👉ਪੰਜਾਬ ਨੂੰ ਇਮਾਨਦਾਰ ਲੀਡਰਸ਼ਿਪ ਅਤੇ ਨਸ਼ਾ-ਮੁਕਤ ਰਾਜ ਪ੍ਰਬੰਧ ਦੀ ਲੋੜ: ਸੁਖਮਿੰਦਰਪਾਲ ਸਿੰਘ ਗਰੇਵਾਲ
Chandigarh News: ਅਕਾਲੀ ਦਲ ਦੇ ਊੱਘੇ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ (Bikram Majithia) ਵਿਰੁਧ ਨਸ਼ਾ ਤਸਕਰੀ ਦੇ ਮਾਮਲੇ ਵਿਚ ਪਰਚਾ ਦਰਜ਼ ਕਰਨ ਵਾਲੇ ਪੰਜਾਬ ਪੁਲਿਸ ਦੇ ਸਾਬਕਾ ਮੁਖੀ(Punjab Police Ex DGP) ਸ੍ਰੀ ਸਿੱਧਾਰਥ ਚਟੋਪਾਧਿਆਏ ਹੁਣ ਸਿਆਸੀ ਮੈਦਾਨ ਵਿਚ ਕੁੱਦ ਆਏ ਹਨ। ਉਨ੍ਹਾਂ ਸ਼ੁੱਕਰਵਾਰ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ (ਬੀਆਰਪੀ) ਵਿਚ ਸ਼ਮੂਲੀਅਤ ਦਾ ਐਲਾਨ ਕੀਤਾ। ਸ਼੍ਰੀ ਚਟੋਪਾਧਿਆਏ ਦੇ ਅਗਲੀਆਂ ਚੋਣਾਂ ਲੜਣ ਦੀ ਵੀ ਪੂਰੀ ਸੰਭਾਵਨਾ ਹੈ। ਜਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੰਨ੍ਹਾਂ ਨੂੰ ਪੰਜਾਬ ਪੁਲਿਸ ਦਾ ਮੁਖੀ ਲਗਾਇਆ ਸੀ। ਆਪਣੇ ਵਿਰੁਧ ਦਰਜ਼ ਮਾਮਲੇ ‘ਚ ਸ਼੍ਰੀ ਮਜੀਠਿਆ ਨੂੰ ਕਾਫ਼ੀ ਲੰਮਾ ਸਮਾਂ ਜੇਲ੍ਹ ਵਿਚ ਰਹਿਣਾ ਪਿਆ ਸੀ।
ਇਹ ਵੀ ਪੜ੍ਹੋ 👉Breaking News; ਵਿਵਾਦਾਂ ‘ਚ ਘਿਰੀ ਬਠਿੰਡਾ ਦੀ ਮਲਟੀ ਪਾਰਕਿੰਗ ਦਾ ਠੇਕਾ ਰੱਦ, ਨਿਗਮ ਨੇ ਆਪਣੇ ਕਬਜ਼ੇ ‘ਚ ਲਈ
ਉਧਰ, ਸ਼੍ਰੀ ਚਟੋਪਾਧਿਆਏ ਦੇ ਭਾਰਤੀ ਰਾਸ਼ਟਰਵਾਦੀ ਪਾਰਟੀ ਵਿਚ ਆਉਣ ‘ਤੇ ਸਵਾਗਤ ਕਰਦਿਆਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਇੰਚਾਰਜ ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਨੇ ਕਿਹਾ ਕਿ ਇਹ ਘਟਨਾ ਪੰਜਾਬ ਲਈ ਨਵੀਂ ਉਮੀਦ ਅਤੇ ਨਵਾਂ ਭਰੋਸਾ ਲੈ ਕੇ ਆਈ ਹੈ।ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਲਿਖਿਆ ਕਿ ਸ੍ਰੀ ਸਿੱਧਾਰਥ ਚਟੋਪਾਧਿਆਏ ਦਹਾਕਿਆਂ ਦਾ ਸ਼ਾਨਦਾਰ ਸੇਵਾ ਤਜਰਬਾ ਰੱਖਣ ਵਾਲੇ ਸਾਬਕਾ ਪੁਲਿਸ ਅਧਿਕਾਰੀ ਹਨ।ਨਸ਼ਾ ਤਸਕਰੀ ਵਿਰੁੱਧ ਉਨ੍ਹਾਂ ਦੇ ਜਾਣੇ-ਪਛਾਣੇ ਯਤਨ ਅਤੇ ਪੁਲਿਸ ਸੇਵਾ ਦਾ ਤਜਰਬਾ ਪੰਜਾਬ ਦੀਆਂ ਗੰਭੀਰ ਸਮੱਸਿਆਵਾਂ ਨਾਲ ਨਜਿੱਠਣ ਲਈ ਸਾਡੀ ਸਾਂਝੀ ਕੋਸ਼ਿਸ਼ ਵਿੱਚ ਲਾਹੇਵੰਦ ਸਾਬਤ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਬੀਆਰਪੀ ਆਪਣੇ ਸੀਸੀਡੀ ਮਿਸ਼ਨ – ਜੁਰਮ-ਮੁਕਤ, ਭ੍ਰਿਸ਼ਟਾਚਾਰ-ਮੁਕਤ ਅਤੇ ਨਸ਼ਾ-ਮੁਕਤ ਪੰਜਾਬ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪਾਰਟੀ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਇਮਾਨਦਾਰੀ, ਪਾਰਦਰਸ਼ਤਾ, ਹਿੰਮਤ ਅਤੇ ਦ੍ਰਿੜ੍ਹ ਇਰਾਦੇ ਨਾਲ ਪੂਰਾ ਕਰਨ ਲਈ ਯਤਨਸ਼ੀਲ ਰਹੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













