Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਮ੍ਰਿਤਸਰ

ਪੰਜਾਬ ਪੁਲਿਸ ਨੇ ਐਨਸੀਬੀ ਨਾਲ ਮਿਲ ਕੇ ਬਦਨਾਮ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਕੀਤਾ ਨਜ਼ਰਬੰਦ

13 Views

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਮੁਲਜ਼ਮ ਬਿੱਲਾ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ: ਡੀਜੀਪੀ ਗੌਰਵ ਯਾਦਵ

ਮੁਲਜ਼ਮ ਨੂੰ ਭੇਜਿਆ ਆਸਾਮ; ਨਜ਼ਰਬੰਦੀ ਦੌਰਾਨ ਡਿਬਰੂਗੜ੍ਹ ਜੇਲ੍ਹ ਵਿੱਚ ਰਹੇਗਾ ਮੁਲਜ਼ਮ: ਡੀਜੀਪੀ ਪੰਜਾਬ

ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਨਾਮ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਸਰਪੰਚ ਨੂੰ ਗੁਰਦਾਸਪੁਰ ਸਿਟੀ ਇਲਾਕੇ ਤੋਂ ਹਿਰਾਸਤ ਵਿੱਚ ਲੈ ਕੇ ਨਜ਼ਰਬੰਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਤਰਨਤਾਰਨ ਦੇ ਪਿੰਡ ਹਵੇਲੀਆਂ ਦੇ ਰਹਿਣ ਵਾਲੇ ਮੁਲਜ਼ਮ ਬਲਵਿੰਦਰ ਬਿੱਲਾ, ਜੋ ਇਸ ਸਮੇਂ ਜ਼ਮਾਨਤ ‘ਤੇ ਹੈ, ਵਿਰੁੱਧ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਹਨ। ਡੀਜੀਪੀ ਨੇ ਦੱਸਿਆ ਕਿ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪਰੀਵੈਂਸ਼ਨ ਆਫ ਇਲਿਸਿਟ ਟਰੈਫਿਕ-ਐਨਡੀਪੀਐਸ ਐਕਟ (ਪੀਆਈਟੀ-ਐਨਡੀਪੀਐਸ) ਦੀ ਧਾਰਾ 3 (1) ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਅਸਾਮ ਦੇ ਡਿਬਰੂਗੜ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਜ਼ਰਬੰਦੀ ਦੇ ਸਮੇਂ ਦੌਰਾਨ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।

ਕਾਰ ਪਾਰਕਿੰਗ ਦੇ ਮਸਲੇ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਗੰਭੀਰ : ਡਿਪਟੀ ਕਮਿਸ਼ਨਰ

ਡੀਜੀਪੀ ਨੇ ਕਿਹਾ ਕਿ ਹਿਰਾਸਤ ਵਿੱਚ ਲਿਆ ਗਿਆ ਨਸ਼ਾ ਤਸਕਰ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਹੈ। ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਸਿਟੀ ਖੇਤਰ ਵਿੱਚ ਬਲਵਿੰਦਰ ਬਿੱਲਾ ਦੀ ਮੌਜੂਦਗੀ ਬਾਰੇ ਮਿਲੀ ਭਰੋਸੇਮੰਦ ਸੂਚਨਾ ‘ਤੇ ਕਾਰਵਾਈ ਕਰਦਿਆਂ ਐਸਪੀ ਇਨਵੈਸਟੀਗੇਸ਼ਨ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਡੀਐਸਪੀ ਗੁਰਿੰਦਰ ਸਿੰਘ ਨਾਗਰਾ ਅਧੀਨ ਅੰਮ੍ਰਿਤਸਰ ਦਿਹਾਤੀ ਦੀਆਂ ਪੁਲਿਸ ਟੀਮਾਂ ਨੇ ਐਨਸੀਬੀ ਦੀਆਂ ਟੀਮਾਂ ਨਾਲ ਮਿਲ ਕੇ ਮੁਲਜ਼ਮ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਸ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਅਤੇ ਪਾਕਿਸਤਾਨ ਅਧਾਰਿਤ ਨਸ਼ਾ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

Related posts

ਡੇਰਾ ਬਿਆਸ ਨੂੰ ਮਿਲਿਆ ਨਵਾਂ ਮੁਖੀ,ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਕੀਤਾ ਐਲਾਨ

punjabusernewssite

ਸੁਖਬੀਰ ਸਿੰਘ ਬਾਦਲ ਸਬੰਧੀ ਜਥੇਦਾਰ ਦੀ ਅਗਵਾਈ ਹੇਠ ਮੀਟਿੰਗ ਸ਼ੁਰੂ

punjabusernewssite

ਬਜ਼ੁਰਗ ਨੰਬਰਦਾਰ ਨੂੰ ਸ਼ਰਾਰਤੀ ਬੱਚੇ ਨੂੰ ਝਿੜਕਣਾ ਮਹਿੰਗਾ ਪਿਆ, ਬੱਚੇ ਦੇ ਪਿਊ ਨੇ ਮਾਰੀ ਗੋ+ਲੀ

punjabusernewssite