Chandigarh News: Punjab Police India; ਮੰਗਲਵਾਰ ਸਵੇਰ ਤੋਂ ਹੀ ਸ਼ੋਸ਼ਲ ਮੀਡੀਆ ‘ਤੇ ਅੰਮ੍ਰਿਤਸਰ ਇਲਾਕੇ ਵਿਚ ਪੁਲਿਸ ਮੁਲਾਜਮਾਂ ਨੂੰ ਵਰਦੀ ਪਾ ਕੇ ਨਾ ਆਉਣ ਬਾਰੇ ਕੀਤੀ ਤਾਕੀਦ ਵਾਈਰਲ ਹੋ ਰਹੀ ਹੈ। ਸੂਬੇ ਦੀਆਂ ਮੁੱਖ ਵਿਰੋਧੀ ਧਿਰਾਂ ਦੇ ਪ੍ਰਮੁੱਖ ਆਗੂਆਂ ਵੱਲੋਂ ਵੀ ਇਸਨੂੰ ਆਪਣੇ ਸ਼ੋਸ਼ਲ ਮੀਡੀਆ ਹੈਂਡਲ ‘ਤੇ ਵੀ ਪਾਇਆ ਗਿਆ। ਇਸ ਮੁੱਦੇ ‘ਤੇ ਉਨ੍ਹਾਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ। ਮਾਮਲਾ ਭਖਦਾ ਦੇਖ ਹੁਣ ਪੰਜਾਬ ਪੁਲਿਸ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਪੰਜਾਬ ਪੁਲਿਸ ਇੰਡੀਆ ਨੇ ਆਪਣੇ ਅਧਿਕਾਰਤ ਸ਼ੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਪਾ ਕੇ ਇਸ ਆਡੀਓ ਬਾਰੇ ਸਪੱਸ਼ਟ ਕੀਤਾ ਹੈ।
ਇਹ ਵੀ ਪੜ੍ਹੋ 👉Amritsar ‘ਚ ਬਿਨ੍ਹਾਂ ਹਾਈ ਸਕਿਉਰਟੀ ਪਲੇਟ ਵਹੀਕਲਾਂ ‘ਚ ਪੰਪਾਂ ‘ਤੇ ਤੇਲ ਪਾਉਣ ‘ਤੇ ਰੋਕ, ਜਾਣੋਂ ਕਾਰਨ
ਜਿਸਦੇ ਵਿਚ ਸਾਫ਼ ਕੀਤਾ ਗਿਆ ਕਿ ਪੁਲਿਸ ਹੈੱਡਕੁਆਰਟਰ ਜਾਂ ਇਸ ਦੇ ਅਧੀਨ ਆਉਂਦੇ ਪੁਲਿਸ ਦੇ ਕਿਸੇ ਵੀ ਦਫ਼ਤਰ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਅਜਿਹੀ ਕੋਈ ਹਦਾਇਤ ਜਾਰੀ ਨਹੀਂ ਕੀਤੀ ਗਈ ਹੈ ਜਿਸ ਵਿੱਚ ਪੁਲਿਸ ਮੁਲਾਜਮਾਂ ਨੂੰ ਡਿਊਟੀ ‘ਤੇ ਜਾਣ ਜਾਂ ਵਾਪਸ ਆਉਣ ਵੇਲੇ ਵਰਦੀ ਨਾ ਪਾਉਣ, ਡਿਊਟੀ ’ਤੇ ਆਉਣ-ਜਾਣ ਸਮੇਂ ਸਿਵਲ ਕੱਪੜੇ ਪਹਿਨਣ। ਜਿਸਦੇ ਚੱਲਦੇ ਸੋਸ਼ਲ ਮੀਡੀਆ ‘ਤੇ ਫੈਲ ਰਹੇ ਅਜਿਹੇ ਸੰਦੇਸ਼ ਝੂਠੇ ਹਨ ਅਤੇ ਇਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾਣਾ ਚਾਹੀਦਾ ਹੈ। ਅਧਿਕਾਰੀਆਂ ਨੇ ਨਾਗਰਿਕਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਹੀ ਜਾਣਕਾਰੀ ਲਈ ਸਿਰਫ਼ ਅਧਿਕਾਰਤ ਸਾਧਨਾਂ ‘ਤੇ ਹੀ ਭਰੋਸਾ ਕਰਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




