WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਜਲੰਧਰ

ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, 7 ਪਿਸਤੌਲਾਂ ਸਮੇਤ 10 ਕਾਬੂ

44 Views

ਪੰਜਾਬ ਪੁਲਿਸ ਨੇ ਸੂਬੇ ਵਿੱਚ ਵਿਦੇਸ਼ੀ ਹਮਾਇਤ ਵਾਲੇ ਅਪਰਾਧਾਂ ਨੂੰ ਠੱਲ੍ਹ ਪਾਉਂਦਿਆਂ ਫਿਰੌਤੀ ਅਤੇ ਗੋਲੀਬਾਰੀ ਦੀਆਂ 14 ਵਰਦਾਤਾਂ ਨੂੰ ਸਫਲਤਾਪੂਰਵਕ ਕੀਤਾ ਟਰੇਸ: ਡੀਜੀਪੀ ਗੌਰਵ ਯਾਦਵ
ਜਲੰਧਰ, 14 ਨਵੰਬਰ:ਕੌਮਾਂਤਰੀ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ, ਜਲੰਧਰ ਦਿਹਾਤੀ ਪੁਲਿਸ ਨੇ 10 ਕੱਟੜ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਯੂ.ਕੇ. ਅਧਾਰਿਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਵੱਖ-ਵੱਖ ਅਪਰਾਧਿਕ ਗਰੋਹਾਂ ਨੂੰ ਨਸ਼ਟ ਕਰ ਦਿੱਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 7 ਪਿਸਤੌਲਾਂ ਸਮੇਤ 18 ਜਿੰਦਾ ਕਾਰਤੂਸ ਅਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵੱਲੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤੀ ਜਾ ਰਹੀ ਟੋਇਟਾ ਕੋਰੋਲਾ ਐਲਟਿਸ ਕਾਰ, ਜੁਪੀਟਰ ਸਕੂਟਰ, ਪਲੈਟੀਨਾ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਿੰਡੀਕੇਟ ਸਰਹੱਦ ਪਾਰੋਂ ਕਾਰਵਾਈਆਂ ਨੂੰ ਅੰਜ਼ਾਮ ਦਿੰਦਾ ਸੀ ਅਤੇ ਇਸ ਦੇ ਪ੍ਰਮੁੱਖ ਸੰਚਾਲਕ ਯੂ.ਕੇ., ਗ੍ਰੀਸ ਅਤੇ ਮਨੀਲਾ ਵਿੱਚ ਬੈਠ ਕੇ ਪੰਜਾਬ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੇ ਨਿਰਦੇਸ਼ ਦਿੰਦੇ ਸਨ। ਇਸ ਤੋਂ ਇਲਾਵਾ, ਜਲੰਧਰ ਦਿਹਾਤੀ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਚਲਾਏ ਜਾ ਰਹੇ ਹਥਿਆਰਾਂ ਦੀ ਖਰੀਦ ਸਬੰਧੀ ਨੈੱਟਵਰਕ ਦਾ ਵੀ ਪਰਦਾਫਾਸ਼ ਕੀਤਾ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੂੰ ਨਸ਼ਾਖੋਰੀ ਦੀ ਸਮੱਸਿਆ ਨਾਲ ਨਜਿੱਠਣ ਲਈ ਮਿਲੀ ਅਤਿ-ਆਧੁਨਿਕ ਸਪੋਰਟ ਸਰਵਿਸਿਜ਼ ਯੂਨਿਟ

