Punjab Police ਨੂੰ ਮਿਲੀ ਵੱਡੀ ਸਫ਼ਲਤਾ; ਨਾਮੀਂ ਭਗੋੜਾ ਗੈਂਗਸਟਰ ਯੂਰਪ ਤੋਂ ਵਾਪਸ ਲਿਆਂਦਾ

Date:

spot_img

Punjab News: Punjab Police ਦੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰਡੀਸ਼ਨ ਸੈੱਲ (OFTEC) ਵੱਲੋਂ ਕੇਂਦਰੀ ਏਜੰਸੀਆਂ ਨਾਲ ਮਿਲਕੇ ਕੀਤੇ ਇੱਕ ਵੱਡੇ ਅਪਰੇਸ਼ਨ ਵਿਚ ਇੱਕ ਨਾਮੀਂ ਗੈਂਗਸਟਰ ਨੂੰ ਯੂਰਪ ਤੋਂ ਪੰਜਾਬ ਵਾਪਸ ਲਿਆਂਦਾ ਹੈ। ਏਜੀਟੀਐਫ਼ ਦੇ ਐਸਪੀ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਪਿਛਲੇ ਕਈ ਸਾਲਾਂ ਤੋਂ ਭਗੋੜੇ ਚੱਲੇ ਆ ਰਹੇ ਗੈਂਗਸਟਰ ਅੰਮ੍ਰਿਤ ਦਾਲਮ ਨੂੰ ਵਾਪਸ ਲਿਆਉਣ ਵਿਚ ਇਹ ਸਫਲ਼ਤਾ ਪ੍ਰਾਪਤ ਕੀਤੀ ਹੈ। ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ, ਜੱਗੂ ਭਗਵਾਨਪੁਰੀਆ ਗੈਂਗ ਦਾ ਅਹਿਮ ਸਾਥੀ ਹੈ। ਪੁਲਿਸ ਨੇ ਇਸਨੂੰ ਰਿਪਬਲਿਕ ਆਫ਼ ਮੋਲਡੋਵਾ ਤੋਂ ਹਵਾਲਗੀ ਪ੍ਰਕਿਰਿਆ ਅਧੀਨ ਵਾਪਸ ਲਿਆਂਦਾ ਹੈ।

ਇਹ ਵੀ ਪੜ੍ਹੋ  ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਉਹ ਕਤਲ, ਕਤਲ ਦੀ ਕੋਸ਼ਿਸ਼, UAPA, ਆਰਮਜ਼ ਐਕਟ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਵੱਡੀ ਗੱਲ ਇਹ ਹੈ ਕਿ ਇਹ ਪੰਜਾਬ ਪੁਲਿਸ ਵੱਲੋਂ ਕਿਸੇ ਯੂਰਪੀ ਦੇਸ਼ ਤੋਂ ਕਰਵਾਈ ਗਈ ਪਹਿਲੀ ਹਵਾਲਗੀ ਹੈ, ਜੋ ਸੰਗਠਿਤ ਅਪਰਾਧ ਖ਼ਿਲਾਫ਼ ਸਾਡੀ ਲੜਾਈ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਸਪੀ ਬਿਕਰਮਜੀਤ ਸਿੰਘ ਨੇ ਦਸਿਆ ਕਿ, ‘‘ਛੇ ਮਹੀਨਿਆਂ ਤੱਕ ਚੱਲੀ ਖੁਫੀਆ ਜਾਣਕਾਰੀ-ਅਧਾਰਿਤ ਅੰਤਰਰਾਸ਼ਟਰੀ ਮੁਹਿੰਮ ‘ਆਪਰੇਸ਼ਨ ਈਸਟਰਨ ਰੀਚ’ ਦੀ ਸਫ਼ਲਤਾ AGTF ਪੰਜਾਬ ਅਤੇ OFTEC ਪੰਜਾਬ ਵੱਲੋਂ ਕੇਂਦਰੀ ਏਜੰਸੀਆਂ ਅਤੇ ਅੰਤਰਰਾਸ਼ਟਰੀ ਭਾਈਵਾਲਾਂ ਨਾਲ ਨਜ਼ਦੀਕੀ ਤਾਲਮੇਲ ਅਤੇ ਲਗਾਤਾਰ ਨਿਗਰਾਨੀ ਰਾਹੀਂ ਸੰਭਵ ਹੋਈ ਹੈ।”

ਇਹ ਵੀ ਪੜ੍ਹੋ  Vigilance Bureau ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਉਧਰ, ਡੀ.ਜੀ.ਪੀ. ਗੌਰਵ ਯਾਦਵ ਨੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰਡੀਸ਼ਨ ਸੈੱਲ (OFTEC) ਪੰਜਾਬ ਦੀਆਂ ਲਗਾਤਾਰ ਅਤੇ ਅਣਥੱਕ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਇਸ ਅੰਤਰਰਾਸ਼ਟਰੀ ਸਹਿਯੋਗ ਲਈ ਮੋਲਡੋਵਾ ਅਤੇ ਅਜ਼ਰਬਾਈਜਾਨ ਦੇ ਅਧਿਕਾਰੀਆਂ, IPCU-CBI, ਗ੍ਰਹਿ ਮੰਤਰਾਲੇ, ਵਿਦੇਸ਼ ਮੰਤਰਾਲੇ ਅਤੇ ਹੋਰ ਸਾਰੀਆਂ ਕੇਂਦਰੀ ਏਜੰਸੀਆਂ ਦਾ ਧੰਨਵਾਦ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਅਪਰਾਧੀ ਭਾਵੇਂ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕਣ, ਉਨ੍ਹਾਂ ਨੂੰ ਕਾਨੂੰਨ ਦਾ ਸਾਹਮਣਾ ਕਰਨ ਲਈ ਵਾਪਸ ਲਿਆਂਦਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Malwa College Bathinda ਵੱਲੋਂ 9/11 ਦੇ ਪੀੜਤਾਂ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ

Bathinda News: Malwa College Bathinda ਵੱਲੋਂ ਰੈੱਡ ਰਿਬਨ ਕਲੱਬ...

Chief Secretary KAP Sinha ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ

Chandigarh News:ਅੱਜ ਇੱਥੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ....