WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਮ੍ਰਿਤਸਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

20 Views

ਅੰਮ੍ਰਿਤਸਰ, 6 ਨਵੰਬਰ:ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਤਸਕਰਾਂ ਦੇ ਕਬਜ਼ੇ ਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ( ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਕਰਨਦੀਪ ਸਿੰਘ (22), ਜੀਵਨ ਸਿੰਘ (19) ਅਤੇ ਮਨਜਿੰਦਰ ਸਿੰਘ (21) ਦੋਵੇਂ ਵਾਸੀ ਚੋਹਲਾ ਸਾਹਿਬ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਕਾਰ ਟੋਇਟਾ ਐਟੀਓਸ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ ।

ਇਹ ਵੀ ਪੜ੍ਹੋਅਮਰੀਕਾ ਦੇ ਰਾਸ਼ਟਰਪਤੀ ਦੇ ਚੋਣ ਨਤੀਜੇ: Donald Trump ਜਿੱਤ ਵੱਲ ਵਧੇ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਕਰਨਦੀਪ ਛੇ ਸਾਲਾਂ ਬਾਅਦ ਪੰਜਾਬ ਪਰਤਣ ਤੋਂ ਪਹਿਲਾਂ ਦੁਬਈ ਅਤੇ ਰੂਸ ਦੇ ਸ਼ਹਿਰ ਮਾਸਕੋ ਵਿੱਚ ਰਹਿ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪਰਤਣ ਤੋਂ ਬਾਅਦ, ਮੁਲਜ਼ਮ ਕਰਨਦੀਪ ਨੇ ਵੱਖ-ਵੱਖ ਸੋਸ਼ਲ ਮੀਡੀਆ ਐਪਸ ਦੀ ਵਰਤੋਂ ਕਰਕੇ ਪਾਕਿ ਸਥਿਤ ਨਸ਼ਾ ਤਸਕਰਾਂ ਨਾਲ ਸੰਪਰਕ ਕਾਇਮ ਕੀਤੇ ਅਤੇ ਅੰਮ੍ਰਿਤਸਰ ਅਤੇ ਗੁਆਂਢੀ ਜ਼ਿਲਿ੍ਹਆਂ ਵਿੱਚ ਅੱਗੇ ਨਸ਼ਿਆਂ ਦੀ ਸਪਲਾਈ ਕਰਨ ਲਈ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿ-ਅਧਾਰਤ ਸਮੱਗਲਰਾਂ ਵੱਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ।

ਇਹ ਵੀ ਪੜ੍ਹੋਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਸਜ਼ਾ

ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਇਹ ਵੀ ਪਾਇਆ ਗਿਆ ਕਿ ਮੁਲਜ਼ਮ ਕਰਨਦੀਪ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਗੁਰਦੇਵ ਉਰਫ਼ ਜੈਸਲ ਦੇ ਸੰਪਰਕ ਵਿੱਚ ਸੀ। ਇਸ ਸਬੰਧ ਵਿੱਚ ਪੁਲਿਸ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅੱਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਤਫ਼ਤੀਸ਼ ਜਾਰੀ ਹੈ।ਜ਼ਿਕਰਯੋਗ ਹੈ ਕਿ ਗੁਰਦੇਵ ਜੈਸਲ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਮੁੱਖ ਸੰਚਾਲਕ ਹੈ, ਜੋ ਪੁਲਸ ਸਟੇਸ਼ਨ ਸਰਹਾਲੀ ’ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਪੰਜਾਬ ’ਚ ਮਿੱਥ ਕੇ ਕਤਲ ਕਰਨ ਦੀਆਂ ਕਈ ਸਾਜ਼ਿਸ਼ਾਂ ਵਿੱਚ ਸ਼ਾਮਲ ਸਨ।

ਇਹ ਵੀ ਪੜ੍ਹੋਹਰਿਆਣਾ ‘ਚ ਬਿਨ੍ਹਾਂ ਨੰਬਰ ਦੇ ਸੜਕ ‘ਤੇ ਚੱਲਣ ਵਾਲੇ ਵਾਹਨਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ

ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫ਼ੀਆ ਇਤਲਾਹ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼-1 ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਰੋਡ ’ਤੇ ਪੁਲੀ ਸੂਆ ਨੇੜੇ ਨਾਕਾ ਲਗਾਇਆ ਅਤੇ ਤਿੰਨੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਾਹਨ ’ਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ। ਸੀ.ਪੀ. ਨੇ ਕਿਹਾ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੀ ਆਸ ਹੈ। ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 44 ਮਿਤੀ 05.11.2024 ਅਧੀਨ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾ 21ਸੀ,22ਸੀ ਅਤੇ 23 ਤਹਿਤ ਕੇਸ ਦਰਜ ਕੀਤਾ ਗਿਆ ਹੈ।

 

Related posts

ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਪੱਤਰ ਹੋਇਆ ਜਨਤਕ, ਜਾਣੋਂ ਕੀ ਦਿੱਤਾ ਹੈ ਜਵਾਬ

punjabusernewssite

ਪੰਜਾਬ ‘ਚ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਫਾਸਟ ਟਰੈਕ ਅਦਾਲਤਾਂ ਬਣਨਗੀਆਂ: ਕੁਲਦੀਪ ਸਿੰਘ ਧਾਲੀਵਾਲ

punjabusernewssite

ਭਗਵੰਤ ਮਾਨ ਅਤੇ ਅਰਵਿੰਦ ਕੇਜ਼ਰੀਵਾਲ ਨੇ ‘ਸਕੂਲ ਆਫ ਐਮੀਨੈਂਸ’ ਦੀ ਸ਼ੁਰੂਆਤ ਕਰਦਿਆਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨਿ੍ਆ

punjabusernewssite