ਉਨ੍ਹਾਂ ਕਿਹਾ ਕਿ ਦੋ ਮਾਡਿਊਲਾਂ ਨੂੰ ਨਸ਼ਟ ਕਰਨ ਨਾਲ, ਪੰਜਾਬ ਪੁਲਿਸ ਨੇ ਫਿਰੌਤੀ ਅਤੇ ਗੋਲੀਬਾਰੀ ਦੀਆਂ ਘੱਟੋ-ਘੱਟ 14 ਵਾਰਦਾਤਾਂ ਨੂੰ ਸਫ਼ਲਤਾਪੂਰਵਕ ਟਰੇਸ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਵਿਦੇਸ਼ੀ ਹਮਾਇਤ ਪ੍ਰਾਪਤ ਅਪਰਾਧਾਂ ਨੂੰ ਕਾਫੀ ਹੱਦ ਤੱਕ ਠੱਲ੍ਹ ਪਾਈ ਗਈ ਹੈ। ਐਸ.ਐਸ.ਪੀ. ਜਲੰਧਰ ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਹਿਲੀ ਸਫਲਤਾ ਉਸ ਸਮੇਂ ਮਿਲੀ ਜਦੋਂ ਐਸਐਚਓ ਥਾਣਾ ਲੋਹੀਆਂ ਯਾਦਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਗਿੱਦੜਪਿੰਡੀ ਹਾਈਟੈਕ ਟੋਲ ਪਲਾਜ਼ਾ ਨੇੜੇ ਇੱਕ ਟੋਇਟਾ ਕੋਰੋਲਾ ਐਲਟਿਸ (ਪੀਬੀ-65-ਐਚ-9100) ਨੂੰ ਰੋਕਿਆ ਅਤੇ ਕਾਰ ਦੀ ਤਲਾਸ਼ੀ ਦੌਰਾਨ ਦੋ .32 ਬੋਰ ਦੇ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਅਤੇ ਪੰਜ ਮੈਗਜ਼ੀਨ ਬਰਾਮਦ ਕਰਕੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਬਿੱਲੀ ਬੜੈਚ, ਜਗਵਿੰਦਰ ਸਿੰਘ ਉਰਫ਼ ਸ਼ਨੀ ਵਾਸੀ ਮੂਲੇਵਾਲ ਖਹਿਰਾ ਅਤੇ ਜਸਕਰਨ ਸਿੰਘ ਉਰਫ਼ ਸਾਰਾ ਵਾਸੀ ਸਿੱਧਵਾਂ ਦੋਨਾ ਵਜੋਂ ਹੋਈ ਹੈ।ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇਹ ਕਾਰਵਾਈਆਂ ਯੂ.ਕੇ. ਅਧਾਰਤ ਮੁੱਖ ਸਰਗਣਾ ਜਗਦੀਪ ਸਿੰਘ ਉਰਫ ਜੱਗਾ, ਗ੍ਰੀਸ ਅਧਾਰਤ ਪਰਮਜੀਤ ਸਿੰਘ ਉਰਫ ਪੰਮਾ ਵੱਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਅਤੇ ਮਨੀਲਾ ਅਧਾਰਤ ਮਨਜਿੰਦਰ ਸਿੰਘ ਉਰਫ ਮਨੀ ਦੁਆਰਾ ਲੌਜਿਸਟਿਕਲ ਤਾਲਮੇਲ ਜ਼ਰੀਏ ਚਲਾਈਆਂ ਜਾ ਰਹੀਆਂ ਸਨ। ਉਹਨਾਂ ਅੱਗੇ ਦੱਸਿਆ ਕਿ ਗਿਰੋਹ ਨੇ ਹਾਲ ਹੀ ਵਿੱਚ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਕਹਿਣ ’ਤੇ ਮੱਧ ਪ੍ਰਦੇਸ਼ ਦੇ ਖਰਗੋਨ ਸ਼ਹਿਰ ਤੋਂ ਪਿਸਤੌਲਾਂ ਖ਼ਰੀਦੀਆਂ ਸਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਯੁਵਕ ਮੇਲੇ ‘ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਉਨ੍ਹਾਂ ਦੱਸਿਆ ਕਿ ਅਗਲੇਰੀ ਕਾਰਵਾਈ ਦੌਰਾਨ ਪੁਲਿਸ ਟੀਮ ਨੇ ਗਰੋਹ ਦੇ ਤਿੰਨ ਹੋਰ ਮੈਂਬਰਾਂ ਦੀ ਪਹਿਚਾਣ ਅਜੈ ਕੁਮਾਰ ਉਰਫ਼ ਬਿੱਲਾ ਵਾਸੀ ਸ਼ਾਹਜਹਾਨਪੁਰ, ਵਿਸ਼ਾਲ ਵਾਸੀ ਸੀਨਪੁਰਾ, ਕਪੂਰਥਲਾ ਅਤੇ ਦੋਨੇਵਾਲ ਦੇ ਇੱਕ ਨਾਬਾਲਗ ਵਜੋਂ ਕੀਤੀ ਹੈ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਇੱਕ ਹੋਰ .32 ਬੋਰ ਦੀ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਅਤੇ ਜੁਪੀਟਰ ਸਕੂਟਰ (ਪੀ.