ਪੀਵਾਈਸੀ ਪ੍ਰਧਾਨ ਨੇ ਕਣਕ ਦੀ ਬਿਜਾਈ ਲਈ ਡੀਏਪੀ ਖਾਦ ਦੀ ਗੈਰ ਉਪਲਬਧਤਾ ‘ਤੇ ਚਿੰਤਾ ਪ੍ਰਗਟਾਈ
ਚੰਡੀਗੜ੍ਹ, 28 ਅਕਤੂਬਰ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਜਪਾ ਆਗੂ-ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਪੰਜਾਬ ਦੇ ਖੇਤੀ ਸੈਕਟਰ ਨੂੰ ਬਰਬਾਦ ਕਰਨ ਵਿਰੁੱਧ ਚੇਤਾਵਨੀ ਦਿੱਤੀ ਅਤੇ ਦੋਸ਼ ਲਾਇਆ ਕਿ ਮਾਨ-ਬਿੱਟੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹਦੀ ਦੀ ਮਿਲੀ ਭੁਗਤ ਨਾਲ ਝੋਨੇ ਦੇ ਸੰਕਟ ਦੀ ਸਾਜ਼ਿਸ਼ ਰਚੀ ਗਈ ਹੈ। ।ਇੱਥੇ ਜਾਰੀ ਇੱਕ ਬਿਆਨ ਵਿੱਚ ਮੋਹਿਤ ਮਹਿੰਦਰਾ ਨੇ ਕਿਹਾ ਕਿ ਪੰਜਾਬ ਵਿੱਚ ਖੇਤੀਬਾੜੀ ਸੈਕਟਰ ਵਿੱਚ ਕਾਰਪੋਰੇਟ ਸੈਕਟਰ ਲਈ ਦਰਵਾਜ਼ੇ ਖੋਲ੍ਹਣ ਲਈ ਝੋਨੇ ਦਾ ਸੰਕਟ ਪੈਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ । ਉਨ੍ਹਾਂ ਕਿਹਾ ਕਿ ਇਹ ਜਾਣਿਆ-ਪਛਾਣਿਆ ਤੱਥ ਹੈ ਕਿ ਮਾਨ ਦੀ ਅਮਿਤ ਸ਼ਾਹ ਨਾਲ ਨੇੜਤਾ ਹੈ, ਉਹ ਬਿੱਟੂ ਦੇ ਕਰੀਬੀ ਦੋਸਤ ਵੀ ਹਨ। ਉਨ੍ਹਾਂ ਕਿਹਾ ਕਿ ਬਿੱਟੂ ਨੂੰ ਅਮਿਤ ਸ਼ਾਹ ਨੇ ਚੁਣਿਆ ਅਤੇ ਕੇਂਦਰ ਵਿੱਚ ਮੰਤਰੀ ਬਣਾਇਆ ਭਾਵੇਂ ਉਹ ਲੁਧਿਆਣਾ ਲੋਕ ਸਭਾ ਸੀਟ ਹਾਰ ਗਿਆ ਸੀ।
ਇਹ ਵੀ ਪੜ੍ਹੋ: ਬਠਿੰਡਾ ਦੀ ਨਾਮੀ ਇਮੀਗ੍ਰੇਸ਼ਨ ਕੰਪਨੀ ਦੀ ਐਮਡੀ ਵਿਰੁੱਧ ਧੋਖਾਧੜੀ ਦਾ ਪਰਚਾ ਦਰਜ
