ਲੁਧਿਆਣਾ, 26 ਅਕਤੂਬਰ: ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਵੱਲੋਂ ਮੁੰਬਈ ਪੁਲਿਸ ਨਾਲ ਚਲਾਏ ਇੱਕ ਸਾਂਝੇ ਆਪਰੇਸ਼ਨ ਦੌਰਾਨ ਬਾਬਾ ਸਿੱਦੀਕੀ ਦੇ ਹਾਈ ਪ੍ਰੋਫਾਈਲ ਕਤਲ ਵਿੱਚ ਲੋੜੀਂਦੇ ਮੁੰਬਈ ਦੇ ਰਹਿਣ ਵਾਲੇ ਸੁਜੀਤ ਸੁਸ਼ੀਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਆਪਣੇ ਸੋਸਲ ਮੀਡੀਆ ਅਕਾਉਂਟ ਰਾਹੀਂ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਮੁਲਜਮ ਸੁਜੀਤ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ ਅਤੇ ਉਸਨੂੰ ਬਾਬਾ ਸਿੱਧੀਕੀ ਨੂੰ ਮਾਰਨ ਦੀ ਯੋਜਨਾ ਬਾਰੇ ਤਿੰਨ ਦਿਨ ਪਹਿਲਾਂ ਨਿਤਿਨ ਗੌਤਮ ਸਪਰੇ-ਇੱਕ ਹੋਰ ਮੁਲਜ਼ਮ ਵੱਲੋਂ ਸੂਚਨਾ ਦਿੱਤੀ ਗਈ ਸੀ।
ਇਹ ਵੀ ਪੜ੍ਹੋ:Big News: ਜਮੀਨ ਮੁਆਵਜ਼ੇ ਘੁਟਾਲੇ ’ਚ ਵਿਜੀਲੈਂਸ ਵੱਲੋਂ ਵੀਆਈਪੀ ਜ਼ਿਲ੍ਹੇ ’ਚ ਤੈਨਾਤ ਏਡੀਸੀ ਗ੍ਰਿਫਤਾਰ
ਇਸ ਤੋਂ ਇਲਾਵਾ, ਸੁਜੀਤ ਨੇ ਲੋਜਿਸਟਿਕ ਸਹਾਇਤਾ ਵੀ ਪ੍ਰਦਾਨ ਕੀਤੀ ਸੀ।ਉਸ ਨੂੰ ਅਗਲੇਰੀ ਜਾਂਚ ਲਈ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿਰਵਿਘਨ ਸਹਿਯੋਗ ਲਈ ਸਾਡੀ ਵਚਨਬੱਧਤਾ ਵਿੱਚ, ਪੰਜਾਬ ਪੁਲਿਸ ਅਤੇ ਮੁੰਬਈ ਪੁਲਿਸ ਨੇ ਇੱਕ ਅੰਤਰਰਾਜੀ ਕਾਰਵਾਈ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ ਹੈ। ਇਹ ਜਨਤਕ ਸੁਰੱਖਿਆ ਅਤੇ ਨਿਆਂ ਪ੍ਰਤੀ ਸਾਡੇ ਅਟੁੱਟ ਸਮਰਪਣ ਨੂੰ ਉਜਾਗਰ ਕਰਦਾ ਹੈ, ਰਾਜ ਦੀਆਂ ਸੀਮਾਵਾਂ ਵਿੱਚ ਸੁਰੱਖਿਆ ਨੂੰ ਮਜ਼ਬੂਤ ਕਰਦਾ ਹੈ।
Share the post "ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਮੁੰਬਈ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਬਾਬਾ ਸਿਦੀਕੀ ਕਤਲ ਕਾਂਡ ਦਾ ਮੁਲਜ਼ਮ ਗ੍ਰਿਫਤਾਰ"