Tuesday, May 5, 2026
spot_img
spot_img

Punjab News : 6 ਮਈ ਨੂੰ ਇਹਨਾਂ ਕਰਮਚਾਰੀਆਂ ਵੱਲੋਂ ਹੜਤਾਲ ਦੀ ਤਿਆਰੀ

Date:

spot_img

Punjab News : ਸਫ਼ਾਈ ਸੇਵਕ ਯੂਨੀਅਨ ਪੰਜਾਬ ਵੱਲੋਂ 6 ਮਈ ਤੋਂ ਅਣਮਿਥੇ ਸਮੇਂ ਲਈ ਕੰਮ ਛੱਡ ਹੜਤਾਲ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਸ਼ਹਿਰਾਂ ਦੀ ਸਫ਼ਾਈ ਪ੍ਰਬੰਧਨਾ ‘ਤੇ ਗੰਭੀਰ ਅਸਰ ਪੈ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਫ਼ਾਈ ਸੇਵਕ ਯੂਨੀਅਨ ਕਾਦੀਆਂ ਦੇ ਪ੍ਰਧਾਨ ਰਹਿਮਤ ਮਸੀਹ ਨੇ ਦੱਸਿਆ ਕਿ 6 ਮਈ ਤੋਂ ਸਫ਼ਾਈ ਕਰਮਚਾਰੀ ਪੂਰੀ ਤਰ੍ਹਾਂ ਕੰਮ ਬੰਦ ਕਰ ਦੇਣਗੇ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਇਹ ਕੜਾ ਕਦਮ ਚੁੱਕਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ 👉 ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM Bhagwant Mann ਨੇ AAP ਛੱਡਣ ਵਾਲੇ MPs ਨੂੰ ਕਹੀ ਵੱਡੀ ਗੱਲ !

ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਠੇਕਾ ਪ੍ਰਣਾਲੀ ਦਾ ਖ਼ਾਤਮਾ ਸ਼ਾਮਲ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਊਟਸੋਰਸ ਰਾਹੀਂ ਕੰਮ ਕਰ ਰਹੇ ਮਾਲੀ, ਬੇਲਦਾਰ, ਸੇਵਾਦਾਰ, ਇਲੈਕਟ੍ਰਿਸ਼ਨ, ਪੰਪ ਓਪਰੇਟਰ, ਕੰਪਿਊਟਰ ਓਪਰੇਟਰ, ਕਲਰਕ, ਡਰਾਈਵਰ, ਸਫ਼ਾਈ ਸੇਵਕ ਅਤੇ ਸੀਵਰਮੈਨ ਸਮੇਤ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਰੈਗੂਲਰ ਕਰਕੇ ਵਿਭਾਗ ਅਧੀਨ ਕੀਤਾ ਜਾਵੇ। ਇਸ ਦੇ ਨਾਲ ਹੀ, ਯੂਨੀਅਨ ਨੇ 2023 ਵਿੱਚ ਬਣਾਈ ਗਈ 10 ਸਾਲਾ ਨੀਤੀ ਨੂੰ ਰੱਦ ਕਰਨ ਦੀ ਮੰਗ ਵੀ ਰੱਖੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਿਊਂਸਪਲ ਕਰਮਚਾਰੀਆਂ ਨੂੰ ਸਿਰਫ਼ 3 ਸਾਲਾਂ ਦੀ ਨੌਕਰੀ ਪੂਰੀ ਕਰਨ ਤੋਂ ਬਾਅਦ ਪੱਕਾ ਕੀਤਾ ਜਾਵੇ ਅਤੇ ਸਾਰੀਆਂ ਸਰਕਾਰੀ ਸਹੂਲਤਾਂ ਦਿੱਤੀਆਂ ਜਾਣ। ਇੱਕ ਹੋਰ ਅਹਿਮ ਮੰਗ 23 ਜੂਨ 2021 ਦੇ ਨੋਟੀਫਿਕੇਸ਼ਨ ਦੇ ਅਧਾਰ ‘ਤੇ ਬਕਾਇਆ ਰਹਿੰਦੇ ਸਾਰੇ ਆਊਟਸੋਰਸ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਵਿਭਾਗ ਵਿੱਚ ਸ਼ਾਮਲ ਕਰਨ ਦੀ ਹੈ।