ਬੀ.09-ਏ.ਕੇ.-8740), ਜਿਸ ’ਤੇ ਉਹ ਸਫਰ ਕਰ ਰਹੇ ਸਨ, ਬਰਾਮਦ ਕੀਤਾ ਹੈ।ਉਨ੍ਹਾਂ ਦੱਸਿਆ ਕਿ ਇਹ ਨਾਮੀ ਗਿਰੋਹ ਤਿੰਨ ਵੱਡੀਆਂ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਪਾਇਆ ਗਿਆ, ਜਿਸ ਵਿੱਚ ਜਗਦੀਪ ਉਰਫ਼ ਜੱਗਾ ਦੇ ਨਿਰਦੇਸ਼ਾਂ ’ਤੇ ਭੁਲੱਥ ਦੇ ਇੱਕ ਵਪਾਰੀ ਨੂੰ ਨਿਸ਼ਾਨਾ ਬਣਾਉਣ ਸਬੰਧੀ ਗੋਲੀ ਕਾਂਡ, ਹਥਿਆਰਾਂ ਦੀ ਬਰਾਮਦਗੀ ਅਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖਰੀਦ ਸਬੰਧੀ ਮਾਮਲੇ ਸ਼ਾਮਲ ਹਨ।ਐਸਐਸਪੀ ਨੇ ਦੱਸਿਆ ਕਿ ਇੱਕ ਹੋਰ ਕਾਰਵਾਈ ਵਿੱਚ ਇੰਸਪੈਕਟਰ ਪੁਸ਼ਪ ਬਾਲੀ ਦੀ ਅਗਵਾਈ ਵਿੱਚ ਸੀਆਈਏ ਸਟਾਫ਼ ਜਲੰਧਰ ਦਿਹਾਤੀ ਨੇ ਇੱਕ ਹੋਰ ਖ਼ੌਫ਼ਨਾਕ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਰਾਜੂ ਵਾਸੀ ਅਹਿਮਦਪੁਰ, ਦਲਵਿੰਦਰ ਸਿੰਘ ਉਰਫ਼ ਗੁਰੀ ਵਾਸੀ ਧਾਲੀਵਾਲ ਦੋਨਾ, ਸਰਬਜੀਤ ਸਿੰਘ ਉਰਫ਼ ਪੰਜਾਬ ਉਰਫ਼ ਕਾਕਾ ਵਾਸੀ ਅਠੌਲਾ ਅਤੇ ਹਰਪ੍ਰੀਤ ਸਿੰਘ ਉਰਫ ਸ਼ੇਰਾ ਵਾਸੀ ਕਟਾਣੀ ਗੇਟ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਹਨਾਂ ਦੇ ਕਬਜ਼ੇ ‘ਚੋਂ ਛੇ ਜਿੰਦਾ ਰੌਂਦ ਸਮੇਤ ਦੋ .32 ਬੋਰ ਦੇ ਪਿਸਤੌਲ ਤੇ ਤਿੰਨ ਮੈਗਜ਼ੀਨ ਅਤੇ ਦੋ ਜਿੰਦਾ ਰੌਂਦ ਸਮੇਤ ਇੱਕ .315 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਪਲੈਟੀਨਾ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ਨੂੰ ਵੀ ਕਬਜੇ ਵਿੱਚ ਲੈ ਲਿਆ ਹੈ।

 

Related posts

ਪੰਜਾਬ ਦੇ ਵਿੱਚ 23 ਤੋਂ ਚੋਣ ਵਿਗਲ ਵਜਾਉਣਗੇ ਮੋਦੀ

punjabusernewssite

ਦੋਸਤਾਂ ਨਾਲ ਹੇਮਕੁੰਡ ਸਾਹਿਬ ਯਾਤਰਾ ’ਤੇ ਚੱਲੇ ਦੋ ਦੋਸਤਾਂ ਉਪਰ ਸ਼ਰਾਬੀ ਨੇ ਚੜਾਈ ਕਾਰ,ਹੋਈ ਮੌ+ਤ

punjabusernewssite

ਪੰਜਾਬ ’ਚ 872 ਦਿਨਾਂ ਦੇ ਕਾਰਜ਼ਕਾਲ ਦੌਰਾਨ ਦਿੱਤੀਆਂ 44250 ਸਰਕਾਰੀ ਨੌਕਰੀਆਂ: ਮੁੱਖ ਮੰਤਰੀ

punjabusernewssite