Thursday, April 16, 2026
spot_img
spot_img

ਪੰਜਾਬ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਗ੍ਰਿਫਤਾਰ; ਦੋ ਪਿਸਤੌਲਾਂ ਬਰਾਮਦ

Date:

spot_img

ਪੰਜਾਬ ਪੁਲਿਸ ਰਾਜ ਵਿੱਚੋਂ ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਵਚਨਬੱਧ
ਗ੍ਰਿਫਤਾਰ ਮੁਲਜ਼ਮ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦੇ ਸਹਿਯੋਗੀ ਯੂ.ਐਸ.ਏ. ਅਧਾਰਤ ਲਾਲਾ ਬੈਨੀਪਾਲ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਵੱਖ-ਵੱਖ ਅਪਰਾਧਾਂ ਨੂੰ ਅੰਜਾਮ ਦੇਣ ਦਾ ਸੌਂਪਿਆ ਗਿਆ ਸੀ ਜ਼ਿੰਮਾ: ਐਸਐਸਪੀ ਐਸਏਐਸ ਨਗਰ ਦੀਪਕ ਪਾਰੀਕ
ਚੰਡੀਗੜ੍ਹ/ਐਸਏਐਸ ਨਗਰ, 27 ਨਵੰਬਰ:ਇੱਕ ਹੋਰ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ

ਇਹ ਵੀ ਪੜੋ encounter between Jalandhar police and Lawrence Bishnoi gang:ਜਲੰਧਰ ਪੁਲਿਸ ਵੱਲੋਂ ਮੁਕਾਬਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਗੁਰਗੇ ਕਾਬੂ, ਤਿੰਨ ਹਥਿਆਰ ਬਰਾਮਦ

ਫੜੇ ਗਏ ਵਿਅਕਤੀਆਂ ਦੀ ਪਛਾਣ ਐਸ.ਏ.ਐਸ. ਨਗਰ ਦੇ ਪਿੰਡ ਮਹਿਮਦਪੁਰ ਦੇ ਵਸਨੀਕ ਹਰਿੰਦਰ ਸਿੰਘ ਅਤੇ ਐਸ.ਏ.ਐਸ. ਨਗਰ ਦੇ ਵਰਾਣਾ ਦੇ ਵਾਸੀ ਗੁਰਜਿੰਦਰ ਸਿੰਘ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਅਧਾਰਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ, ਜੋ ਕਿ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਇੱਕ ਸਾਥੀ ਹੈ, ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਦੋਸ਼ੀ ਲਾਲਾ ਬੈਨੀਪਾਲ ਨੇ ਇਸ ਤੋਂ ਪਹਿਲਾਂ ਐਸ.ਏ.ਐਸ. ਨਗਰ ਵਿੱਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ, ਜਿਸ ਵਿੱਚ ਸਤੰਬਰ 2023 ਵਿੱਚ ਫਾਈਨਾਂਸਰ ਅਤੇ ਦਸੰਬਰ 2023 ਵਿੱਚ ਵਿਰੋਧੀ ਗਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ।ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਕਈ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਐਸ.ਏ.ਐਸ.ਨਗਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਦੀਪਕ ਪਾਰੀਕ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਮੰਦ ਸੂਚਨਾ ਮਿਲੀ ਸੀ

ਇਹ ਵੀ ਪੜੋ ਅੰਮਿ੍ਤਸਰ ‘ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ

ਕਿ ਲਾਲਾ ਬੈਨੀਪਾਲ ਨੇ ਆਪਣੇ ਗਰੋਹ ਦੇ ਮੈਂਬਰਾਂ ਨੂੰ ਟ੍ਰਾਈਸਿਟੀ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਟਰੇਸ ਕਰਕੇ ਫੋਕਲ ਪੁਆਇੰਟ, ਮੁਬਾਰਕਪੁਰ ਦੇ ਨੇੜਿਓਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਹਰਿੰਦਰ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਨਾਲ ਸਬੰਧਤ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਐਸ.ਏ.ਐਸ.ਨਗਰ ਥਾਣਾ ਡੇਰਾਬਸੀ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25(6)(7) ਅਤੇ 27 ਤਹਿਤ ਐਫਆਈਆਰ ਨੰਬਰ 354 ਮਿਤੀ 25/11/2024 ਅਧੀਨ ਕੇਸ ਦਰਜ ਕੀਤਾ ਗਿਆ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...