ਸ਼ੱਕੀ ਹਾਲਾਤਾਂ ‘ਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਮੌ/ਤ; ਮੁੱਖ ਮੰਤਰੀ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

Date:

spot_img

Gurdaspur News: Punjab Police; ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ਵਿਚ ਲਾਸ਼ ਬਰਾਮਦ ਹੋਈ ਹੈ। ਪ੍ਰਵਾਰਕ ਮੈਂਬਰਾਂ ਮੁਤਾਬਕ ਵਿਨੋਦ ਕੁਮਾਰ (40) ਦੇ ਸਿਰ ਉੱਪਰ ਗੋਲੀ ਲੱਗੀ ਹੋਈ ਹੈ। ਵਿਨੋਦ ਕੁਮਾਰ ਦੋ ਛੋਟੇ-ਛੋਟੇ ਬੱਚਿਆਂ ਦਾ ਪਿਤਾ ਸੀ, ਜਿਨ੍ਹਾਂ ਵਿੱਚੋਂ ਇੱਕ ਦੀ ਉਮਰ ਅੱਠ ਸਾਲ ਅਤੇ ਦੂਜੇ ਦੀ ਉਮਰ ਪੰਜ ਸਾਲ ਦੱਸੀ ਜਾ ਰਹੀ ਹੈ। ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ। ਉਧਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਨੋਦ ਕੁਮਾਰ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਸਦੇ ਪ੍ਰਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ 👉Punjab ‘ਚ ਵਾਪਰੀ ਵੱਡੀ ਘਟਨਾ; ਬੰਦੂਕ ਦੀ ਨੌਕ ‘ਤੇ ਖੋਹੀ ਮਹਿੰਦਰਾ XUV500

ਆਪਣੇ ਸ਼ੋਸ਼ਲ ਮੀਡੀਆ ‘ਤੇ ਕੀਤੇ ਇੱਕ ਟਵੀਟ ਵਿਚ ਉਨ੍ਹਾਂ ਲਿਖਿਆ ਹੈ ਕਿ, ‘‘ਆਪਣੀ ਡਿਊਟੀ ਨਿਭਾਉਂਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਜੀ ਦੀ ਬਹਾਦਰੀ ਨੂੰ ਸਲਾਮ… ਡਿਊਟੀ ਪ੍ਰਤੀ ਉਨ੍ਹਾਂ ਦੇ ਅਥਾਹ ਸਮਰਪਣ ਅਤੇ ਜਜ਼ਬੇ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ… ਦੁੱਖ ਦੀ ਇਸ ਔਖੀ ਘੜੀ ‘ਚ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ… ਸਨਮਾਨ ਵਜੋਂ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਬੀਮਾ ਪਰਿਵਾਰ ਨੂੰ ਦਿੱਤਾ ਜਾਵੇਗਾ… ਭਾਵੇਂ ਪੈਸਾ ਕਿਸੇ ਦੀ ਜਾਨ ਦਾ ਬਦਲ ਨਹੀਂ ਹੋ ਸਕਦਾ, ਪਰ ਆਪਣੇ ਸ਼ਹੀਦਾਂ ਦੇ ਪਰਿਵਾਰਾਂ ਦੀ ਬਾਂਹ ਫੜਨਾ ਅਤੇ ਉਨ੍ਹਾਂ ਨੂੰ ਰੁਲਣ ਨਾ ਦੇਣਾ ਸਾਡਾ ਫ਼ਰਜ਼ ਹੈ… ਸ਼ਹੀਦ ਦੀ ਇਹ ਮਹਾਨ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ।”

ਇਹ ਵੀ ਪੜ੍ਹੋ 👉ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਦਸਣਾ ਬਣਦਾ ਹੈ ਕਿ ਸੁਜਾਨਪੁਰ ਵਿਖੇ ਤਾਇਨਾਤ ਮ੍ਰਿਤਕ ਵਿਨੋਦ ਕੁਮਾਰ ਟਰੇਨਿੰਗ ਸੈਂਟਰ ਜਹਾਨਖੇਲਾਂ ਵਿਖੇ ਟਰੇਨਿੰਗ ਲੈ ਕੇ ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਕ੍ਰਿਸ਼ਨਾ ਨਗਰ ਆਪਣੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਉਸਨੇ ਆਪਣੇ ਭਰਾ ਨੂੰ ਫ਼ੋਨ ਕੀਤਾ ਕਿ ਉਹ ਪੁਰਾਣਾ ਸ਼ਾਲਾ ਨਜ਼ਦੀਕ ਪਹੁੰਚ ਗਿਆ ਹੈ ਅਤੇ 15 ਮਿੰਟ ਬਾਅਦ ਉਸ ਨੂੰ ਬਾਈਪਾਸ ’ਤੇ ਆ ਕੇ ਲੈ ਜਾਵੇ। ਜਦੋਂ ਉਸ ਦਾ ਭਰਾ ਉਥੇ ਪਹੁੰਚਿਆ ਤਾਂ ਵਿਨੋਦ ਦਾ ਕੋਈ ਅਤਾ-ਪਤਾ ਨਾ ਲੱਗਾ ਅਤੇ ਉਹ ਫ਼ੋਨ ਵੀ ਅਟੈਂਡ ਨਹੀਂ ਕਰ ਰਿਹਾ ਸੀ। ਥੋੜ੍ਹੀ ਦੇਰ ਬਾਅਦ ਹੀ ਉਸ ਦੀ ਲਾਸ਼ ਬੱਸ ਸਟੈਂਡ ਤੋਂ ਡੇਢ ਕੁ ਕਿਲੋਮੀਟਰ ਦੂਰ ਬਾਈਪਾਸ ’ਤੇ ਮਿਲੀ। ਪਰਿਵਾਰਕ ਮੈਂਬਰਾਂ ਅਨੁਸਾਰ ਜਦੋਂ ਵਿਨੋਦ ਦੀ ਲਾਸ਼ ਮਿਲੀ ਤਾਂ ਉਸ ਦਾ ਸਾਮਾਨ ਵੀ ਉਸ ਦੇ ਕੋਲ ਨਹੀਂ ਸੀ, ਜਿਸ ਤੋਂ ਲੱਗਦਾ ਹੈ ਕਿ ਲੁੱਟਣ ਦੀ ਨੀਅਤ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Punjab ‘ਚ ਵਾਪਰੀ ਵੱਡੀ ਘਟਨਾ; ਬੰਦੂਕ ਦੀ ਨੌਕ ‘ਤੇ ਖੋਹੀ ਮਹਿੰਦਰਾ XUV500

Pathankot News : ਸੋਮਵਾਰ ਨੂੰ ਤੜਕਸਾਰ ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ...

CM Bhagwant Singh Mann ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

👉*ਲੋਕ 16 ਤੋਂ 30 ਨਵੰਬਰ ਤੱਕ ਆਨਲਾਈਨ ਸਵੈ-ਗਣਨਾ ਪੂਰੀ...

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

ਨਗਰ ਨਿਗਮ ਤੇ ਕੌਂਸਲ ਚੋਣਾਂ; ਆਮ ਆਦਮੀ ਪਾਰਟੀ ਵੱਲੋਂ 30 ਉਮੀਦਵਾਰਾਂ ਦੀ ਸੂਚੀ ਜਾਰੀ

Chandigarh News: ਅਗਲੇ ਦਿਨਾਂ 'ਚ ਪੰਜਾਬ ਦੇ ਪਟਿਆਲਾ ਨਗਰ...