ਮਹਿੰਦਰਾ ਨੇ ਕਿਹਾ ਕਿ ਮਾਨ ਨੇ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਦੇ ਮਸਲੇ ਹੱਲ ਕਰਨ ਲਈ ਆਖਰੀ ਸਮੇ ਤੱਕ ਜਾਣਬੁੱਝ ਕੇ ਦੇਰੀ ਕੀਤੀ ਅਤੇ ਝੋਨੇ ਦੀ ਲਿਫਟਿੰਗ ਦਾ ਮਾਮਲਾ ਕੇਂਦਰੀ ਖੇਤੀਬਾੜੀ ਤੇ ਰੇਲਵੇ ਮੰਤਰੀ ਕੋਲ ਨਹੀਂ ਉਠਾਇਆ। ਉਨ੍ਹਾਂ ਕਿਹਾ ਕਿ ਬਿੱਟੂ ਕੋਲ ਖੁਦ ਰੇਲਵੇ ਦਾ ਪੋਰਟਫੋਲੀਓ ਹੈ ਅਤੇ ਉਹ ਪੰਜਾਬ ਦੇ ਸ਼ੈਲਰ ਮਾਲਕਾਂ ਤੋਂ ਚੌਲਾਂ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਮੁਹੱਈਆ ਕਰਵਾਉਣ ਵਿੱਚ ਅਸਫਲ ਰਿਹਾ ਹੈ। ਬਿੱਟੂ ਸ਼ੈਲਰ ਮਾਲਕਾਂ ਦੀ ਬਹੁਗਿਣਤੀ ਕਿਸਾਨਾਂ ਦੁਆਰਾ ਬੀਜੀ ਗਈ ਪੀਆਰ-121 ਕਿਸਮ ਤੋਂ ਝੋਨੇ ਦੇ 5 ਕਿਲੋ ਪ੍ਰਤੀ ਕੁਇੰਟਲ ਘੱਟ ਝਾੜ ਲਈ ਮੁਆਵਜ਼ਾ ਦੇਣ ਦੀ ਬੁਨਿਆਦੀ ਮੰਗ ਨੂੰ ਪੂਰਾ ਕਰਨ ਵਿੱਚ ਵੀ ਅਸਫਲ ਰਿਹਾ।ਮੋਹਿਤ ਮਹਿੰਦਰਾ ਨੇ ਝੋਨੇ ਦੀ ਪੀ.ਆਰ.-121 ਕਿਸਮ ਬੀਜਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੀ ਮੁਹਿੰਮ ਚਲਾਉਣ ਲਈ ਭਗਵੰਤ ਮਾਨ ਨੂੰ ਸਵਾਲ ਕੀਤਾ। ਉਨ੍ਹਾਂ ਕਿਹਾ ਕਿ ਮਾਨ ਹੁਣ ਉਨ੍ਹਾਂ ਵੱਲੋਂ ਪੈਦਾ ਕੀਤੇ ਗਏ ਸੰਕਟ ਦੀ ਜ਼ਿੰਮੇਵਾਰੀ ਲੈਣ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਬਿੱਟੂ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਕਾਰਵਾਈਆਂ ਦਾ ਜਨਤਕ ਤੌਰ ’ਤੇ ਬਚਾਅ ਕਰਨ ਲਈ ਪੰਜਾਬ ਵਿੱਚ ਡੇਰੇ ਲਾਏ ਹੋਏ ਹਨ ਨਾ ਕਿ ਕਿਸਾਨਾਂ ਦੀ ਮਦਦ ਕਰਨ ਜਾਂ ਸੰਕਟ ਨੂੰ ਹੱਲ ਕਰਨ ਲਈ।
ਇਹ ਵੀ ਪੜ੍ਹੋ: ਸਵਰਗੀ ਹਰਜਿੰਦਰ ਮੇਲਾ ਦੀ ਪਹਿਲੀ ਬਰਸੀ ਮੌਕੇ ਖੂਨਦਾਨ ਕੈਂਪ ਦਾ ਆਯੋਜਨ
