ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਵੱਲੋ 23ਮਾਰਚ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਦੇ ਘਿਰਾਓ ਸੰਬੰਧੀ ਕੀਤੀ ਮੀਟਿੰਗ

0
312

Bathinda News: ਚਿਲਡਰਨ ਪਾਰਕ ਬਠਿੰਡਾ ਵਿਖੇ ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਸਿੱਖਿਆ ਵਿਭਾਗ ਦੀ 2392 ਜਥੇਬੰਦੀ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ ।ਇਸ ਮੀਟਿੰਗ ਵਿੱਚ ਸੌਰਭ ਸ਼ਰਮਾ ਕੇਸ ਵਿੱਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਐਸ ਐਲ ਪੀ ਖ਼ਾਰਜ ਹੋਣ ਮਗਰੋਂ ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਦੇ ਨਿਯਮ ਬਦਲਣ ਤੇ ਵੀ ਫਰੰਟ ਨੇ ਸਰਕਾਰ ਦੀ ਨੀਤੀ ਦਾ ਵਿਰੋਧ ਕੀਤਾ ।ਕਿ ਜੋ ਸਰਕਾਰ ਕਰ ਰਹੀ ਹੈ ਉਹ ਉਸ ਤੋਂ ਇਹ ਜਾਪਦਾ ਹੈ ਕਿ ਸਰਕਾਰ ਪੰਜਾਬ ਦੇ ਪੇਅ ਸਕੇਲ ਦੇਣ ਦੇ ਹੱਕ ਵਿੱਚ ਨਹੀਂ ਹੈ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋ ਸੁਰੱਖਿਆ ਨੂੰ ਮੱਦੇਨਜਰ ਰੱਖਦੇ ਹੋਏ ਸਬ-ਜੇਲ੍ਹ ਮੋਗਾ ਦੀ ਅਚਨਚੇਤ ਚੈਕਿੰਗ

ਜਿੱਥੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਦੇ ਹੱਕਾਂ ਲਈ ਆਵਾਜ਼ ਦੇਣ ਵਾਲੀ ਸਰਕਾਰ ਅੱਜ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਮੰਨਣ ਲਈ ਵੀ ਤਿਆਰ ਨਹੀਂ ਹੈ । ਜਿਸ ਕਰਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ।ਸਰਕਾਰ ਨੂੰ ਦਿੱਲੀ ਦੀਆਂ ਚੋਣਾਂ ਵਿੱਚ ਮਿਲੀ ਹਾਰ ਤੋਂ ਸਿੱਖਣਾ ਚਾਹੀਦਾ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੀਆਂ ਪੰਜਾਬ ਚੋਣਾਂ ਵਿੱਚ ਵੀ ਉਹੀ ਹਾਲ ਹੋਵੇਗਾ। ਫਰੰਟ ਨੇਂ ਫ਼ੈਸਲਾ ਕੀਤਾ ਹੈ ਕਿ ਜੇਕਰ ਸਰਕਾਰ ਸੌਰਭ ਸ਼ਰਮਾ ਕੇਸ ਵਿੱਚ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਦੇ ਪੇਅ ਸਕੇਲ ਲਾਗੂ ਨਹੀਂ ਕਰਦੀ ਤਾਂ ਸਰਕਾਰ ਦਾ ਹਰ ਥਾਂ ਵਿਰੋਧ ਕੀਤਾ ਜਾਵੇਗਾ ।

ਇਹ ਵੀ ਪੜ੍ਹੋ  ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌ+ਤ

ਅੱਜ ਦੀ ਇਸ ਮੀਟਿੰਗ ਵਿੱਚ 23ਮਾਰਚ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ ਘਿਰਾਓ ਕਰਨ ਲਈ ਲਾਮਬੰਦ ਕਰਕੇ ਵੱਧ ਤੋਂ ਵੱਧ ਇਕੱਠ ਰਾਹੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ।ਇਸ ਮੌਕੇ ਤੇ ਪੰਜਾਬ ਦੇਸੀਬਾ ਕਨਵੀਨਰ ਯੁੱਧਜੀਤ ਸਿੰਘ,ਸੰਜੀਵ ਗਰਗ,ਪਰਮਜੀਤ ਸਿੰਘ,ਜਗਜੀਤ ਸਿੰਘ ,ਕਰਨਪਾਲ ਸਿੰਘ,ਮਨਦੀਪ ਸਿੰਘ,ਅਟਲ ਦੀਪਕ,ਜਗਦੀਸ਼ ਕੁਮਾਰ,ਪ੍ਰਿਤਪਾਲ ਸਿੰਘ,ਆਦਿ ਮੌਜੂਦ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here