Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਫ਼ਾਜ਼ਿਲਕਾ

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਭਾਰੀ ਮਾਤਰਾ ’ਚ ਹੈਰੋਇਨ ਤੇ ਡਰੱਗ ਮਨੀ ਸਹਿਤ ਸੱਤ ਤਸਕਰ ਕਾਬੂ

13 Views

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ 40 ਜਿੰਦਾ ਕਾਰਤੂਸ, ਵਰਨਾ ਕਾਰ, ਤਿੰਨ ਮੋਟਰਸਾਈਕਲ ਕੀਤੇ ਬਰਾਮਦ
ਫਾਜ਼ਿਲਕਾ, 26 ਮਈ: ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੰਤਰਰਾਸ਼ਟਰੀ ਨਾਰਕੋ ਤਸਕਰੀ ਮਾਡਿਊਲ ਦੇ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਸ਼ੁੱਧ ਹੈਰੋਇਨ ਅਤੇ 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ ਲਵਲੀ (21), ਸੁਖਚੈਨ ਸਿੰਘ ਉਰਫ ਲੱਕੀ (19) ਅਤੇ ਸੋਲਵ ਸਿੰਘ (19) ਤਿੰਨੋਂ ਵਾਸੀ ਪਿੰਡ ਪੀਰੇ ਕੇ ਉਤਰ, ਫਾਜ਼ਿਲਕਾ; ਗੁਰਚਰਨ ਸਿੰਘ ਉਰਫ ਮਿਲਖਾ (21) ਵਾਸੀ ਪਿੰਡ ਚੱਕ ਸਵਾਹ ਵਾਲਾ, ਫਾਜ਼ਿਲਕਾ, ਕਰਨਦੀਪ ਸਿੰਘ (29) ਵਾਸੀ ਪਿੰਡ ਬਾਦਲ ਕੇ, ਫਾਜ਼ਿਲਕਾ, ਦਲਜੀਤ ਸਿੰਘ ਉਰਫ ਮਾਨੀ (23) ਵਾਸੀ ਮਹਾਤਮ ਨਗਰ, ਫਾਜ਼ਿਲਕਾ ਅਤੇ ਕਮਲਦੀਪ ਸਿੰਘ (32) ਵਾਸੀ ਪਿੰਡ ਕੋਟ ਗੋਬਿੰਦਪੁਰਾ, ਕਪੂਰਥਲਾ ਵਜੋਂ ਹੋਈ ਹੈ।

ਸੀ.ਪੀ.ਐਫ ਕਰਮਚਾਰੀ ਯੂਨੀਅਨ ਨੇ ਮੁਲਾਜਮਾਂ ਦੀਆਂ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ

ਮੁਲਜ਼ਮ ਕਮਲਦੀਪ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਪਹਿਲਾਂ ਵੀ ਕਪੂਰਥਲਾ ਵਿੱਚ ਐਨਡੀਪੀਐਸ ਐਕਟ ਦੇ ਦੋ ਕੇਸਾਂ ਵਿੱਚ ਸ਼ਾਮਲ ਹੈ।ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 40 ਜਿੰਦਾ ਕਾਰਤੂਸ, ਛੇ ਮੋਬਾਈਲ ਫ਼ੋਨ, 8.4 ਗ੍ਰਾਮ ਸੋਨਾ ਅਤੇ 68.97 ਗ੍ਰਾਮ ਚਾਂਦੀ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ (ਐਚਆਰ 06 ਵਾਈ 8681) ਅਤੇ ਤਿੰਨ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜ਼ਿਆਦਾਤਰ ਮੁਲਜ਼ਮ, ਜੋ ਕਿ ਅੱਲ੍ਹੜ ਉਮਰ ਦੇ ਹਨ, ਵਿਦਿਆਰਥੀ ਹਨ ਅਤੇ ਜਦੋਂ ਫੌਜ ਵਿੱਚ ਭਰਤੀ ਹੋਣ ਦੀ ਤਿਆਰੀ ਕਰ ਰਹੇ ਸਨ, ਉਨ੍ਹਾਂ ਦੀ ਜਾਣ-ਪਛਾਣ ਕਪੂਰਥਲਾ ਅਧਾਰਿਤ ਨਸ਼ਾ ਤਸਕਰ ਕਮਲਦੀਪ ਸਿੰਘ ਨਾਲ ਹੋਈ ਅਤੇ ਉਹਨਾਂ ਨੇ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦੇ ਸਨ।

ਜਮਹੂਰੀ ਅਧਿਕਾਰ ਸਭਾ ਨੇ ਲੋਕ ਸਭਾ ਉਮੀਦਵਾਰਾਂ ਤੋਂ ਪੁੱਛੇ ਸਵਾਲ

ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਮੁਲਜ਼ਮ ਬਲਜਿੰਦਰ ਸਿੰਘ, ਸੁਖਚੈਨ ਸਿੰਘ, ਸੋਲਵ ਸਿੰਘ, ਗੁਰਚਰਨ ਸਿੰਘ, ਕਰਨਦੀਪ ਸਿੰਘ ਅਤੇ ਕਮਲਦੀਪ ਸਿੰਘ ਨੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਮੁਲਜ਼ਮ ਬਲਜਿੰਦਰ ਦੇ ਘਰ ਛੁਪਾ ਕੇ ਰੱਖੀ ਹੈ।ਇਸ ਸਬੰਧੀ ਐਫਆਈਆਰ ਨੰ. 23 ਮਿਤੀ 23/05/2024 ਨੂੰ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 23 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਜਿਕਰਯੋਗ ਹੈ ਕਿ ਫਾਜ਼ਿਲਕਾ ਪੁਲਿਸ ਨੇ 16 ਮਾਰਚ 2024 ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 22.57 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Related posts

ਸਬਸਿਡੀ ਤੇ ਸੰਦ ਲੈਣ ਵਾਲੇ ਕਿਸਾਨਾਂ ਨੇ ਜੇਕਰ ਸੰਦਾਂ ਦੀ ਵਰਤੋਂ ਨਾ ਕੀਤੀ ਤਾਂ ਹੋਵੇਗੀ ਸਖ਼ਤ ਕਾਰਵਾਈ-ਮੁੱਖ ਖੇਤੀਬਾੜੀ ਅਫ਼ਸਰ

punjabusernewssite

ਪਿੰਡ ਚੂਹੜੀਵਾਲਾ ਚਿਸ਼ਤੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਹੋਵੇਗਾ ਮੁਕੰਮਲ

punjabusernewssite

ਸੋਨੂੰ ਛਾਬੜਾ ਚੋਰੀ ਦੇ ਇੱਕ ਦਰਜ਼ਨ ਮੋਟਰਸਾਈਕਲਾਂ ਸਹਿਤ ਕਾਬੁੂ

punjabusernewssite