spot_img
spot_img

ਪੰਜਾਬ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਗੁਰਗੇ ਕਾਬੂ, ਪੰਜ ਹ+ਥਿਆਰ ਤੇ ਦੋ ਕਾਰਾਂ ਬਰਾਮਦ

Date:

spot_img

ਜਲੰਧਰ, 16 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ-ਬਟਾਲਾ ਹਾਈਵੇਅ ’ਤੇ ਪਿੱਛਾ ਕਰਕੇ ਬਦਨਾਮ ਜੱਗੂ ਭਗਵਾਨਪੁਰੀਆ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਵੀ ਬਰਾਮਦਗ ਕੀਤੇ ਹਨ, ਜਿਸ ਨਾਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਨੈਟਵਰਕ ਦਾ ਪਰਦਾਫਾਸ਼ ਹੋ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।ਫੜੇ ਗਏ ਵਿਅਕਤੀਆਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪਰਦੀਪ ਕੁਮਾਰ ਉਰਫ ਗੋਰਾ ਅਤੇ ਗੁਰਮੀਤ ਰਾਜ ਉਰਫ ਜੁਨੇਜਾ ਵਜੋਂ ਹੋਈ ਹੈ।

DCs ਤੋਂ ਬਾਅਦ ਪੰਜਾਬ ਸਰਕਾਰ ਨੇ ADCs ਤੇ SDMs ਦੇ ਕੀਤੇ ਤਬਾਦਲੇ,ਦੇਖੋ ਲਿਸਟ

ਪੁਲਿਸ ਟੀਮਾਂ ਨੇ ਚਾਰ ਹਥਿਆਰ ਬਰਾਮਦ ਕੀਤੇ ਹਨ ਜਿਨ੍ਹਾਂ ਵਿੱਚ ਇੱਕ ਚੀਨ ਦਾ ਬਣਿਆ 7.65 ਐਮਐਮ ਗਲਾਕ, ਦੋ .30 ਬੋਰ ਦਾ ਪਿਸਤੌਲ ਅਤੇ ਇੱਕ ਰਿਵਾਲਵਰ ਸਮੇਤ ਚਾਰ ਜਿੰਦਾ ਕਾਰਤੂਸ ਅਤੇ ਤਿੰਨ ਮੈਗਜ਼ੀਨਾਂ ਸਮੇਤ ਉਨ੍ਹਾਂ ਦੇ ਦੋ ਵਾਹਨ ਮਹਿੰਦਰਾ ਐਕਸਯੂਵੀ (ਪੀਬੀ-09-3039) ਅਤੇ ਬ੍ਰੇਜ਼ਾ (P2-09-ਈਪੀ-7100) ਵੀ ਜ਼ਬਤ ਕੀਤੇ ਹਨ, ਜਿੰਨਾ ਦੀ ਵਰਤੋਂ ਅਪਰਾਧ ਲਈ ਕੀਤੀ ਜਾ ਰਹੀ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗਿਰੋਹ ਦੇ ਸਰਗਨਾ ਆਸਰਤ ਕੰਠ ਉਰਫ਼ ਸਾਬੀ ਨੇ ਮੰਨਿਆ ਕਿ ਜ਼ਬਤ ਕੀਤੇ ਗਏ ਹਥਿਆਰ ਜੱਗੂ ਭਗਵਾਨਪੁਰੀਆ ਗੈਂਗ ਦੇ ਗੁਰਗੇ ਅਮਨ ਉਰਫ਼ ਅੰਡਾ , ਜੋ ਇਸ ਸਮੇਂ ਜਰਮਨੀ ਵਿੱਚ ਰਹਿੰਦਾ ਹੈ, ਵੱਲੋਂ ਸਪਲਾਈ ਕੀਤੇ ਗਏ ਸਨ। ਇਹ ਹਥਿਆਰ ਬਟਾਲਾ ਵਾਸੀ ਸੰਜੂ ਉਰਫ ਸਾਹਿਲ ਕੁਮਾਰ ਜ਼ਰੀਏ ਸਪਲਾਈ ਕੀਤੇ ਗਏ ਸਨ, ਜੋ ਇਸ ਸਮੇਂ ਜੇਲ੍ਹ ਵਿੱਚ ਹੈ।

ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੇ ਚੁੱਕੀ ਸਹੁੰ, ਰਾਜਭਵਨ ’ਚ ਹੋਇਆ ਸਮਾਗਮ

ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਕਤਲ ਦੀ ਕੋਸ਼ਿਸ਼, ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਗੈਂਗ ਨਾਲ ਸਬੰਧਤ ਹਿੰਸਾ ਸਮੇਤ ਕਈ ਅਪਰਾਧਿਕ ਮਾਮਲਿਆਂ ਨਾਲ ਜੁੜੇ ਹੋਏ ਹਨ। ਓਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਸ਼ੱਕੀ ਵਿਅਕਤੀ ਦੋ ਵਾਹਨਾਂ, ਇੱਕ ਮਹਿੰਦਰਾ ਐਕਸਯੂਵੀ ਅਤੇ ਮਾਰੂਤੀ ਬਰੇਜ਼ਾ ਵਿੱਚ ਜਾ ਰਹੇ ਹਨ ਅਤੇ ਭੱਜਣ ਦੀ ਫ਼ਿਰਾਕ ਵਿੱਚ ਹਨ।ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ.ਏ. ਸਟਾਫ਼ ਜਲੰਧਰ ਦਿਹਾਤੀ ਦੇ ਇੰਚਾਰਜ ਅਤੇ ਥਾਣਾ ਭੋਗਪੁਰ ਦੇ ਮੁੱਖ ਅਫਸਰ ਸਿਕੰਦਰ ਸਿੰਘ ਨੇ ਪਿੰਡ ਲਹਿਰਾ ਨੇੜੇ ਨਾਕਾ ਲਗਾਇਆ ਅਤੇ ਉਨ੍ਹਾਂ ਦੀ ਬਰੇਜ਼ਾ ਗੱਡੀ ਨੂੰ ਰੋਕਣ ਵਿੱਚ ਕਾਮਯਾਬ ਹੋ ਗਏ, ਜਿਸ ਦੇ ਨਤੀਜੇ ਵਜੋਂ ਸਾਬੀ ਅਤੇ ਕੋਮਲ ਬਾਜਵਾ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।

ਛੱਤੀਸਗੜ੍ਹ ‘ਚ ਕੋਇਲਾ ਵਪਾਰੀ ’ਤੇ ਫ਼ਾਈਰਿੰਗ ਕਰਨ ਵਾਲਾ ਲਾਰੈਂਸ ਗੈਂਗ ਦਾ ਗੁਰਗਾ ਨਜਾਇਜ ਹਥਿਆਰ ਸਹਿਤ ਕਾਬੂ

