Chandigarh News: Punjab Police (ਪੰਜਾਬ ਪੁਲਿਸ) ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਵੱਲੋਂ ‘ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ’ (OFTEC), ਕਾਊਂਟਰ ਇੰਟੈਲੀਜੈਂਸ ਪੰਜਾਬ ਦੁਆਰਾ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਚੋਟੀ ਦੇ ਗੈਂਗਸਟਰ ਇਥੋਪੀਆ ਤੋਂ ਹਵਾਲਾਗੀ ਕਰਵਾਉਣ ਵਿਚ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਦੇ ਅਧਿਕਾਰੀਆਂ ਮੁਤਾਬਕ ਆਪ੍ਰੇਸ਼ਨ ਸ਼ਹੀਦ (Operation SHAHID) ਤਹਿਤ 10 ਮਹੀਨਿਆਂ ਦੀ ਲੰਬੀ ਅੰਤਰਰਾਸ਼ਟਰੀ ਭਾਲ ਤੋਂ ਬਾਅਦ ਡੋਨੀ ਬਲ-ਪ੍ਰਭ ਦਸੂਵਾਲ ਗੈਂਗ ਦੇ ਮੁੱਖ ਸਰਗਨੇ ਗੁਰਵਿੰਦਰ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ (ਹਵਾਲਗੀ) ਕੀਤਾ ਗਿਆ ਹੈ, ਜਿਸਨੂੰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਾਰਿਆ ਗਿਆ।
ਇਹ ਵੀ ਪੜ੍ਹੋ 👉Punjab Police ਦੇ ਚੋਟੀ ਦੇ ਜਰਨੈਲਾਂ ਦੇ ਹੋਏ ਤਬਾਦਲੇ, ਦੇਖੋ List
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠ ਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ, ਫਿਰੌਤੀ ਨਾਲ ਸਬੰਧਤ ਫਾਇਰਿੰਗ ਦੀਆਂ ਘਟਨਾਵਾਂ ਅਤੇ ਸੰਗਠਿਤ ਅਪਰਾਧਿਕ ਗਤੀਵਿਧੀਆਂ ਨੂੰ ਕਥਿਤ ਤੌਰ ’ਤੇ ਅੰਜਾਮ ਦੇਣ ਦੇ ਨਿਰਦੇਸ਼ ਦੇ ਰਿਹਾ ਸੀ। ਉਸ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ।ਇਸ ਆਪਰੇਸ਼ਨ ਦੌਰਾਨ ਏਸ਼ੀਆ, ਦੱਖਣੀ ਅਮਰੀਕਾ ਅਤੇ ਅਫਰੀਕਾ ਦੇ ਕਈ ਦੇਸ਼ਾਂ ਵਿੱਚ ਲਗਾਤਾਰ ਖੁਫ਼ੀਆ ਜਾਣਕਾਰੀ ਇਕੱਠੀ ਕਰਨ, ਨਿਗਰਾਨੀ ਰੱਖਣ ਅਤੇ ਟ੍ਰੈਕਿੰਗ ਦੀ ਪ੍ਰਕਿਰਿਆ ਚਲਾਈ ਗਈ, ਜਿਸ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਨਜ਼ਦੀਕੀ ਤਾਲਮੇਲ ਬਣਾ ਕੇ ਰੱਖਿਆ ਗਿਆ। ਪੰਜਾਬ ਪੁਲਿਸ ਨੇ ਇਸ ਅੰਤਰਰਾਸ਼ਟਰੀ ਸਹਿਯੋਗ ਲਈ ਵਿਦੇਸ਼ ਮੰਤਰਾਲੇ ਅਤੇ ਹੋਰ ਸਾਰੀਆਂ ਕੇਂਦਰੀ ਏਜੰਸੀਆਂ ਦਾ ਧੰਨਵਾਦ ਕੀਤਾ ਹੈ ਅਤੇ ਨਾਲ ਹੀ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕਰਨ, ਸੰਗਠਿਤ ਅਪਰਾਧਾਂ ਨੂੰ ਰੋਕਣ ਅਤੇ ਪੂਰੇ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













