Punjab Police ਦੇ 12 ਅਧਿਕਾਰੀਆਂ/ਕਰਮਚਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ ਬੇਮਿਸਾਲ ਸੇਵਾ ਲਈ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

Date:

spot_img

👉ਡੀਜੀਪੀ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ; ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦਾ ਕੀਤਾ ਧੰਨਵਾਦ
Punjab News: Punjab Police (ਪੰਜਾਬ ਪੁਲਿਸ) ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਸਐਮ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਸਐਮ) ਨਾਲ ਸਨਮਾਨਿਤ ਕੀਤਾ ਜਾਵੇਗਾ।ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀਆਈਏ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਸਿਹਤਮੰਦ ਪੰਜਾਬ; ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

ਇਸੇ ਤਰ੍ਹਾਂ, ਦੋ ਆਈਪੀਐਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਇੰਟੈਲੀਜੈਂਸ (ਐਡਮਿਨ) ਬਾਬੂ ਲਾਲ ਮੀਨਾ ਅਤੇ ਆਈਜੀਪੀ ਪ੍ਰੋਵੀਜ਼ਨਿੰਗ ਡਾ. ਐਸ. ਬੂਪਤੀ ਅਤੇ ਛੇ ਪੀਪੀਐਸ ਅਧਿਕਾਰੀ ਐਸਪੀ ਪੀਬੀਆਈ ਸੰਗਰੂਰ ਨਵਰੀਤ ਸਿੰਘ ਵਿਰਕ, ਡੀਐਸਪੀ ਹੈੱਡਕੁਆਰਟਰ ਸੰਗਰੂਰ ਕਰਨੈਲ ਸਿੰਘ, ਡੀਐਸਪੀ ਸਕਿਊਰਿਟੀ ਸੁਭਾਸ਼ ਚੰਦ, ਡੀਐਸਪੀ ਸੀਆਈਡੀ ਯੂਨਿਟ ਅੰਮ੍ਰਿਤਸਰ ਸੰਜੀਵ ਕੁਮਾਰ, ਏਸੀਪੀ ਉੱਤਰੀ ਅੰਮ੍ਰਿਤਸਰ ਗਗਨਦੀਪ ਸਿੰਘ ਅਤੇ ਡੀਐਸਪੀ ਜਹਾਨ ਖੇਲਾਂ ਜਸਵੀਰ ਸਿੰਘ, ਉਨ੍ਹਾਂ 11 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਬੇਮਿਸਾਲ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਰਸ਼ਪਾਲ ਸਿੰਘ, ਇੰਸਪੈਕਟਰ ਨਿਰਮਲ ਸਿੰਘ ਅਤੇ ਏਐਸਆਈ ਨਿਰਮਲ ਸਿੰਘ ਸ਼ਾਮਲ ਹਨ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ 👉Bathinda ‘ਚ ਵਕੀਲਾਂ ਦੀਆਂ ਚੋਣਾਂ ਨੂੰ ਲੈ ਕੇ ਪ੍ਰਕ੍ਰਿਆ ਸ਼ੁਰੂ; 11 ਸਤੰਬਰ ਨੂੰ ਪੈਣਗੀਆਂ ਵੋਟਾਂ

ਇਨ੍ਹਾਂ ਸਨਮਾਨਾਂ ਨੂੰ ਉਨ੍ਹਾਂ ਦੇ ਸਮਰਪਣ, ਪੇਸ਼ੇਵਰਤਾ ਅਤੇ ਮਿਸਾਲੀ ਸੇਵਾ ਦਾ ਮਾਣਮੱਤਾ ਸਨਮਾਨ ਦੱਸਦਿਆਂ, ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਉਪਲੱਬਧੀ ਸਮੁੱਚੇ ਪੰਜਾਬ ਪੁਲਿਸ ਬਲ ਲਈ ਪ੍ਰੇਰਨਾ ਸਰੋਤ ਹੈ ਤਾਂ ਜੋ ਉਹ ਡਿਊਟੀ ਦੇ ਉੱਚੇ ਮਿਆਰਾਂ ਨੂੰ ਕਾਇਮ ਰੱਖਣ ਅਤੇ ਪੂਰੀ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਵਧੇਰੇ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਰਾਜ ਵਿੱਚ ਬਹੁਤ ਮਹੱਤਵਪੂਰਨ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਕਾਂਗਰਸ ਨੇ ਭਾਜਪਾ ‘ਤੇ ਦਲਿਤ ਵਿਰੋਧੀ ਹੋਣ ਦੇ ਲਗਾਏ ਦੋਸ਼; ਬਠਿੰਡਾ ਸ਼ਹਿਰ ‘ਚ ਕੀਤਾ ਕੈਂਡਲ ਮਾਰਚ

👉ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਦਾ ਅਪਮਾਨ...

ਸਿਹਤਮੰਦ ਪੰਜਾਬ; ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 6 ਲੱਖ ਤੋਂ ਵੱਧ ਇਲਾਜ

👉₹10 ਲੱਖ ਦਾ ਕੈਸ਼ਲੈੱਸ ਸਿਹਤ ਕਵਰ ਪੰਜਾਬ ਦੇ ਪਰਿਵਾਰਾਂ...