ਹਾਲਾਂਕਿ, ਮਹਿੰਦਰਾ ਐਕਸਯੂਵੀ ਚਲਾ ਰਹੇ ਵਿਅਕਤੀ ਨਾਕਾਬੰਦੀ ਨੂੰ ਤੋੜ ਕੇ ਫਰਾਰ ਹੋ ਗਏ, ਜਿਨ੍ਹਾਂ ਦਾ ਪਿੱਛਾ ਕਰਨ ਤੋਂ ਬਾਅਦ ਪੁਲਿਸ ਨੇ ਗੋਰਾ ਅਤੇ ਜੁਨੇਜਾ ਨੂੰ ਮਕਸੂਦਾ ਦੇ ਜੀਂਦਾ ਰੋਡ ‘ਤੇ ਕਾਬੂ ਕਰ ਲਿਆ ਅਤੇ ਪੰਜਵਾਂ ਦੋਸ਼ੀ ਸਾਜਨਦੀਪ ਉਰਫ਼ ਲੋਡਾ ਭੱਜਣ ਵਿੱਚ ਕਾਮਯਾਬ ਹੋ ਗਿਆ। ਐਸ.ਐਸ.ਪੀ. ਖੱਖ ਨੇ ਦੱਸਿਆ ਕਿ ਇਹ ਗਰੋਹ ਪਹਿਲਾਂ 23 ਜੁਲਾਈ ਨੂੰ ਬਟਾਲਾ ਦੇ ਗਾਂਧੀ ਕੈਂਪ ਵਿੱਚ ਇੱਕ ਗੋਲੀਬਾਰੀ ਦੀ ਵਾਰਦਾਤ ਵਿੱਚ ਸ਼ਾਮਲ ਸੀ, ਜਿੱਥੇ ਇਹਨਾਂ ਨੇ ਇੱਕ ਵਿਰੋਧੀ ਗਿਰੋਹ ਦਾ ਮੈਂਬਰ, ਯੁੱਧਵੀਰ ਉਰਫ਼ ਯੋਧਾ, ਮਾਰਿਆ ਸੀ ਅਤੇ ਇੱਕ ਹੋਰ, ਰਾਹੁਲ ਦਾਤਰ, ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।ਐਸਐਸਪੀ ਖੱਖ ਨੇ ਐਸਪੀ ਸਪੈਸ਼ਲ ਬਰਾਂਚ ਜਲੰਧਰ (ਡੀ) ਮਨਪ੍ਰੀਤ ਸਿੰਘ ਢਿੱਲੋਂ ਅਤੇ ਡੀਐਸਪੀ ਆਦਮਪੁਰ ਸਬ-ਡਵੀਜ਼ਨ ਸੁਮਿਤ ਸੂਦ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਖੇਤਰ ਵਿੱਚ ਗੈਂਗ ਗਤੀਵਿਧੀਆਂ ਨੂੰ ਰੋਕਣ ਲਈ ਸਾਡੇ ਚੱਲ ਰਹੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਸਫ਼ਲਤਾ ਹੈ।ਦੱਸਣਯੋਗ ਹੈ ਕਿ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲੀਸ ਇਸ ਗਿਰੋਹ ਦੀਆਂ ਕਾਰਵਾਈਆਂ ਅਤੇ ਕੌਮਾਂਤਰੀ ਸਬੰਧਾਂ ਬਾਰੇ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ ਰਿਮਾਂਡ ਦੀ ਮੰਗ ਕਰੇਗੀ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

DIG ਦੀ ਵੱਡੀ ਕਾਰਵਾਈ; SHO ਨੂੰ ਮੌਕੇ ‘ਤੇ ਕੀਤਾ Suspend, ਇਹ ਰਹੇ ਕਾਰਨ…

Amritsar News: ਪੰਜਾਬ ਪੁਲਿਸ ਵਿਚ ਧਾਕੜ ਅਫ਼ਸਰ ਵਜੋਂ ਜਾਣੇ...

Punjab ‘ਚ IAS ਅਧਿਕਾਰੀਆਂ ਦੀਆਂ ਹੋਈਆਂ ਬਦਲੀਆਂ, ਦੇਖੋ ਲਿਸਟ

Punjab News: Punjab Government ਨੇ ਦੇਰ ਸ਼ਾਮ ਨੂੰ ਇੱਕ...

ਬਠਿੰਡਾ ‘ਚ ਟਰੈਕਟਰ ‘ਤੇ ਗਾਣੇ ਨੂੰ ਲੈ ਕੇ ਹੋਏ ਵਿਵਾਦ ‘ਚ ਨੌਜਵਾਨ ਦਾ ਕ*ਤ*ਲ

Bathinda News: ਬਠਿੰਡਾ ਜਿਲ੍ਹੇ ਦੇ ਥਾਣਾ ਮੋੜ ਅਧੀਨ ਆਉਂਦੇ...