Punjab Police ਨੂੰ ਮਿਲੀ ਵੱਡੀ ਸਫ਼ਲਤਾ; ਸਰਹੱਦ ਪਾਰੋਂ ਆਏ ਹਥਿਆਰਾਂ ਤੇ ਨਕਲੀ ਕਰੰਸੀ ਸਹਿਤ ਇੱਕ ਕਾਬੂ

0
43
+2

Amritsar News: ਪੰਜਾਬ ਪੁਲਿਸ ਵੱਲੋਂ ਗੈਰ-ਸਮਾਜੀ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦ ਸਰਹੱਦੋਂ ਪਾਰ ਆਏ ਹਥਿਆਰਾਂ ਤੇ ਨਕਲੀ ਕਰੰਸੀ ਸਹਿਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਮੁਲਜਮ ਦੀ ਪਹਿਚਾਣ ਜਰਮਨ ਸਿੰਘ ਵਜੋਂ ਹੋਈ ਹੈ। ਇਸਦੇ ਕੋਲੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਗਲਾਕ 9ਐਮਐਮ ਪਿਸਤੌਲ, ਇੱਕ .30 ਕੈਲੀਬਰ ਪਿਸਤੌਲ, 3 ਮੈਗਜ਼ੀਨ ਅਤੇ ₹2,15,500 ਦੀ ਨਕਲੀ ਕਰੰਸੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ Insta queen ਨੂੰ ਅੱਜ ਮੁੜ ਅਦਾਲਤ ’ਚ ਕੀਤਾ ਜਾਵੇਗਾ ਪੇਸ਼, ਜਾਣੋਂ ਹੁਣ ਤੱਕ ਦੀ ਜਾਂਚ ’ਚ ਕੀ ਨਿਕਲਿਆ!

ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੇਪ ਆਈਐਸਆਈ ਦੇ ਕਾਰਕੁਨਾਂ ਦੁਆਰਾ ਖੇਤਰ ਵਿੱਚ ਅਸ਼ਾਂਤੀ ਪੈਦਾ ਕਰਨ ਲਈ ਭੇਜੀ ਗਈ ਸੀ। ਇਸ ਸਬੰਧ ਵਿਚ ਅੰਮ੍ਰਿਤਸਰ ਦੇ ਥਾਣਾ ਘਰਿੰਡਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅੱਗੇ ਅਤੇ ਪਿੱਛੇ ਲਿੰਕੇਜ ਲਈ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+2

LEAVE A REPLY

Please enter your comment!
Please enter your name here