Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ

18 Views

ਵੱਖ-ਵੱਖ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸੀ ਡਿਪੋਰਟ ਕੀਤਾ ਗਿਆ ਮੁਲਜ਼ਮ: ਡੀਜੀਪੀ ਗੌਰਵ ਯਾਦਵ

ਬਟਾਲਾ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ, ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਉਹ ਅੱਜ ਸਵੇਰੇ 7 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਿਆ ਅਤੇ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਪਾਈ ਪੋਸਟ ਵਿੱਚ ਦੱਸਿਆ, “ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ, ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ #Austria ਤੋਂ #India ਸਫਲਤਾਪੂਰਵਕ ਡਿਪੋਰਟ ਕੀਤਾ ਗਿਆ ਹੈ।”

Arvind Kejriwal ਦੀ ਘਰ ਵਿਚ ਧਮਾਕੇਦਾਰ ਐਂਟਰੀ, ਦੇਖੋ ਵੀਡੀਓ

ਜ਼ਿਕਰਯੋਗ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਭਗੌੜਾ ਹੈ ਜੋ ਆਸਟਰੀਆ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਡਿਪੋਰਟ ਕੀਤਾ ਗਿਆ ਮੁਲਜ਼ਮ ਕਤਲ, ਇਰਾਦਾ ਕਤਲ, ਨਸ਼ੀਲੇ ਪਦਾਰਥਾਂ ਸਬੰਧੀ ਅਪਰਾਧ ਅਤੇ ਅਸਲਾ ਐਕਟ ਸਬੰਧੀ ਮਾਮਲਿਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ। ਉਸ ਨੂੰ ਡਿਪੋਰਟ ਕਰਨਾ ਪੀੜਤਾਂ ਲਈ ਨਿਆਂ ਦਿਵਾਉਣ ਵੱਲ ਅਹਿਮ ਕਦਮ ਹੈ। ਡੀਜੀਪੀ ਨੇ ਨਿਆਂ ਨੂੰ ਯਕੀਨੀ ਬਣਾਉਣ ਲਈ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਭਾਰਤ ਵਾਪਸ ਲਿਆਉਣ ਲਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਦੀ ਅਗਵਾਈ ਵਾਲੀ ਬਟਾਲਾ ਪੁਲਿਸ ਦੀ ਸਮੁੱਚੀ ਟੀਮ ਅਤੇ ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਵਿੰਗ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।

CM ਕੇਜਰੀਵਾਲ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਭਾਜਪਾ ‘ਤੇ ਲਾਇਆ ਵੱਡਾ ਦੋਸ਼!

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ, ਜਿਸ ਨੂੰ ਕਈ ਕੇਸਾਂ ਵਿੱਚ ਭਗੌੜਾ ਐਲਾਨਿਆ ਗਿਆ ਸੀ, 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ, ਅਤੇ ਉਦੋਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸ ਨੇ ਉੱਥੇ ਸਿਆਸੀ ਸ਼ਰਨ ਲੈਣ ਲਈ ਵੀ ਅਰਜ਼ੀ ਦਿੱਤੀ ਸੀ। ਐਸਐਸਪੀ ਨੇ ਕਿਹਾ ਕਿ ਅੰਤਰਰਾਸ਼ਟਰੀ ਅਥਾਰਟੀਆਂ ਦੇ ਲਗਾਤਾਰ ਯਤਨਾਂ ਅਤੇ ਸਹਿਯੋਗ ਉਪਰੰਤ, ਪੰਜਾਬ ਪੁਲਿਸ ਨੇ ਨਿਆਂ ਯਕੀਨੀ ਬਣਾਉਣ ਲਈ ਉਸਨੂੰ ਭਾਰਤ ਵਾਪਸ ਲਿਆਂਦਾ ਹੈ।

Related posts

ਪੰਜਾਬ ‘ਚ ਨਵੇਂ ਅਸਲਾ ਲਾਇਸੰਸ ਬਣਾਉਣ ‘ਤੇ ਲੱਗੀ ਰੋਕ 

punjabusernewssite

ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ: ਡਾ. ਬਲਜੀਤ ਕੌਰ

punjabusernewssite

ਐਡਵੋਕੇਟ ਹਰਪ੍ਰੀਤ ਸੰਧੂ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

punjabusernewssite