Punjab News : ਪੰਜਾਬ ‘ਚ ਵੋਟਿੰਗ ਨੇ ਫੜੀ ਰਫ਼ਤਾਰ, ਸਵੇਰੇ 12 ਵਜੇ ਤੱਕ ਇੰਨੀ ਫੀਸਦੀ ਹੋਈ ਵੋਟਿੰਗ

Date:

spot_img

Punjab News : ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਜਬਰਦਸਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਵੇਰ ਤੋਂ ਹੀ ਵੋਟਰ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਤਿੱਖੀ ਗਰਮੀ ਦੇ ਬਾਵਜੂਦ ਲੋਕਾਂ ਦੇ ਜੋਸ਼ ਵਿੱਚ ਕੋਈ ਕਮੀ ਨਹੀਂ ਦਿਖਾਈ ਦਿੱਤੀ। ਮਹਿਲਾਵਾਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਵੀ ਵੱਡੀ ਗਿਣਤੀ ਵਿੱਚ ਵੋਟਿੰਗ ਵਿੱਚ ਹਿੱਸਾ ਲਿਆ। ਸਵੇਰੇ 10 ਵਜੇ ਤੱਕ ਕੁੱਲ ਪੋਲਿੰਗ 14.55 ਫੀਸਦੀ ਦਰਜ ਕੀਤੀ ਗਈ। ਨਗਰ ਨਿਗਮ ਬਟਾਲਾ ਵਿੱਚ 14.01 ਫੀਸਦੀ, ਫਤਿਹਗੜ੍ਹ ਚੂੜੀਆਂ ਵਿੱਚ 14.54 ਫੀਸਦੀ, ਧਾਰੀਵਾਲ ਵਿੱਚ 17.24 ਫੀਸਦੀ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ 22.37 ਫੀਸਦੀ ਵੋਟਿੰਗ ਦਰਜ ਹੋਈ।

ਇਹ ਵੀ ਪੜ੍ਹੋ 👉 Canada News : ਕੈਨੇਡਾ ‘ਚ ਜ਼ਬਰੀ ਵਸੂਲੀ ਵਾਲੀ 17 ਪੰਜਾਬੀਆਂ ਦੀ ਗੈਂਗ ਦਾ ਪਰਦਾਫਾਸ਼

ਉੱਥੇ ਹੀ ਦੁਪਹਿਰ 12 ਵਜੇ ਤੱਕ ਪੋਲਿੰਗ ਵਿੱਚ ਤੇਜ਼ੀ ਦੇਖਣ ਨੂੰ ਮਿਲੀ ਅਤੇ ਕੁੱਲ ਵੋਟਿੰਗ 35.60 ਫੀਸਦੀ ਤੱਕ ਪਹੁੰਚ ਗਈ। ਬਟਾਲਾ ਵਿੱਚ 29.80 ਫੀਸਦੀ, ਫਤਿਹਗੜ੍ਹ ਚੂੜੀਆਂ ਵਿੱਚ 30.81 ਫੀਸਦੀ, ਧਾਰੀਵਾਲ ਵਿੱਚ 35.41 ਫੀਸਦੀ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ 46.37 ਫੀਸਦੀ ਪੋਲਿੰਗ ਦਰਜ ਕੀਤੀ ਗਈ। ਚੋਣ ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਕਾਂ ਵਿੱਚ ਲੋਕਤੰਤਰ ਪ੍ਰਤੀ ਭਰੋਸਾ ਅਤੇ ਉਤਸ਼ਾਹ ਸਾਫ਼ ਤੌਰ ‘ਤੇ ਨਜ਼ਰ ਆ ਰਿਹਾ ਹੈ। ਹੁਣ ਸਭ ਦੀ ਨਜ਼ਰ ਸ਼ਾਮ ਤੱਕ ਦੇ ਵੋਟਿੰਗ ਅੰਕੜਿਆਂ ਅਤੇ ਨਤੀਜਿਆਂ ‘ਤੇ ਟਿਕੀ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...