Amritsar News : Amritsar ‘ਚ ਅੱਜ ਸ਼ੁੱਕਰਵਾਰ ਤੜਕਸਾਰ ਡਿਊਟੀ ‘ਤੇ ਤੈਨਾਤ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸਵੇਰੇ 2:30 ਤੋਂ 3:00 ਵਜੇ ਦੇ ਵਿਚਕਾਰ ਵਾਪਰੀ ਹੈ, ਜਿੱਥੇ ਏਐਸਆਈ ਹਰਜੀਤ ਸਿੰਘ ਆਪਣੇ ਮੋਟਰਸਾਈਕਲ ‘ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ,ਜਿਸਦੇ ਕਾਰਨ ਉਹ ਗੰਭੀਰ ਜਖ਼ਮੀ ਹੋ ਗਏ। ਜਖ਼ਮੀ ਥਾਣੇਦਾਰ ਨੂੰ ਉਸਦੇ ਸਾਥੀਆਂ ਵੱਲੋਂ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ 👉ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ; ਬੀਬੀ ਬਾਦਲ ਦੇ ਹਲਕੇ ‘ਚ ਹਲਕਾ ਇੰਚਾਰਜ ਨੇ ਛੱਡਿਆ ਅਕਾਲੀ ਦਲ
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੂਚਨਾ ਮੁਤਾਬਕ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਵੀ ਥੋੜੇ ਸਮੇਂ ਬਾਅਦ ਅੰਮ੍ਰਿਤਸਰ ਪੁੱਜ ਰਹੇ ਹਨ ਤੇ ਉਹ ਘਟਨਾ ਸਥਾਨ ਦਾ ਵੀ ਦੌਰਾਨ ਕਰਨਗੇ। ਦਸਿਆ ਜਾ ਰਿਹਾ ਕਿ ਤਰਨਤਾਰਨ ਦੇ ਰਹਿਣ ਵਾਲੇ ਏਐਸਆਈ ਹਰਜੀਤ ਸਿੰਘ ਅੰਮ੍ਰਿਤਸਰ ਦੇ ਗੇਟ ਹਕੀਮਾਂ ਥਾਣੇ ਵਿੱਚ ਤਾਇਨਾਤ ਸਨ। ਪੁਲਿਸ ਇਸ ਮਾਮਲੇ ਵਿਚ ਨਿੱਜੀ ਰੰਜਿਸ਼ ਤੋਂ ਲੈ ਕੇ ਹਰੇਕ ਪਹਿਲੂ ਉੱਪਰ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ 👉ਫਿਰੌਤੀ ਲਈ ਫਾਇਰਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਗੁਰਗੇ 5 ਹਥਿਆਰਾਂ ਸਮੇਤ ਪੁਲਿਸ ਵੱਲੋਂ ਕਾਬੂ
ਉਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ਉੱਪਰ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ,‘‘ਜ਼ਿਲ੍ਹਾ ਅੰਮ੍ਰਿਤਸਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ… ਉਨ੍ਹਾਂ ਦੀ ਅਥਾਹ ਹਿੰਮਤ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ…।” ਮੁੱਖ ਮੰਤਰੀ ਨੇ ਇਸ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਡਟਦਿਆਂ ਕਿਹਾ ਕਿ ਸਤਿਕਾਰ ਵਜੋਂ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਪਰਿਵਾਰ ਨੂੰ ਦਿੱਤਾ ਜਾਵੇਗਾ। ਉਨ੍ਹਾਂ ਦੀ ਇਹ ਮਹਾਨ ਕੁਰਬਾਨੀ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




