Thursday, January 1, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

Punjab Police ਵੱਲੋਂ ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

Date:

spot_img

👉ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਲੋਕਾਂ ਨਾਲ ਧੋਖਾਧੜੀ ਕਰਨ ਲਈ ਨਕਲੀ ਨੋਟਾਂ ਦੇ ਬੰਡਲਾਂ ਉੱਪਰ ਅਸਲੀ ਨੋਟ ਰੱਖ ਕੇ ਅੰਦਰ ਨਕਲੀ ਨੋਟ ਛੁਪਾ ਦਿੰਦੇ ਸਨ: ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੇ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਕਈ ਵਿਅਕਤੀਆਂ ਨਾਲ ਕੀਤੀ ਧੋਖਾਧੜੀ: ਐਸਐਸਪੀ ਹਰਮਨਦੀਪ ਹੰਸ
SAS nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਜ਼ਿਲ੍ਹਾ ਪੁਲਿਸ ਨੇ ਡੇਰਾਬੱਸੀ ਤੋਂ ਦੋ ਵਿਅਕਤੀਆਂ ਨੂੰ 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਚਿਨ ਵਾਸੀ ਭਾਰਤ ਨਗਰ, ਕੁਰੂਕਸ਼ੇਤਰ, ਹਰਿਆਣਾ ਅਤੇ ਗੁਰਦੀਪ ਵਾਸੀ ਗੁਰਦੇਵ ਨਗਰ, ਕੁਰੂਕਸ਼ੇਤਰ, ਹਰਿਆਣਾ ਵਜੋਂ ਹੋਈ ਹੈ।ਇਸ ਬਰਾਮਦਗੀ ਵਿੱਚ 11,05,000 ਰੁਪਏ ਦੀ ਅਸਲੀ ਪੁਰਾਣੀ ਕਰੰਸੀ ਅਤੇ 9.88 ਕਰੋੜ ਰੁਪਏ ਦੀ ਨਕਲੀ ਕਰੰਸੀ ਸ਼ਾਮਲ ਹੈ।

ਇਹ ਵੀ ਪੜ੍ਹੋ ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਕਰੰਸੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੀ ਸਕਾਰਪੀਓ-ਐਨ (ਐਚਆਰ-41-ਐਮ-6974) ਜਿਸ ਵਿੱਚ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਧੋਖਾਧੜੀ ਕਰਨ ਲਈ ਚਲਾਕੀ ਭਰੇ ਤਰੀਕੇ ਦੀ ਵਰਤੋਂ ਕਰਦੇ ਸਨ, ਜਿਸ ਵਿੱਚ ਨਕਲੀ ਨੋਟਾਂ ਦੇ ਬੰਡਲਾਂ ਉੱਪਰ ਅਸਲੀ ਨੋਟ ਰੱਖ ਕੇ ਅੰਦਰ ਨਕਲੀ ਨੋਟ ਛੁਪਾ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਈ ਧੋਖਾਧੜੀ ਅਤੇ ਜਾਅਲੀ ਕਰੰਸੀ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਾਮਲ ਹਨ।ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਪੂਰੇ ਨੈੱਟਵਰਕ ਅਤੇ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਤਕਨੀਕੀ ਜਾਂਚ ਅਤੇ ਹੋਰ ਪੁੱਛਗਿੱਛ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਐਸਏਐਸ ਨਗਰ ਹਰਮਨਦੀਪ ਹੰਸ ਨੇ ਦੱਸਿਆ ਕਿ ਪੁਲਿਸ ਨੂੰ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਨਾਲ ਜੁੜੇ ਦੋ ਵਿਅਕਤੀਆਂ ਦੀਆਂ ਗਤੀਵਿਧੀਆਂ ਬਾਰੇ ਸੂਚਨਾ ਮਿਲੀ ਸੀ। ਇਸ ਸਬੰਧੀ ਕਾਰਵਾਈ ਕਰਦਿਆਂ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਅਤੇ ਡੀਐਸਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ।

ਇਹ ਵੀ ਪੜ੍ਹੋ “ਹੈਦਰਾਬਾਦ–ਚੇਨਈ ਰੋਡਸ਼ੋਜ਼ ਨਾਲ ਪੰਜਾਬ ਦਾ ਦੱਖਣੀ ਭਾਰਤ ਆਉਟਰੀਚ ਤੇਜ਼ — ਉਦਯੋਗ ਜਗਤ ਵੱਲੋਂ ਮਜ਼ਬੂਤ ਨਿਵੇਸ਼ ਦਿਲਚਸਪੀ

ਤੁਰੰਤ ਕਾਰਵਾਈ ਕਰਦਿਆਂ ਐਸਐਚਓ ਡੇਰਾਬੱਸੀ ਸੁਮਿਤ ਮੌੜ ਅਤੇ ਇੰਚਾਰਜ ਐਂਟੀ-ਨਾਰਕੋਟਿਕਸ ਸੈੱਲ ਮਲਕੀਤ ਸਿੰਘ ਦੀ ਅਗਵਾਈ ਹੇਠ ਟੀਮਾਂ ਨੇ ਪੀਡਬਲਯੂਡੀ ਰੈਸਟ ਹਾਊਸ, ਘੱਗਰ ਪੁਲ, ਪੁਰਾਣਾ ਅੰਬਾਲਾ-ਕਾਲਕਾ ਹਾਈਵੇਅ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਜਾਅਲੀ ਅਤੇ ਪੁਰਾਣੀ ਕਰੰਸੀ ਬਰਾਮਦ ਕੀਤੀ।ਐਸਐਸਪੀ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਕਈ ਲੋਕਾਂ ਨਾਲ ਧੋਖਾਧੜੀ ਕੀਤੀ ਗਈ ਹੈ। ਉਹ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਹ ਪਹਿਲਾਂ ਧੋਖਾਧੜੀ ਤੇ ਜਾਅਲੀ ਕਰੰਸੀ ਦੇ ਮਾਮਲਿਆਂ ਸਮੇਤ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ, ਐਫਆਈਆਰ ਨੰਬਰ 327 ਮਿਤੀ 13-11-2025 ਨੂੰ ਥਾਣਾ ਡੇਰਾਬੱਸੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 318(4), 178, 179, 180 ਅਤੇ 182 ਤਹਿਤ ਦਰਜ ਕੀਤੀ ਗਈ ਹੈ।

ਬਾਕਸ: ਬਰਾਮਦ ਕੀਤੀ ਗਈ ਕਰੰਸੀ ਸਬੰਧੀ ਵੇਰਵਾ:
* ਬਰਾਮਦ ਕੀਤੀ ਅਸਲ ਕਰੰਸੀ *
1000 ਰੁਪਏ ਦੇ ਪੁਰਾਣੇ ਨੋਟ (7,42,000 ਰੁਪਏ)
2000 ਰੁਪਏ ਦੇ ਪੁਰਾਣੇ ਨੋਟ (3,50,000 ਰੁਪਏ)
500 ਰੁਪਏ ਦੇ ਨਵੇਂ ਨੋਟ (13,000 ਰੁਪਏ)
ਕੁੱਲ: 11,05,000 ਰੁਪਏ

* ਬਰਾਮਦ ਕੀਤੀ ਨਕਲੀ ਕਰੰਸੀ*
₹1000 ਰੁਪਏ ਦੇ ਪੁਰਾਣੇ ਨੋਟਾਂ ਦੇ 80 ਬੰਡਲ (ਲਗਭਗ ₹80 ਲੱਖ ਰੁਪਏ)
₹500 ਰੁਪਏ ਦੇ ਨਵੇਂ ਨੋਟਾਂ ਦੇ 60 ਬੰਡਲ (ਲਗਭਗ ₹30 ਲੱਖ ਰੁਪਏ)
2000 ਰੁਪਏ ਦੇ ਨੋਟਾਂ ਦੇ 439 ਬੰਡਲ (ਲਗਭਗ ₹8 ਕਰੋੜ 78 ਲੱਖ ਰੁਪਏ)
ਕੁੱਲ: 9.88 ਕਰੋੜ ਰੁਪਏ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...