WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੂੰ ਨਸ਼ਾਖੋਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਮਿਲੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ

23 Views

ਡੀਜੀਪੀ ਗੌਰਵ ਯਾਦਵ ਨੇ ਏ.ਐਨ.ਟੀ.ਐਫ. ਦੇ ਹੈੱਡਕੁਆਰਟਰ ਵਿਖੇ ਸਥਾਪਿਤ ਇਸ ਅਤਿ ਆਧੁਨਿਕ ਸਹੂਲਤ ਦਾ ਕੀਤਾ ਉਦਘਾਟਨ
ਚੰਡੀਗੜ੍ਹ, 14 ਨਵੰਬਰ:ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੀ ਸੰਚਾਲਨ ਸਮਰੱਥਾ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਏ.ਐਨ.ਟੀ.ਐਫ. ਦੇ ਹੈੱਡਕੁਆਰਟਰ ਵਿਖੇ ਨਵੀਂ ਸਥਾਪਤ ਕੀਤੀ ਗਈ ਏ.ਐਨ.ਟੀ.ਐਫ. ਦੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ (ਐਸ.ਐਸ.ਯੂ.) ਦਾ ਉਦਘਾਟਨ ਕੀਤਾ। ਇਸ ਮੌਕੇ ਡੀਜੀਪੀ ਪੰਜਾਬ ਦੇ ਨਾਲ ਵਿਸ਼ੇਸ਼ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ, ਵਿਸ਼ੇਸ਼ ਡੀਜੀਪੀ ਅੰਦਰੂਨੀ ਸੁਰੱਖਿਆ ਆਰਐਨ ਢੋਕੇ, ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ ਅਤੇ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਵੀ ਮੌਜੂਦ ਸਨ।ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਆਧੁਨਿਕ ਤਕਨਾਲੋਜੀ ਅਤੇ ਉੱਨਤ ਖੁਫ਼ੀਆ ਸਮਰੱਥਾਵਾਂ ਨਾਲ ਲੈਸ #ਏਐਨਟੀਐਫ ਹੁਣ #ਪੰਜਾਬ ਦੇ ਭਵਿੱਖ ਨੂੰ ਨਸ਼ੀਲੇ ਪਦਾਰਥਾਂ ਦੀ ਪਕੜ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ: ਹਰਜੋਤ ਸਿੰਘ ਬੈਂਸ

ਇਹ ਵਿਸ਼ੇਸ਼ ਯੂਨਿਟ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਡੇਟਾ, ਸੰਚਾਰ, ਵਿੱਤੀ ਲੈਣ-ਦੇਣ ਅਤੇ ਨਸ਼ਾ ਤਸਕਰੀ ਦੀਆਂ ਪ੍ਰੋਫਾਈਲਾਂ ਦੇ ਵਿਸ਼ਲੇਸ਼ਣ ਦਾ ਕੰਮ ਕਰਦਿਆਂ ਸਟੀਕ ਅਤੇ ਪ੍ਰਭਾਵਸ਼ਾਲੀ ਜਾਣਕਾਰੀ ਨਾਲ ਨਸ਼ੀਲੇ ਪਦਾਰਥਾਂ ਦੀ ਸਮੱਸਿਆ ਦਾ ਮੁਕਾਬਲਾ ਕਰਨ ਲਈ ਏਐਨਟੀਐਫ ਦੀ ਸਮਰੱਥਾ ਨੂੰ ਵਧੇਰੇ ਮਜ਼ਬੂਤੀ ਦੇਵੇਗੀ। ਇਹ ਸਹੂਲਤ ਡੀਜੀਪੀ ਪੰਜਾਬ ਵੱਲੋਂ 11 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਏਐਨਟੀਐਫ ਦੀ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ (ਐਸਆਈਟੀਯੂ),ਜੋ ਨਸ਼ਿਆਂ ਨਾਲ ਸਬੰਧਤ ਡੇਟਾ, ਸੰਚਾਰ, ਸੋਸ਼ਲ ਮੀਡੀਆ ਦੇ ਰੁਝੇਵਿਆਂ, ਵਿੱਤੀ ਲੈਣ-ਦੇਣ, ਅਤੇ ਨਸ਼ਾ ਤਸਕਰਾਂ ਦੀ ਵਿਸਤ੍ਰਿਤ ਪ੍ਰੋਫਾਈਲਿੰਗ ਦੇ ਬਾਰੀਕੀ ਨਾਲ ਵਿਸ਼ਲੇਸ਼ਣ ਲਈ ਤਿਆਰ ਕੀਤੇ ਗਏ ਆਧੁਨਿਕ ਸਾਫਟਵੇਅਰ ਸਿਸਟਮਾਂ ਨਾਲ ਲੈਸ ਹੈ, ਦੇ ਉਦਘਾਟਨ ਤੋਂ ਕੁਝ ਮਹੀਨਿਆਂ ਬਾਅਦ ਸਥਾਪਤ ਕੀਤੀ ਗਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ 1.28 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੀ ਗਈ ਸਪੋਰਟ ਸਰਵਿਸਿਜ਼ ਯੂਨਿਟ ਵਿੱਚ ਅਤਿ-ਆਧੁਨਿਕ ਸਹੂਲਤਾਂ ਹਨ, ਜਿਸ ਵਿੱਚ ਅਪਗ੍ਰੇਡਿਡ ਦਫ਼ਤਰੀ ਥਾਂ ਅਤੇ ਆਧੁਨਿਕ ਬੁਨਿਆਦੀ ਢਾਂਚਾ ਸ਼ਾਮਲ ਹੈ।

100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

ਉਨ੍ਹਾਂ ਅੱਗੇ ਕਿਹਾ ਕਿ ਇਹ ਯੂਨਿਟ ਏ.ਐਨ.ਟੀ.ਐਫ. ਦੀ ਸੰਚਾਲਨ ਕੁਸ਼ਲਤਾ ਦਾ ਸਮਰਥਨ ਕਰਨ ਅਤੇ ਰਾਜ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਸਮੱਸਿਆ ਨਾਲ ਨਜਿੱਠਣ ਵਾਸਤੇ ਇਸ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਸਥਾਪਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਏ.ਐਨ.ਟੀ.ਐਫ ਦੀ ਸਮਰੱਥਾ ਨੂੰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਅਪ੍ਰੈਲ ਵਿੱਚ 14.6 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਸੀ, ਜਿਸ ਵਿੱਚੋਂ ਕਰੀਬ 11 ਕਰੋੜ ਰੁਪਏ ਏ.ਐਨ.ਟੀ.ਐਫ ਦੇ ਤਕਨੀਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਰੱਖੇ ਗਏ ਸਨ, ਜਦਕਿ 3 ਕਰੋੜ ਰੁਪਏ ਇਸਦੇ ਭੌਤਿਕ ਢਾਂਚੇ ਦੀ ਮਜ਼ਬੂਤੀ ਲਈ ਸਨ।

 

Related posts

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

punjabusernewssite

1984 ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਕਮਲਨਾਥ ਨੂੰ ਕਲੀਨ ਚਿੱਟ ਦੇ ਕੇ ਰਾਜਾ ਵੜਿੰਗ ਨੇ ਕੀਤਾ ਬਜਰ ਗੁਨਾਹ :-ਸੁਖਦੇਵ ਸਿੰਘ ਢੀਂਡਸਾ

punjabusernewssite

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਦੀ ਸੰਭਾਲੀ ਕਮਾਨ, ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਲਈ ਕੀਤੀ ਮੀਟਿੰਗ

punjabusernewssite