Chandigarh News:ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਸਮੀਖਿਆ ਕਮੇਟੀ ਦੀਆਂ ਨਵੀਨਤਮ ਸਿਫਾਰਸ਼ਾਂ ਤੋਂ ਬਾਅਦ ਇਹ ਰੱਦੋ-ਬਦਲ ਕੀਤੀ ਗਈ ਸੀ।ਬੁਲਾਰੇ ਨੇ ਕਿਹਾ, ‘‘ਕਿਸੇ ਵੀ ਪ੍ਰਮੁੱਖ ਵਿਅਕਤੀ ਦੀ ਸੁਰੱਖਿਆ ਦੀ ਸਮੇਂ-ਸਮੇਂ ’ਤੇ ਸੰਭਾਵੀ ਖਤਰੇ ਦੇ ਮੁਲਾਂਕਣ ਦੇ ਅਧਾਰ ਤੇ ਸਮੀਖਿਆ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਰਾਜ ਭਰ ਦੇ 147 ਰੇਲਵੇ ਸਟੇਸ਼ਨਾਂ ’ਤੇ ਚਲਾਇਆ ਤਲਾਸ਼ੀ ਅਭਿਆਨ
ਇਸ ਅਨੁਸਾਰ, ਸੁਰੱਖਿਆ ਕਵਰ ਨੂੰ ਵਧਾਇਆ ਜਾਂ ਘਟਾਇਆ ਜਾਂਦਾ ਹੈ,’’ ਬੁਲਾਰੇ ਨੇ ਇਹ ਵੀ ਕਿਹਾ ਕਿ ਬਿਕਰਮ ਮਜੀਠੀਆ ਕੋਲ ਹਾਲੇ ਵੀ ਲੋੜੀਂਦੀ ਸੁਰੱਖਿਆ ਉਪਲਬਧ ਹੈ, ਜਿਸ ਵਿੱਚ ਐਸਕਾਰਟ ਵਾਹਨ ਅਤੇ ਲੋੜੀਂਦੀ ਬੰਦੂਕਧਾਰੀ ਨਫ਼ਰੀ ਸ਼ਾਮਲ ਹੈ, ਜੋ ਪ੍ਰੋਟੋਕੋਲ ਅਨੁਸਾਰ ਉਸਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ।ਇਸ ਦੌਰਾਨ, ਅਧਿਕਾਰੀਆਂ ਨੇ ਦੁਹਰਾਇਆ ਕਿ ਸੁਰੱਖਿਆ ਦੇ ਲਿਹਾਜ਼ ਨਾਲ ਅਜਿਹੇ ਫੈਸਲੇ ਆਮ ਗੱਲ ਹਨ ਅਤੇ ਇਹ ਮਹਿਜ਼ ਸੰਭਾਵੀ ਖਤਰਿਆਂ ਦੀਆਂ ਰਿਪੋਰਟਾਂ ਦੇ ਅਧਾਰਤ ’ਤੇ ਲਏ ਜਾਂਦੇ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Punjab Police ਦਾ ਦਾਅਵਾ;ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ,ਸਿਰਫ ਘਟਾਈ ਗਈ ਹੈ"