Punjab Police ਨੂੰ ਮਿਲੀ ਇੱਕ ਹੋਰ ਵੱਡੀ ਸਫ਼ਲਤਾ; ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

Date:

spot_img

Mohali News: Punjab Police ਨੇ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਕੈਨੇਡਾ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਸਾਥੀ ਨੂੰ ਡਿਪੋਰਟ ਕਰਕੇ ਵਾਪਸ ਪੰਜਾਬ ਲਿਆਂਦਾ ਹੈ। ਇਸਤੋਂ ਪਹਿਲਾਂ ਜੱਗੂ ਭਗਵਾਨਪੁਰੀਆ ਦੇ ਸਾਥੀ ਤੇ ਨਾਮੀਂ ਗੈਂਗਸਟਰ ਅੰਮ੍ਰਿਤ ਦਾਲਮ ਨੂੰ ਯੂਰਪ ਦੇ ਦੇਸ਼ ਮਾਲਦੋਵਾ ਤੋਂ ਲਿਆਂਦਾ ਸੀ। ਅੱਜ ਦੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਕਰਮਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਆਈ.ਜੀ.ਆਈ. (IGI) ਹਵਾਈ ਅੱਡੇ, ਨਵੀਂ ਦਿੱਲੀ ਤੋਂ ਹਿਰਾਸਤ ਵਿੱਚ ਲਿਆ ਹੈ।

ਇਹ ਵੀ ਪੜ੍ਹੋ 👉ਯੁੱਧ ਨਸ਼ਿਆਂ ਵਿਰੁੱਧ; Bathinda Police ਨੇ ਚਲਾਇਆ ਕਾਰਡਨ ਸਰਚ ਅਭਿਆਨ

ਡੀਜੀਪੀ ਮੁਤਾਬਕ ਕਰਮਵੀਰ ਸਿੰਘ ਨੇ ਅਮਰੀਕਾ ਵਿੱਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਅਤੇ ਲੁਕਣ ਲਈ ਟਿਕਾਣਾ ਮੁਹੱਈਆ ਕਰਵਾਇਆ ਸੀ। ਉਹ ਪੁਲਿਸ ਸਟੇਸ਼ਨ ਸਟੇਟ ਕ੍ਰਾਈਮ ਐਸ.ਏ.ਐਸ. ਨਗਰ ਵਿਖੇ ਆਈ.ਪੀ.ਸੀ. (IPC), ਅਸਲਾ ਐਕਟ ਅਤੇ ਪਾਸਪੋਰਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਐਫ.ਆਈ.ਆਰ. (FIR) ਵਿੱਚ ਲੋੜੀਂਦਾ ਸੀ। ਏ.ਜੀ.ਟੀ.ਐਫ. (AGTF) ​​ਪੰਜਾਬ ਵੱਲੋਂ 03.09.2026 ਨੂੰ ਉਸ ਵਿਰੁੱਧ ‘ਲੁੱਕ ਆਊਟ ਸਰਕੂਲਰ’ (LOC) ਜਾਰੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ 👉ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀ

ਮੁਲਜ਼ਮ ਦਾ ਅਪਰਾਧਿਕ ਇਤਿਹਾਸ ਰਿਹਾ ਹੈ, ਜਿਸ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਫਿਰੌਤੀ, ਅਸਲਾ ਐਕਟ ਦੀ ਉਲੰਘਣਾ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਮਾਮਲੇ ਸ਼ਾਮਲ ਹਨ।ਉਸਦੇ ਵਿਆਪਕ ਅਪਰਾਧਿਕ ਨੈੱਟਵਰਕ ਅਤੇ ਗਤੀਵਿਧੀਆਂ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਡੀਜੀਪੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਗੈਂਗਸਟਰ ਨੈੱਟਵਰਕਾਂ ਨੂੰ ਤੋੜਨ ਅਤੇ ਲੋੜੀਂਦੇ ਅਪਰਾਧੀਆਂ ਨੂੰ, ਭਾਵੇਂ ਉਹ ਕਿਤੇ ਵੀ ਸਰਗਰਮ ਹੋਣ, ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Congress ਦਾ ਇੰਚਾਰਜ਼ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪੁੱਜੇ ਸਚਿਨ ਪਾਇਲਟ ਦਾ ਭਰਵਾਂ ਸਵਾਗਤ

SAS Nagar News: ਪਿਛਲੇ ਦਿਨੀਂ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ...

ਯੁੱਧ ਨਸ਼ਿਆਂ ਵਿਰੁੱਧ; Bathinda Police ਨੇ ਚਲਾਇਆ ਕਾਰਡਨ ਸਰਚ ਅਭਿਆਨ

Bathinda News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ...

‘ਨਕਲੀ ਪੱਗ’ ਕਹਿ ਕੇ ਗੁਰੂ ਸਾਹਿਬਾਨ ਦਾ ਕੀਤਾ ਅਪਮਾਨ

ਮੁੱਖ ਮੰਤਰੀ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ- ਨਾਇਬ...