spot_img
spot_img
spot_img

Punjab ਨੂੰ ਮੁੜ ਦਹਿਲਾਉਣ ਦੀ ਸਾਜ਼ਸ Punjab Police ਨੇ ਕੀਤੀ ਬੇਨਕਾਬ,ਗ੍ਰਨੇਡ ਸਹਿਤ ਦੋ ਮੁਲਜ਼ਮ ਕਾਬੂ

Date:

spot_img

Amritsar News: ਪੰਜਾਬ ਨੂੰ ਦੀਵਾਲੀ ਮੌਕੇ ਮੁੜ ਦਹਿਲਾਉਣ ਦੀ ਸਾਜ਼ਸ ਨੂੰ ਬੇਨਕਾਬ ਕਰਦਿਆਂ ਪੰਜਾਬ ਪੁਲਿਸ (Punjab Police) ਨੇ ਦੋ ਮੁਲਜਮਾਂ ਨੂੰ ਕਾਬੂ ਕਰਕੇ ਰਾਕੇਟ ਨਾਲ ਚੱਲਣ ਵਾਲਾ ਗ੍ਰਨੇਡ ਬਰਾਮਦ ਕੀਤਾ ਹੈ। ਮਾਮਲੇ ਦੀ ਜਾਣਕਾਰੀ ਆਪਣੇ ਸੋਸਲ ਮੀਡੀਆ ਰਾਹੀਂ ਖੁਦ ਦਿੰਦਿਆਂ ਪੰਜਾਬ ਪੁਲਿਸ ਦੇ ਮੁਖੀ(DGP)ਸ਼੍ਰੀ ਗੌਰਵ ਯਾਦਵ ਨੇ ਦਸਿਆ ਕਿ ਇੱਕ ਖੁਫੀਆ ਜਾਣਕਾਰੀ ਦੇ ਅਧਾਰਤ ਕੀਤੀ ਇਸ ਕਾਰਵਾਈ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਨੇੜਲੇ ਤਾਲਮੇਲ ਵਿੱਚ ਦੋ ਅੱਤਵਾਦੀ ਕਾਰਕੁਨਾਂ ਮਹਿਕਦੀਪ ਸਿੰਘ ਉਰਫ ਮਹਿਕ ਅਤੇ ਆਦਿੱਤਿਆ ਉਰਫ ਆਦੀ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ BIG NEWS; ਪੰਜਾਬ ਦੇ ਸਾਬਕਾ DGP ਅਤੇ ਉਸਦੀ ਪਤਨੀ ਵਿਰੁਧ ਪਰਚਾ ਦਰਜ਼ , ਜਾਣੋਂ ਵਜ੍ਹਾ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਦੇ ISI ਆਪਰੇਟਿਵ ਦੇ ਸੰਪਰਕ ਵਿੱਚ ਸਨ, ਜਿਸਨੇ ਹਥਿਆਰ ਭੇਜੇ ਸਨ। ਮੁਲਜਮ ਸਿੱਧੇ ਤੌਰ ‘ਤੇ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹਰਪ੍ਰੀਤ ਸਿੰਘ ਉਰਫ ਵਿੱਕੀ ਦੇ ਸੰਪਰਕ ਵਿੱਚ ਸਨ। ਇੰਨ੍ਹਾਂ ਦੇ ਵੱਲੋਂ ISI ਦੀ ਸਹਾਇਤਾ ਨਾਲ RPG ਦੇ ਰਾਹੀਂ ਇੱਕ ਨਿਸ਼ਾਨਾ ਬਣਾ ਕੇ ਅੱਤਵਾਦੀ ਹਮਲੇ ਲਈ ਯੋਜਨਾ ਬਣਾਈ ਗੀ ਸੀ। ਇਸ ਸਬੰਧ ਵਿਚ ਪੁਲਿਸ ਥਾਣਾ ਘਰਿੰਡਾ,ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਡੀਜੀਪੀ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਕਿ ਉਹ ਪਾਕਿਸਤਾਨ ਦੀ ਆਈਐਸਆਈ ਦੁਆਰਾ ਸਪਾਂਸਰ ਕੀਤੇ ਗਏ ਅੰਤਰਰਾਸ਼ਟਰੀ ਅੱਤਵਾਦ ਅਤੇ ਸੰਗਠਿਤ ਅਪਰਾਧ ਦੇ ਨੈੱਟਵਰਕਾਂ ਨੂੰ ਜੜ੍ਹੋਂ ਪੁੱਟਣ ਦੇ ਆਪਣੇ ਮਿਸ਼ਨ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹਨ। ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਬਠਿੰਡਾ ‘ਚ 8 ਦਿਨਾਂ ਤੋਂ ਲਾਪਤਾ 18 ਸਾਲਾਂ ਨੌਜਵਾਨ ਦੀ ਲਾਸ਼ ਬਰਾਮਦ; ਪਿੰਡ ‘ਚ ਫੈਲੀ ਸਨਸਨੀ

👉ਦੋਸਤਾਂ ਵੱਲੋਂ ਦਿੱਤੇ ਚਿੱਟੇ ਦੀ ਓਵਰਡੋਜ਼ ਨਾਲ ਹੋਈ ਸੀ...

International News: ਮੱਝ ਦਾ ਨਾਂਅ ‘ਟਰੰਪ’ ਹੋਣ ਕਰਕੇ ਹਲਾਲ ਹੋਣ ਤੋਂ ਬੱਚ ਗਈ..! ਵੀਡੀਓ ਵਾਇਰਲ

International News:  ਬੰਗਲਾਦੇਸ਼ ਵਿੱਚ ਇਕ ਅਜੀਬੋ-ਗਰੀਬ ਰੰਗ ਵਾਲੀ ਮੱਝ...

Himachal News: ਪੰਜਾਬੀ ਮੁੰਡਿਆ ਨੇ ਹਿਮਾਚਲ ‘ਚ ਕਰਤੀ ਠਾਹ-ਠਾਹ..! ਵੀਡੀਓ ਵਾਇਰਲ

Himachal News: ਕਸੋਲ ਦੇ ਸੈਰਗਾਹ ਇਲਾਕੇ ਵਿੱਚ ਸ਼ਾਮ ਵੇਲੇ...

IPL 2026 ਫਾਈਨਲ ਮਹਾਂਮੁਕਾਬਲਾ, ਅੱਜ RCB vs Gujarat Titans ਫਾਈਨਲ

IPL 2026 Final Special : ਆਈਪੀਐਲ 2026 ਦਾ ਮਹਾਂਮੁਕਾਬਲਾ...