ਉਨ੍ਹਾਂ ਕਿਹਾ ਕਿ ਝੋਨੇ ਤੋਂ ਬਾਅਦ ਪੰਜਾਬ ਦੇ ਕਿਸਾਨਾਂ ‘ਤੇ ਡੀਏਪੀ ਖਾਦ ਦਾ ਸੰਕਟ ਮੰਡਰਾਉਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰੌਲਾ ਪਾਉਣ ਤੋਂ ਬਾਅਦ ਹੀ ਮਾਨ ਕੇਂਦਰੀ ਖਾਦ ਮੰਤਰੀ ਜੇਪੀ ਨੱਡਾ ਨੂੰ ਮਿਲੇ ਸਨ। ਉਨ੍ਹਾਂ ਕਿਹਾ ਕਿ ਡੀਏਪੀ ਖਾਦ ਨਾ ਮਿਲਣ ਕਾਰਨ ਇਸ ਸਾਲ ਕਣਕ ਦੀ ਬਿਜਾਈ ਪਛੜ ਸਕਦੀ ਹੈ। ਇਹ ਕਿਸਾਨ ਭਾਈਚਾਰੇ ਲਈ ਦੋਹਰੀ ਮਾਰ ਹੋਵੇਗੀ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਦਾ ਸੀਜ਼ਨ 15 ਨਵੰਬਰ ਤੋਂ ਸ਼ੁਰੂ ਹੋਵੇਗਾ ਜਦ ਕਿ ਝੋਨੇ ਦਾ ਕੰਮ ਹਾਲੇ ਮੁਕਿਆ ਨਹੀਂ।ਉਨ੍ਹਾਂ ਖਦਸ਼ਾ ਜਤਾਇਆ ਕਿ ਆਉਣ ਵਾਲੇ ਸਾਲਾਂ ਵਿੱਚ ਕਾਰਪੋਰੇਟ ਘਰਾਣਿਆਂ ਵੱਲੋਂ ਲਗਾਈਆਂ ਗਈਆਂ ਖੁੱਲ੍ਹੀਆਂ ਮੰਡੀਆਂ ਵਿੱਚ ਕਿਸਾਨ ਆਪਣੀ ਫਸਲ ਵੇਚਣ ਲਈ ਮਜਬੂਰ ਹੋ ਸਕਦੇ ਹਨ। ਉਨ੍ਹਾਂ ਯਾਦ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਾਰਪੋਰੇਟਾਂ ਨੂੰ ‘ਖੁੱਲੀਆਂ ਮੰਡੀਆਂ’ ਰੱਖਣ ਦੀ ਇਜਾਜ਼ਤ ਦੇਣ ਲਈ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਕਿਸਾਨ ਅੰਦੋਲਨਾਂ ਕਾਰਨ ਟਾਲ ਦਿੱਤਾ ਗਿਆ ਸੀ।ਇਸ ਦੌਰਾਨ ਮਹਿੰਦਰਾ ਨੇ ਕਿਸਾਨ ਸੰਗਠਨ ਵੱਲੋਂ ਸੜਕੀ ਜਾਮ ਹਟਾਉਣ ਅਤੇ ਰਾਸ਼ਟਰੀ ਅਤੇ ਰਾਜ ਮਾਰਗਾਂ ਦੇ ਕਿਨਾਰੇ ਸ਼ਾਂਤਮਈ ਧਰਨੇ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨੀ ਹਿੱਤਾਂ ਦੀ ਪੁਰਜ਼ੋਰ ਹਮਾਇਤ ਕਰਦੀ ਹੈ।
Share the post "ਪੰਜਾਬ ਝੋਨਾ ਸੰਕਟ ਮਾਨ-ਬਿੱਟੂ-ਸ਼ਾਹ ਗਠਜੋੜ ਵੱਲੋਂ ਖੇਤੀ ਸੈਕਟਰ ਵਿੱਚ ਕਾਰਪੋਰੇਟਾਂ ਲਈ ਦਰਵਾਜ਼ੇ ਖੋਲ੍ਹਣ ਦੀ ਰਚੀ ਗਈ ਸਾਜ਼ਿਸ਼: ਮੋਹਿਤ ਮਹਿੰਦਰਾ"