ਇਹ ਵੀ ਪੜ੍ਹੋ 👉 Chandigarh News: ਜਥੇਦਾਰ ਹਵਾਰਾ ਨੂੰ 21 ਦਿਨ ਦੀ ਪੈਰੋਲ ਤੁਰੰਤ ਦੇਵੇ ਕੇਂਦਰ ਸਰਕਾਰ – ਜਥੇਦਾਰ ਦਾਦੂਵਾਲ

ਇਸ ਤੋਂ ਇਲਾਵਾ, ਯੂਨੀਅਨ ਨੇ “ਬਰਾਬਰ ਕੰਮ, ਬਰਾਬਰ ਤਨਖ਼ਾਹ” ਦੇ ਅਸੂਲ ਅਨੁਸਾਰ ਤਨਖ਼ਾਹ ਵਿੱਚ ਵਾਧਾ ਕਰਨ ਅਤੇ ਯੂ.ਪੀ.ਐਸ. ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਵੀ ਕੀਤੀ ਹੈ। ਰਹਿਮਤ ਮਸੀਹ ਨੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਹੋਰ ਵੀ ਕਈ ਮੰਗਾਂ ਹਨ, ਜਿਨ੍ਹਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ 6 ਮਈ ਤੋਂ ਅਣਮਿਥੇ ਸਮੇਂ ਲਈ ਹੜਤਾਲ ‘ਤੇ ਬੈਠਣਗੇ। ਅੱਜ ਕਾਦੀਆਂ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਨਗਰ ਕੌਂਸਲ ਦੇ ਅਧਿਕਾਰੀ ਕੰਵਲਪ੍ਰੀਤ ਸਿੰਘ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ਹੜਤਾਲ ਬਾਰੇ ਅਗਾਹ ਕੀਤਾ ਗਿਆ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਇਸ ਮਾਮਲੇ ‘ਤੇ ਕਿਹੜਾ ਰੁੱਖ ਅਪਣਾਉਂਦੀ ਹੈ ਅਤੇ ਕੀ ਸਮੇਂ ਸਿਰ ਇਸ ਸੰਕਟ ਦਾ ਹੱਲ ਨਿਕਲ ਪਾਉਂਦਾ ਹੈ ਜਾਂ ਨਹੀਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

National News : BJP ਨੇ ਅਮਿਤ ਸ਼ਾਹ ਨੂੰ ਪੱਛਮੀ ਬੰਗਾਲ ”ਚ ਦਿੱਤੀ ਵੱਡੀ ਜ਼ਿੰਮੇਵਾਰੀ !

National News : ਪੱਛਮੀ ਬੰਗਾਲ ਵਿੱਚ ਇਤਿਹਾਸਕ ਜਿੱਤ ਤੋਂ...

Chandigarh News: ਜਥੇਦਾਰ ਹਵਾਰਾ ਨੂੰ 21 ਦਿਨ ਦੀ ਪੈਰੋਲ ਤੁਰੰਤ ਦੇਵੇ ਕੇਂਦਰ ਸਰਕਾਰ – ਜਥੇਦਾਰ ਦਾਦੂਵਾਲ

  Chandigarh News: ਲੋਕਤੰਤਰ ਇੱਕ ਬਹੁਤ ਖੂਬਸੂਰਤ ਸ਼ਬਦ ਹੈ ਅਤੇ...

ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM Bhagwant Mann ਨੇ AAP ਛੱਡਣ ਵਾਲੇ MPs ਨੂੰ ਕਹੀ ਵੱਡੀ ਗੱਲ !

👉ਵਿਧਾਇਕਾਂ ਨੂੰ ਨਾਲ ਲੈ ਕੇ ਰਾਸ਼ਟਰਪਤੀ ਭਵਨ ਦੇ ਸਾਹਮਣੇ...