Tuesday, February 3, 2026

ਕਹਿੰਦੇ ਇੱਕ ਘਰ ਤਾਂ ਡੈਣ ਵੀ ਛੱਡ ਦਿੰਦੀ ਆ..,ਗੁਆਂਢੀ ਤੋਂ ਰਿਸ਼ਵਤ ਮੰਗਦਾ ਪੰਜਾਬ ਪੁਲਿਸ ਦਾ ਸਿਪਾਹੀ ਵਿਜੀਲੈਂਸ ਵੱਲੋਂ ਕਾਬੂ

Date:

spot_img

👉ਨਸ਼ਾ ਤਸਕਰੀ ਦਾ ਕੇਸ ਦਰਜ਼ ਕਰਨ ਦਾ ਡਰਾਵਾ ਦੇ ਕੇ 60,000 ਰੁਪਏ ਦੀ ਕਰ ਰਿਹਾ ਸੀ ਮੰਗ, ਪਹਿਲਾਂ ਵੀ ਲੈ ਚੁੱਕਿਆ ਹੈ 50 ਹਜ਼ਾਰ ਰੁਪਏ
Amritsar News:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਇਹ ਵੀ ਪੜ੍ਹੋ ਬੰਬਾਂ ਵਾਲੇ ਬਿਆਨ ’ਚ ਕਾਂਗਰਸ ਲੀਡਰਸ਼ਿਪ ਦੇ ਨਾਲ ਪ੍ਰਤਾਪ ਬਾਜਵਾ ਪੁਲਿਸ ਸਾਹਮਣੇ ਹੋਏ ਪੇਸ਼

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ ਮੁਲਜ਼ਮ ਸਿਪਾਹੀ ਨੇ ਆਪਣੇ ਗੁਆਂਢੀ ਕਿਸ਼ਨ ਕੁਮਾਰ ਵਿਰੁੱਧ ਐਫ.ਆਈ.ਆਰ. ਦਰਜ ਨਾ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਦਾ ਗੁਆਂਢੀ ਕਿਸ਼ਨ ਕੁਮਾਰ ਪਹਿਲਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ ਪਰ ਪੁਲਿਸ ਦੀ ਸਖ਼ਤ ਨਿਗਰਾਨੀ ਅਤੇ ਕਾਰਵਾਈ ਕਾਰਨ ਉਹ ਸੁਧਰ ਗਿਆ ਅਤੇ ਹੁਣ ਉਹ ਇੱਕ ਨਿੱਜੀ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ Samrala/Mandi Gobindgarh News: ਪੰਜਾਬ ’ਚ ਤੜਕਸਾਰ ਹੋਏ ਦੋ ਪੁਲਿਸ ਮੁਕਾਬਲੇ, ਦੋ ਬਦਮਾਸ਼ਾਂ ਦੇ ਲੱਗੀਆਂ ਗੋ+ਲੀ.ਆਂ

ਸੀਆਈਏ-2 ਅੰਮ੍ਰਿਤਸਰ ਦੇ ਪੁਲਿਸ ਮੁਲਾਜ਼ਮਾਂ ਨੇ ਕਿਸ਼ਨ ਕੁਮਾਰ ਦੇ ਘਰ ਛਾਪਾ ਮਾਰਿਆ ਸੀ ਪਰ ਉਨ੍ਹਾਂ ਨੂੰ ਉੱਥੋਂ ਕੁਝ ਵੀ ਗੈਰ-ਕਾਨੂੰਨੀ ਨਹੀਂ ਮਿਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਇਸ ਸਬੰਧੀ ਰਿਸ਼ਵਤ ਵਜੋਂ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਉਪਰੰਤ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda Police ‘ਚ ਵੱਡੀ ਰੱਦੋਬਦਲ; ਡੇਢ ਦਰਜ਼ਨ SHO ਅਤੇ ਚੌਂਕੀ ਇੰਚਾਰਜ਼ ਬਦਲੇ, ਦੇਖੋ ਲਿਸਟ

Bathinda News: Bathinda Police;ਪਿਛਲੇ ਦਿਨੀਂ ਬਠਿੰਡਾ 'ਚ ਬਦਲ ਕੇ...

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...