ਗੋਲੀ ਲੱਗਣ ਕਾਰਨ Punjab Police ਦੇ DSP ਦੀ ਹੋਈ ਮੌ/ਤ

Date:

spot_img

Phagwara News: Punjab Police DSP died in gunshot; ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸ਼ਹਿਰ ਵਿੱਚ ਗੋਲੀ ਲੱਗਣ ਕਾਰਨ ਪੰਜਾਬ ਪੁਲਿਸ ਦੇ ਡੀਐਸਪੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਡੀਐਸਪੀ ਦੀ ਪਹਿਚਾਣ ਯੋਗੇਸ਼ ਕੁਮਾਰ ਸ਼ਰਮਾ ਵਜੋਂ ਹੋਈ ਹੈ। ਇਹ ਘਟਨਾ ਡੀਐਸਪੀ ਦੇ ਸਰਕਾਰੀ ਘਰ ਵਿੱਚ ਅੱਜ ਤੜਕੇ ਵਾਪਰੀ ਹੈ। ਦੱਸਿਆ ਜਾ ਰਿਹਾ ਡੀਐਸਪੀ ਸ਼ਰਮਾ ਦੀ ਬਦਲੀ ਤਿੰਨ ਦਿਨ ਪਹਿਲਾਂ ਹੀ ਏਐਨਟੀਐਫ ਵਿੰਗ ਦੇ ਵਿੱਚੋਂ ਚੰਡੀਗੜ੍ਹ ਸਥਿਤ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਦਫਤਰ ਵਿੱਚ ਹੋਈ ਸੀ।

ਇਹ ਵੀ ਪੜ੍ਹੋ Punjab Vigilance Bureau ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਘਟਨਾ ਸਮੇਂ ਪਰਿਵਾਰਕ ਮੈਂਬਰ ਵੀ ਮੌਜੂਦ ਸਨ ਅਤੇ ਜਖਮੀ ਹਾਲਤ ਵਿੱਚ ਡੀਐਸਪੀ ਸ਼ਰਮਾ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਥੋੜੇ ਸਮੇਂ ਬਾਅਦ ਹੀ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਹਾਲਾਂਕਿ ਇਸ ਘਟਨਾ ਦੇ ਪੂਰੇ ਵੇਰਵੇ ਹਾਲੇ ਤੱਕ ਸਾਹਮਣੇ ਨਹੀਂ ਆਏ ਪਰੰਤੂ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਘਟਨਾ ਸਰਕਾਰੀ ਰਿਵਾਲਵਰ ਸਾਫ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ ਵਾਪਰਿਆ ਹੈ।

ਇਹ ਵੀ ਪੜ੍ਹੋ Punjab ਦੀ ਨਾਮੀਂਂ University ਦੇ ਹੋਸਟਲ ਦੀ ਤੀਜ਼ੀ ਮੰਜ਼ਿਲ ਤੋਂ ਡਿੱਗਿਆ ਵਿਦਿਆਰਥੀ

ਘਟਨਾ ਦਾ ਪਤਾ ਚਲਦੇ ਹੀ ਕਪੂਰਥਲਾ ਦੇ ਐਸਪੀ ਮਾਧਵੀ ਸ਼ਰਮਾ ਸਮੇਤ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ, ਜਿਨਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਮ੍ਰਿਤਕ ਡੀਐਸਪੀ ਦੀ ਲਾਸ਼ ਦਾ ਪੋਸਟਮਾਰਟਮ ਡਾਕਟਰਾਂ ਦੇ ਪੈਨਲ ਵੱਲੋਂ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਪਰਿਵਾਰ ਦੇ ਬਿਆਨਾਂ ਉੱਪਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...