Punjab Police ਦੇ ਹੌਲਦਾਰ ਦੀ ‘ਰਹੱਸਮਈ’ ਹਾਲਾਤਾਂ ’ਚ ਹੋਈ ਮੌ+ਤ

0
350
+1

Mohali News : ਚੰਡੀਗੜ੍ਹ ’ਚ ਤੈਨਾਤ ਪੰਜਾਬ ਪੁਲਿਸ ਦੇ ਇੱਕ ਹੌਲਦਾਰ ਦੀ ਰਹੱਸਮਈ ਹਾਲਾਤਾਂ ’ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਮ੍ਰਿਤਕ ਦੀ ਪੋਸਟਮਾਰਟਮ ਰਿਪੋਰਟ ਆਉਣੀ ਬਾਕੀ ਹੈ ਪ੍ਰੰਤੂ ਚੱਲ ਰਹੀ ਚਰਚਾ ਮੁਤਾਬਕ ਮੌਤ ਦੇ ਪਿੱਛੇ ਓਵਰਡੋਜ਼ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ। ਮ੍ਰਿਤਕ ਅੰਮ੍ਰਿਤਪਾਲ ਸਿੰਘ (30 ਸਾਲ) ਚੰਡੀਗੜ੍ਹ ਵਿਖੇ 82 ਬਟਾਲੀਅਨ ਵਿਖੇ ਤੈਨਾਤ ਸੀ ਅਤੇ ਹਰ ਰੋਜ਼ ਸ਼ਾਮ ਨੂੰ ਘਰ ਆਉਂਦਾ ਸੀ।

ਇਹ ਵੀ ਪੜ੍ਹੋ 1000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਅਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮ੍ਰਿਤਕ ਦੀ ਬੀਤੀ ਸ਼ਾਮ ਡਿਊਟੀ ਤੋਂ ਆਉਂਦੇ ਸਮੇਂ ਹਾਲਾਤ ਵਿਗੜ ਗਈ, ਜਿਸਤੋਂ ਬਾਅਦ ਉਸਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਪਣੈ ਪੁੱਤਰ ਵੱਲੋਂ ਕੋਈ ਨਸ਼ਾ ਨਾ ਕਰਨ ਦਾ ਦਾਅਵਾ ਕੀਤਾ ਹੈ। ਫ਼ਿਲਹਾਲ ਡਾਕਟਰਾਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨ ਰੀਪੋਰਟ ਤੋਂ ਬਾਅਦ ਹੀ ਸਾਹਮਣੇ ਆਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here