spot_img
spot_img

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

Date:

spot_img

👉ਮੁੱਢਲੀ ਜਾਂਚ ਮੁਤਾਬਕ ਨਸ਼ਿਆਂ ਦੀਆਂ ਖੇਪਾਂ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਸਨ: ਡੀਜੀਪੀ ਗੌਰਵ ਯਾਦਵ
👉ਮਾਮਲੇ ਦੀ ਹੋਰ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ: ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ

Amritsar News:ਸੂਬੇ ਵਿੱਚੋਂ ਨਸ਼ਿਆ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 ਬੋਰ ਦੇ ਦੇਸੀ ਪਿਸਤੌਲਾਂ ਸਮੇਤ 37 ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਗ੍ਰਿਫ਼ਤਾਰ 

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਕੋਟਲੀ ਸੁਰ ਸਿੰਘ, ਤਰਨਤਾਰਨ ਵਜੋਂ ਹੋਈ ਹੈ ਅਤੇ ਉਹ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ।ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨ ਅਧਾਰਤ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ।ਡੀਜੀਪੀ ਨੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ ਰੀਲਾਂ ਬਣਾਉਣ ਦੀ ਸ਼ੌਕੀਂਨ ‘ਪਤਨੀ’ ਨੇ ‘ਪ੍ਰੇਮੀ’ ਨਾਲ ਮਿਲਕੇ ਕੀਤਾ ‘ਪਤੀ’ ਦਾ ਕ+ਤ.ਲ

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਐਨਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਦੋਸ਼ੀ ਜੋਬਨਜੀਤ ਉਰਫ਼ ਜੋਬਨ ਇਕ ਬਦਨਾਮ ਨਸ਼ਾ ਤਸਕਰ ਹੈ ਅਤੇ ਉਸਨੇ ਹਾਲ ਹੀ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ 10,000 ਰੁਪਏ ਰਿਸ਼ਵਤ ਲੈਂਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਸੁਪਰਡੈਂਟ ਆਫ਼ ਪੁਲਿਸ (ਐਸਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਖੁਫੀਆ ਆਪਰੇਸ਼ਨ ਸ਼ੁਰੂ ਕੀਤਾ ਅਤੇ ਦੋਸ਼ੀ ਜੋਬਨਜੀਤ ਸਿੰਘ ਨੂੰ ਪਿੰਡ ਕੋਟਲੀ ਸੁਰ ਸਿੰਘ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ ਐਫਆਈਆਰ ਨੰਬਰ 99 ਮਿਤੀ 15.04.2025 ਨੂੰ ਪੁਲਿਸ ਸਟੇਸ਼ਨ ਏਐਨਟੀਐਫ, ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 23 ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

AAP ਨੇ ਹਲਕਾ ਬਠਿੰਡਾ ਦਿਹਾਤੀ ਤੋਂ Gopal Singh Kotfatta ਨੂੰ ਕੀਤਾ ਹਲਕਾ ਇੰਚਾਰਜ਼ ਨਿਯੁਕਤ

Bathinda News: Gopal Singh Kotfatta; ਪਿਛਲੇ ਕਾਫੀ ਸਮੇਂ ਤੋਂ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

👉ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ...