ਗਣਤੰਤਰਾ ਦਿਵਸ ਤੋਂ ਪਹਿਲਾਂ ਪੰਜ ਜਿਲਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਿਰੋਜ਼ਪੁਰ, 23 ਜਨਵਰੀ: ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਦੇ ਵੱਲੋਂ ਅੱਜ ਫਿਰੋਜ਼ਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਗਣਤੰਤਰਾ ਦਿਵਸ ਤੋਂ ਪਹਿਲਾਂ ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਹੋਰਨਾਂ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੇ ਵਿੱਚ ਫਿਰੋਜ਼ਪੁਰ ਰੇਂਜ ਅਤੇ ਫਰੀਦਕੋਟ ਰੇਂਜ ਦੇ ਡੀਆਈਜੀ ਦੀ ਮੌਜੂਦ ਰਹੇ।
ਇਹ ਵੀ ਪੜ੍ਹੋ ਪੰਜਾਬ ਦਾ ਇੱਕ ਹੋਰ ਅਗਨੀਵੀਰ ਜੰਮੂ ਵਿਚ ਗੋਲੀ ਲੱਗਣ ਕਾਰਨ ਹੋਇਆ ਸ਼ਹੀਦ
ਡੀਜੀਪੀ ਸ਼੍ਰੀ ਯਾਦਵ ਵੱਲੋਂ ਇਸ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨਾਲ ਕਾਨੂੰਨ ਅਤੇ ਵਿਵਸਥਾ ਦੀ ਸਮੀਖਿਆ ਕੀਤੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਅੱਤਵਾਦ ਵਿਰੋਧੀ ਕਾਰਵਾਈਆਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈਆਂ, ਅਤੇ ਸੰਗਠਿਤ ਅਪਰਾਧ ਨਾਲ ਨਜਿੱਠਣ ‘ਤੇ ਜ਼ੋਰ ਦੇਣ ਅਤੇ ਤਕਨੀਕੀ ਹੁਨਰਾਂ ਦੀ ਵਰਤੋਂ ਬਾਰੇ ਗੱਲਬਾਤ ਕੀਤੀ। ਇਸਤੋਂ ਇਲਾਵਾ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ ਗਿਆ, ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਇਹ ਵੀ ਪੜ੍ਹੋ ਦਾਨ ਸਿੰਘ ਵਾਲਾ ਦੇ ਡੇਰੇ ਦੇ ਮਹੁੰਤ ਦੇ ਕਤਲ ਵਿੱਚ ਤਿੰਨ ਫੜੇ
ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਮੁਖੀ ਨੇ ਮੁੱਖ ਸਥਾਨਾਂ ‘ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ, ਦਬਦਬਾ ਕਾਰਵਾਈਆਂ ਦਾ ਸੰਚਾਲਨ ਕਰਨਾ ਅਤੇ ਰੋਕਥਾਮ ਅਤੇ ਜਾਂਚ ਦੀਆਂ ਰਣਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜਾਂ ਦੇ ਡੀ.ਆਈ.ਜੀਜ਼, ਫਿਰੋਜ਼ਪੁਰ ਪੁਲਿਸ, ਫਾਜ਼ਿਲਕਾ ਪੁਲਿਸ, ਮੋਗਾ ਪੁਲਿਸ, ਫਰੀਦਕੋਟ ਪੁਲਿਸ ਅਤੇ ਮੁਕਤਸਰ ਪੁਲਿਸ ਦੇ ਐਸ.ਐਸ.ਪੀਜ਼ ਅਤੇ ਸਾਰੇ ਗਜ਼ਟਿਡ ਅਧਿਕਾਰੀ ਹਾਜ਼ਰ ਸਨ। ਅਖੀਰ ਵਿਚ ਡੀਜੀਪੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite