ਪੰਜਾਬ ਪੁਲਿਸ ਤੇ ਯੂ.ਪੀ ਦੀ ਐਸ.ਟੀ.ਐਫ਼ ਟੀਮ ਵੱਲੋਂ ਉੱਤਰ ਪ੍ਰਦੇਸ਼ ਤੋਂ ਜੀਵਨ ਫ਼ੌਜੀ ਦਾ ਗੁਰਗਾ ਕਾਬੂ

0
51
+1

Amritsar News:ਉੱਤਰ ਪ੍ਰਦੇਸ਼ ਐਸ.ਟੀ.ਐਫ ਅਤੇ ਪੰਜਾਬ ਪੁਲਿਸ ਦੀ ਟੀਮ ਦੁਆਰਾ ਕੀਤੇ ਇੱਕ ਤਾਲਮੇਲ ਵਾਲੇ ਸਾਂਝੇ ਆਪ੍ਰੇਸ਼ਨ ਦੌਰਾਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅਤੇ ਆਈ.ਐਸ.ਆਈ. ਮਾਡਿਊਲ ਨਾਲ ਜੁੜੇ ਇੱਕ ਸਰਗਰਮ ਅੱਤਵਾਦੀ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਸਾਹਮਣੇ ਆਈ ਹੈ। ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਗੌਰਵ ਯਾਦਵ ਵੱਲੋਂ ਸੋਸਲ ਮੀਡੀਆ ’ਤੇ ਮੁਹੱਈਆ ਕਰਵਾਈ ਜਾਣਕਾਰੀ ਮੁਤਾਬਕ ਕਾਬੂ ਕੀਤੇ ਸਖ਼ਸ ਦੀ ਪਹਿਚਾਣ ਲਾਜਰ ਮਸੀਹ ਵਾਸੀ ਪਿੰਡ ਕੁਰਲੀਆਂ ਥਾਣਾ ਰਾਮਦਾਸ ਅੰਮ੍ਰਿਤਸਰ (ਪੰਜਾਬ) ਦੇ ਤੌਰ ’ਤੇ ਹੋਈ ਹੈ। ਇਸਨੂੰ ਕੌਸ਼ੰਬੀ (ਉੱਤਰ ਪ੍ਰਦੇਸ਼) ਦੇ ਥਾਣਾ ਕੋਖਰਾਜ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਵੱਲੋਂ ਕਾਬੂ,BDPO’ਤੇ ਵੀ ਕੇਸ ਦਰਜ

ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਜਰਮਨ-ਅਧਾਰਤ ਬੀ.ਕੇ.ਆਈ. ਆਪਰੇਟਿਵ ਸਵਰਨ ਸਿੰਘ ਉਰਫ ਜੀਵਨ ਫੌਜੀ ਦੇ ਅਧੀਨ ਕੰਮ ਕਰ ਰਿਹਾ ਸੀ ਅਤੇ ਪਾਕਿਸਤਾਨ ਦੇ ਆਈ.ਐਸ.ਆਈ. ਆਪਰੇਟਿਵਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਸਵਰਨ ਸਿੰਘ ਉਰਫ ਜੀਵਨ ਫੌਜੀ ਪਾਕਿਸਤਾਨ-ਅਧਾਰਤ ਬੀ.ਕੇ.ਆਈ. ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਯੂ.ਐਸ.ਏ.-ਅਧਾਰਤ ਬੀ.ਕੇ.ਆਈ. ਆਪਰੇਟਿਵ ਹੈਪੀ ਪਾਸੀਆਂ ਦਾ ਇੱਕ ਮੁੱਖ ਸਾਥੀ ਹੈ।ਲਾਜਰ ਮਸੀਹ ਤੋਂ ਹਥਿਆਰਾਂ ਅਤੇ ਵਿਸਫੋਟਕਾਂ ਦਾ ਇੱਕ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ, ਜਿਸ ਵਿੱਚ ਹੈਂਡ ਗ੍ਰਨੇਡ ਅਤੇ ਇੱਕ ਵਿਦੇਸ਼ੀ ਪਿਸਤੌਲ ਸ਼ਾਮਲ ਹੈ। ਉਹ ਪੰਜਾਬ ਵਿੱਚ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਡੀਜੀਪੀ ਮੁਤਾਬਕ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here