੀਮਾ 4,00,000 ਰੁਪਏ ਹੈ ਜਦਕਿ ਨਗਰ ਕੌਂਸਲਾਂ ਦੇ ਵਰਗ I ਲਈ 3,60,000 ਰੁਪਏ, ਵਰਗ II ਲਈ 2,30,000 ਰੁਪਏ, ਵਰਗ III ਲਈ 2,00,000 ਰੁਪਏ ਅਤੇ ਨਗਰ ਪੰਚਾਇਤ ਲਈ 1,40,000 ਰੁਪਏ ਨਿਰਧਾਰਤ ਕੀਤੀ ਗਈ ਹੈ।

ਇਹ ਵੀ ਪੜ੍ਹੋ 👉Mohali News: ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜ਼ਾ; 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ

ਚੋਣ ਡਿਊਟੀ ‘ਤੇ ਲਗਭਗ 36,000 ਚੋਣ ਕਰਮਚਾਰੀ ਅਤੇ 35,500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਹਰੇਕ ਜ਼ਿਲ੍ਹੇ ਵਿੱਚ ਆਈਏਐਸ/ਪੀਸੀਐਸ ਅਧਿਕਾਰੀਆਂ ਨੂੰ ਅਬਜ਼ਰਬਰ ਵਜੋਂ ਨਿਯੁਕਤ ਕੀਤਾ ਜਾਵੇਗਾ ਤਾਂ ਜੋ ਸੁਚੱਜੇ ਢੰਗ ਨਾਲ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਮੈਜਿਸਟ੍ਰੇਟ ਦੀ ਸਮੁੱਚੀ ਨਿਗਰਾਨੀ ਹੇਠ ਜ਼ਿਲ੍ਹਾ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਕਮਿਸ਼ਨ ਵੱਲੋਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਚੋਣ ਸ਼ਡਿਊਲ ਦੇ ਐਲਾਨ ਦੇ ਨਾਲ, ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...

हरियाणा के सेवाभाव और आतिथ्य के मुरीद हुए मेहमान

👉सीपीए सम्मेलन में विधान सभा ने पेश की भव्य...