Thursday, April 16, 2026
spot_img
spot_img

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ; ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

Date:

spot_img

👉ਗ੍ਰਿਫ਼ਤਾਰ ਮੁਲਜ਼ਮ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
👉ਪਾਕਿਸਤਾਨ ਅਧਾਰਤ ਤਸਕਰ ਅਮਰ, ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਸੁੱਟਣ ਲਈ ਡਰੋਨ ਦੀ ਕਰ ਰਿਹਾ ਸੀ ਵਰਤੋਂ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਅੱਗੇ ਹਥਿਆਰ ਸਪਲਾਈ ਕਰ ਰਹੇ ਸਨ।

ਇਹ ਵੀ ਪੜ੍ਹੋ  Punjab Police ਦੇ ਵਿੱਚ ਅਫਸਰਾਂ ਦੇ ਤਬਾਦਲੇ, ਸਵੱਪਨ ਸ਼ਰਮਾ ਬਣੇ ਲੁਧਿਆਣਾ ਦੇ ਕਮਿਸ਼ਨਰ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਢੱਲਾ, ਤਰਨਤਾਰਨ ਵਜੋਂ ਹੋਈ ਹੈ।ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੰਜ ਅਤਿ-ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ ਦੋ .30 ਬੋਰ ਪੀਐਕਸ5 ਪਿਸਤੌਲ ਅਤੇ ਸਟਾਰ ਮਾਰਕ ਵਾਲੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ, ਵੀ ਬਰਾਮਦ ਕੀਤੇ ਹਨ।ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੇ ਤਰਨਤਾਰਨ ਵਿੰਗ ਦੀ ਟੀਮ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਪਾਕਿਸਤਾਨ ਅਧਾਰਤ ਤਸਕਰ ਅਮਰ ਵਾਸੀ ਘੜਕ ਨਾਲ ਸਬੰਧ ਹਨ, ਜੋ ਸਰਹੱਦ ਪਾਰੋਂ ਹਥਿਆਰਾਂ/ਗੋਲੀ-ਸਿੱਕੇ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਤੋਂ ਅੱਗੇ ਪਤਾ ਲੱਗਾ ਕਿ ਦੋਸ਼ੀ ਫਤਿਹ ਅਤੇ ਗੁਰਪ੍ਰੀਤ ਨੇ ਹਾਲ ਹੀ ਵਿੱਚ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਇਹ ਖੇਪ ਅੰਮ੍ਰਿਤਸਰ ਦੇ ਨਰਾਇਣਗੜ੍ਹ ਵਿਖੇ ਸਰਕਾਰੀ ਸਕੂਲ ਆਫ਼ ਐਮੀਨੈਂਸ ਦੇ ਨੇੜੇ ਪਹੁੰਚਾਉਣ ਦਾ ਸ਼ੱਕ ਹੈ।

ਇਹ ਵੀ ਪੜ੍ਹੋ  ਬਰਨਾਲਾ ’ਚ ਤੜਕਸਾਰ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਠਭੇੜ,ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ

ਉਨ੍ਹਾਂ ਕਿਹਾ ਕਿ ਇਸ ਸਬੰਧੀ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀਆਈ ਵਿੰਗ ਤਰਨਤਾਰਨ ਦੀਆਂ ਪੁਲਿਸ ਟੀਮਾਂ ਨੇ ਖੁਫੀਆ ਆਪ੍ਰੇਸ਼ਨ ਚਲਾਇਆ ਅਤੇ ਦੋਵੇਂ ਮੁਲਜ਼ਮਾਂ ਨੂੰ ਪੰਜ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ-ਅਧਾਰਤ ਤਸਕਰ ਅਮਰ ਅਤੇ ਉਸ ਦੇ ਸਾਥੀ ਗੈਂਗਸਟਰ ਲਖਬੀਰ ਸਿੰਘ ਲੰਡਾ ਅਤੇ ਸੱਤਾ ਨੌਸ਼ਹਿਰਾ ਨਾਲ ਮਿਲ ਕੇ ਕੰਮ ਕਰ ਰਹੇ ਹਨ ਅਤੇ ਡਰੋਨ ਦੀ ਮਦਦ ਨਾਲ ਆਪਣੇ ਭਾਰਤੀ ਸਾਥੀਆਂ ਨੂੰ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਖੁਲਾਸਾ ਵੀ ਹੋਇਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਅਮਰ ਦੇ ਲਗਾਤਾਰ ਸੰਪਰਕ ਵਿੱਚ ਸਨ।ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਰਹੀ ਹੈ।ਇਸ ਸਬੰਧੀ ਅਸਲਾ ਐਕਟ ਦੀ ਧਾਰਾ 25, 25(1)(ਏ), 25(7) ਅਤੇ 25(8) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 16 ਮਿਤੀ 27-03-25 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....