20,000 ਰੁਪਏ ਰਿਸ਼ਵਤ ਲੈਂਦੀ Punjab Police ਦੀ ਮਹਿਲਾ Sub-Inspector ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

Date:

spot_img

Jalandhar News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਸਟੇਸ਼ਨ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਕੌਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝਂ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮੁਹੱਲਾ ਚੌਧਰੀਆਂ, ਫਿਲੌਰ ਥਾਣਾ ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉ਭਾਜਪਾ ਵੱਲੋਂ ਪੰਜਾਬ ‘ਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨੂੰ ਮੁੜ ਸਥਾਪਿਤ ਕਰਨ ਦੇ ਦਾਅਵਿਆਂ ‘ਤੇ ਰਾਜਾ ਵੜਿੰਗ ਦਾ ਨਿਤਿਨ ਨਬੀਨ ‘ਤੇ ਤੰਜ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਪੁੱਤਰ ਨੂੰ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਦੋਸ਼ੀ ਐਸ.ਆਈ. ਨੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਲਈ ਘੱਟ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਕੇਸ ਦਰਜ ਕਰਨ ਅਤੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮਜਬੂਰੀ ਵਿੱਚ, ਉਸਨੇ 1000 ਰੁਪਏ ਬਤੌਰ ਰਿਸ਼ਵਤ ਪਹਿਲਾਂ ਹੀ ਅਦਾ ਕਰ ਦਿੱਤੇ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸੰਬੰਧੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ।

ਇਹ ਵੀ ਪੜ੍ਹੋ 👉ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸਦੇ ਕਬਜ਼ੇ ਵਿੱਚੋਂ ਦਾਗ਼ੀ ਕਰੰਸੀ ਨੋਟ ਬਰਾਮਦ ਕੀਤੇ ਗਏ।ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

जापान में चल रहे अंतरराष्ट्रीय गीता महोत्सव के दौरान हुआ भव्य अंतरराष्ट्रीय योग दिवस का आयोजन

👉मुख्यमंत्री नायब सिंह सैनी ने वीडियो मैसेज के माध्यम...

सरकारी अस्पतालों व मेडिकल कॉलेजों की छतों पर लगेंगे सोलर पैनल- मुख्यमंत्री

👉मुख्यमंत्री ने प्रदेश के सरकारी अस्पतालों के आधुनिकीकरण व...