WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਅਮ੍ਰਿਤਸਰ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼, 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੁਲਿਸ ਟੀਮਾਂ ਵੱਲੋਂ 95,000 ਰੁਪਏ ਦੀ ਡਰੱਗ ਮਨੀ ਅਤੇ ਦੋ ਵਾਹਨ ਵੀ ਬਰਾਮਦ
ਅੰਮ੍ਰਿਤਸਰ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ+1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ਦੇ ਆਧਾਰ ’ਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ਦੇ ਇਲਾਕੇ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 8.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਦਹਾਕੇ ਦੀ ਸਭ ਤੋਂ ਵੱਡੀ ਅਫ਼ੀਮ ਬਰਾਮਦਗੀ, ਫ਼ਾਜਲਿਕਾ ਪੁਲਿਸ ਨੇ 66 ਕਿਲੋਂ ਅਫ਼ੀਮ ਸਹਿਤ ਦੋ ਤਸਕਰ ਕੀਤੇ ਕਾਬੂ

ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ ਛੇਹਰਟਾ ਵਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ.ਐਸ. ਘਰਿੰਡਾ ਦੇ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਹੋਇਆ ਸੀ।ਪੁਲਿਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇਕ ਇਲੈਕਟਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 23/29 ਤਹਿਤ ਐਫਆਈਆਰ ਨੰਬਰ 100 ਮਿਤੀ 27/06/2024 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਬਠਿੰਡਾ ਪੁਲਿਸ ਵੱਲੋਂ ਸਵਾ 5 ਕਰੋੜ ਤੋਂ ਵੱਧ ਮੁੱਲ ਦੀਆਂ ਨਸ਼ੀਲੀਆਂ ਦਵਾਈਆਂ ਦਾ ਜਖ਼ੀਰਾ ਬਰਾਮਦ

ਇੱਕ ਹੋਰ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ’ਤੇ ਕਾਰਵਾਈ ਕਰਦਿਆਂ ਥਾਣਾ ਰਣਜੀਤ ਐਵੀਨਿਊ ਦੀਆਂ ਪੁਲਿਸ ਟੀਮਾਂ ਨੇ ਰਣਜੀਤ ਐਵੀਨਿਊ ਬਾਈਪਾਸ ’ਤੇ ਨਾਕਾਬੰਦੀ ਕਰਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ, ਲੋਪੋਕੇ, ਅੰਮ੍ਰਿਤਸਰ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਸਦੀ ਵੌਕਸਵੈਗਨ ਵੈਂਟੋ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਜਾ ਰਿਹਾ ਸੀ। ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਸੀ ਤਹਿਤ ਐਫ.ਆਈ.ਆਰ ਨੰਬਰ 91 ਮਿਤੀ 26/06/2024 ਦਰਜ ਹੈ।ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ।

 

Related posts

ਕਾਂਗਰਸ ਹਾਈ ਕਮਾਂਡ ਵੱਲੋਂ ਹੁਣ ਨਵਜੋਤ ਸਿੱਧੂ ਦੇ ਖੰਭ ਕੁਤਰਨ ਦੀ ਤਿਆਰੀ!

punjabusernewssite

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਸਵਾਈਐਲ ਖਿਲਾਫ਼ ਵਿਸ਼ੇਸ਼ ਮਤਾ ਪਾਸ

punjabusernewssite

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਡੇਰਾ ਬਿਆਸ ਵੀ ਭਰੀ ਹਾਜ਼ਰੀ

punjabusernewssite